ਮਜੀਠੀਆ ਵੱਲੋਂ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਕਾਲੇ ਬਿੱਲਾਂ ਦੇ ਵਿਰੋਧ ਵਿਚ ਧਰਨਾ ਲਾਇਆ ਗਿਆ

 

ਅੱਜ ਬਿਕਰਮ ਸਿੰਘ ਮਜੀਠੀਆ ਵੱਲੋਂ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਕਾਲੇ ਬਿੱਲਾਂ ਦੇ ਵਿਰੋਧ ਵਿਚ ਧਰਨਾ ਲਾਇਆ ਗਿਆ

ਮੱਤੇਵਾਲ 14 ਦਸੰਬਰ ( ਇਕਬਾਲ ਸਿੰਘ ਮੱਤੇਵਾਲ) ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਵੱਲੋਂ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਕਾਲੇ ਬਿੱਲਾਂ ਦੇ ਵਿਰੋਧ ਵਿਚ ਧਰਨਾ ਲਾਇਆ ਗਿਆ ਜਿਸ ਵਿਚ ਪਿੰਡ ਨਿੱਬਰਵਿੰਡ ਦੇ ਕਿਸਾਨਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆl

ਇਸ ਦੇ ਬਾਰੇ ਗੱਲਬਾਤ ਕਰਦੇ ਹੋਏ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਨਿੰਬਰਵਿੰਡ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਮੋਦੀ ਸਰਕਾਰ ਵੱਲੋਂ ਜੋ ਕਾਲੇ ਕਾਨੂੰਨਾਂ ਨੂੰ ਲਾਗੂ ਕੀਤਾ ਹੈ ਉਸ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਗੋਲਡਨ ਗੇਟ ਤੇ ਧਰਨਾ ਲਾਇਆ ਗਿਆ ਜਿਸ ਵਿਚ ਬਿਕਰਮ ਸਿੰਘ ਮਜੀਠੀਆ ਵੱਲੋਂ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਤੇ ਮੋਦੀ ਸਰਕਾਰ ਤੋਂ ਉਨ੍ਹਾਂ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਤੇ ਉਸ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਇਸ ਮੌਕੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਨਿੰਬਰਵਿੰਡ ਸਤਪਾਲ ਸਿੰਘ ਨਿੱਬਰਵਿੰਡ ਹਰਦੇਵ ਸਿੰਘ ਸਾਬਕਾ ਮੈਂਬਰ ਹਰਜਿੰਦਰ ਸਿੰਘ ਬਚਿੱਤਰ ਸਿੰਘ ਦਲੇਰ ਸਿੰਘ ਨਿੱਬਰਵਿੰਡ ਸੋਹਣ ਸਿੰਘ ਸਾਬਕਾ ਮੈਂਬਰ ਅਮਰੀਕ ਸਿੰਘ ਦਲਜੀਤ ਸਿੰਘ ਬਲਾਕ ਸੰਮਤੀ ਮੈਂਬਰ ਆਦਿ ਇਸ ਮੌਕੇ ਹਾਜ਼ਰ ਸਨl

 

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!