ਐੱਨ.ਪੀ.ਐੱਸ.ਈ.ਯੂ. ਪੂਰੇ ਪੰਜਾਬ ਵਿੱਚ 23 ਨਵੰਬਰ ਨੂੰ ਜ਼ਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੇਗੀ

                kirpal singh chhit

iqbal singh mattewal
ਐੱਨ.ਪੀ.ਐੱਸ.ਈ.ਯੂ. ਪੂਰੇ ਪੰਜਾਬ ਵਿੱਚ 23 ਨਵੰਬਰ ਨੂੰ ਜ਼ਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੇਗੀ
ਗੁਰਦਾਸਪੁਰ 18 ਨਵੰਬਰ  ( ਇਕਬਾਲ ਸਿੰਘ ਮੱਤੇਵਾਲ ) ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਲਈ ਜੂਝ ਰਹੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਦੇ ਸਾਂਝੇ ਤੌਰ ਤੇ ਬਣੇ ਐੱਨ.ਪੀ.ਐੱਸ.ਈ.ਯੂ. ਗੁਰਦਾਸਪੁਰ ਦੇ ਆਗੂਆਂ ਲਵਪ੍ਰੀਤ ਰੋੜਾਂਵਾਲੀ, ਪੁਨੀਤ ਸਾਗਰ, ਗੁਰਪ੍ਰੀਤ ਰੰਗੀਲਪੁਰ ਅਤੇ ਅਰਵਿੰਦ ਸ਼ਰਮਾ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਨਵੀਂ ਪੈਨਸ਼ਨ ਸਕੀਮ ਨਾਲ ਪੀੜਤ ਮੁਲਾਜ਼ਮ 23 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕਰਨਗੇ. ਉਹਨਾਂ ਦੱਸਿਆ ਕਿ ਗੁਰਦਾਸਪੁਰ ਵਿੱਚ 12 ਵਜੇ ਦੁਪਹਿਰ ਗੁਰੂ ਨਾਨਕ ਪਾਰਕ ਇਕੱਠੇ ਹੋਣ ਉਪਰੰਤ ਸ਼ਹਿਰ ਵਿੱਚ ਮਾਰਚ ਕਰਦੇ ਹੋਏ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ
 ਉਹਨਾਂ ਦੱਸਿਆ ਕਿ ਪੁਰਾਣੇ ਸਮੇਂ ਵਿੱਚ ਕੀਤੇ ਸੰਘਰਸ਼ ਦੇ ਦਬਾਅ ਸਦਕਾ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਦੋ ਸਾਲ ਪਹਿਲਾਂ  ਬਣਾਈ ਕੈਬਨਿਟ ਮੰਤਰੀਆਂ ਦੀ ਸਬ-ਕਮੇਟੀ ਦੀ ਹੁਣ ਤੱਕ ਜ਼ੀਰੋ ਕਾਰਗੁਜ਼ਾਰੀ ਰਹੀ ਹੈ ਜਿਸ ਕਰਕੇ ਪੰਜਾਬ ਦੇ ਸਮੁੱਚੇ ਨਵੀਂ ਪੈਨਸ਼ਨ ਸਕੀਮ ਨਾਲ ਪੀੜਤ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਪੈਨਸ਼ਨ ਮੁਲਾਜ਼ਮਾਂ ਦਾ ਹੱਕ ਹੈ,ਕੋਈ ਖੈਰਾਤ ਨਹੀਂ ਹੈ। ਇਸ ਵਾਰੇ ਭਾਰਤ ਸਰਵ ਉੱਚ ਅਦਾਲਤ ਮਾਣਯੋਗ ਸੁਪਰੀਮ ਕੋਰਟ ਵੀ ਮੁਲਾਜ਼ਮਾਂ ਦੇ ਹੱਕ ਵਿੱਚ ਫੈ਼ਸਲਾ ਸੁਣਾ ਚੁੱਕੀ ਹੈ,ਪਰ ਕੇਂਦਰ ਅਤੇ ਰਾਜ ਸਰਕਾਰਾਂ ਦੇ ਕੰਨਾਂ ਉੱਤੇ ਜੂੰ ਨਹੀਂ ਸਰਕ ਰਹੀਂ। ਉਹਨਾਂ ਨੇ  ਕਿਹਾ ਇੱਕ ਵਾਰ ਵਿਧਾਇਕ ਜਾਂ ਮੈਂਬਰ ਪਾਰਲੀਮੈਂਟ ਚੁਨਣ ਤੋਂ ਬਾਅਦ ਸਾਰੀ ਉਮਰ ਲਈ ਪੈਨਸ਼ਨ ਦਾ ਹੱਕਦਾਰ ਬਣ ਜਾਂਦਾ ਹੈ ਅਤੇ ਸਰਕਾਰਾਂ ਆਪਣੇ ਵਿਧਾਇਕਾਂ ਅਤੇ ਮੈਂਬਰ ਪਾਰਲੀਮੈਂਟਾ ਦੀਆਂ ਪੈਨਸ਼ਨਾ ਰਾਤੋ-ਰਾਤ ਦੁੱਗਣੀਆ ਕਰ ਲੈਂਦੀਆਂ ਹਨ। ਜੋ ਕਿ ਗੈਰ ਸੰਵਿਧਾਨਿਕ ਹੈ। ਜਦੋਂ ਕਿ ਇੱਕ ਮੁਲਾਜ਼ਮ ਨੇ ਆਪਣੀ ਜਿੰਦਗੀ ਦੇ 30-35 ਸਾਲ ਵਿਭਾਗ ਦੀ ਸੇਵਾ ਕਰਕੇ ਸੇਵਾ ਮੁਕਤ ਹੋਣਾ ਹੁੰਦਾ ਹੈ। ਸੇਵਾ ਮੁਕਤੀ ਤੋਂ ਬਾਅਦ ਬੁਢਾਪੇ ਵਿੱਚ ਉਸ ਨੂੰ ਦਰ-ਬ-ਦਰ ਦੀਆਂ ਠੋਕਰਾਂ ਖਾਣ ਲਈ ਛੱਡ ਦਿੱਤਾ ਜਾਂਦਾ ਹੈ।ਜਿਸ ਨਾਲ ਮੁਲਾਜਮ ਅਤੇ ਉਸ ਦਾ ਪਰਿਵਾਰ  ਖੁਦਕਸ਼ੀਆਂ ਕਰਨ ਲਈ ਮਜ਼ਬੂਰ ਹੋ ਜਾਵੇਗਾ। ਉਹਨਾਂ ਨੇ ਕਿਹਾ ਕਿ ਇਸ ਕੋਵਿਡ 19 ਦੇ ਵਿੱਤੀ ਸੰਕਟ ਕਾਲ ਸਮੇਂ ਜੇਕਰ ਸਰਕਾਰਾਂ ਮੁਲਾਜਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਦੀ ਹੈ ਤਾਂ ਸਰਕਾਰ ਨੂੰ ਹਰ ਮਹੀਨੇ ਕਰੋੜਾਂ ਰੁਪਏ ਦੀ ਬੱਚਤ ਹੋ ਸਕਦੀ ਹੈ,ਕਿਉਂਕਿ ਸਰਕਾਰ ਨੂੰ ਮੁਲਾਜਮ ਨੂੰ ਦੇਣ ਵਾਲੀ 10 ਪ੍ਰਤੀਸ਼ਤ ਕੰਟਰੀਬਿਊਟਰੀ ਗ੍ਰਾਂਟ ਨਹੀਂ ਦੇਣੀ ਪਵੇਗੀ।ਇਸ ਤੋਂ ਇਲਾਵਾਂ ਮੁਲਾਜਮ ਦੇ ਜੀ ਪੀ ਐਫ਼ ਖਾਤੇ ਵਿੱਚ ਜਮਾਂ ਰਾਸ਼ੀ ਨੂੰ ਵੀ ਸਰਕਾਰਾਂ 10-12 ਸਾਲਾਂ ਤੱਕ ਵਰਤ ਸਕਦੀਆਂ ਹਨ।ਜਿਸ ਨਾਲ ਸਰਕਾਰ ਨੂੰ ਵਿੱਤੀ ਲਾਭ ਹੋ ਸਕਦਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਵਿੱਚ ਵੱਡੇ ਪੱਧਰ ਉੱਤੇ ਅੰਦੋਲਨ ਕਰਕੇ ਲੀਡਰਾਂ ਨੂੰ ਘੇਰਿਆਂ ਜਾਵੇਗਾ, ਜਲਦ ਹੀ ਸੂਬਾ ਪੱਧਰੀ ਵੱਡੇ ਰੋਸ਼ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕ ਲਿਆ ਜਾਵੇਗਾ ਅਤੇ ਲੀਡਰਾਂ ਨੂੰ ਉਨ੍ਹਾਂ ਦਾ ਘਰੋਂ ਬਾਹਰ ਨਿੱਕਲਣਾ ਮੁਸ਼ਕਿਲ ਕਰ ਦਿੱਤਾ ਜਾਵੇਗਾ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!