ਜਲੰਧਰ ਵਿਖੇ ਬਦਲੀ ਹੋਣ ’ਤੇ ਤਹਿਸੀਲਦਾਰ ਬਲਜਿੰਦਰ ਸਿੰਘ ਨੂੰ ਸ਼ਾਨਦਾਰ ਵਿਦਾਇਗੀ ਦਿੱਤੀ

                                             kirpal singh chhit

ਜਲੰਧਰ ਵਿਖੇ ਬਦਲੀ ਹੋਣ ’ਤੇ ਤਹਿਸੀਲਦਾਰ ਬਲਜਿੰਦਰ ਸਿੰਘ ਨੂੰ ਸ਼ਾਨਦਾਰ ਵਿਦਾਇਗੀ ਦਿੱਤੀ

ਤਹਿਸੀਲਦਾਰ ਬਲਜਿੰਦਰ ਸਿੰਘ ਨੇ ਬਟਾਲਾ ਵਿਖੇ ਆਪਣੀਆਂ ਸੇਵਾਵਾਂ ਇਮਾਨਦਾਰੀ ਨਾਲ ਨਿਭਾਈਆਂ – ਐੱਸ.ਡੀ.ਐੱਮ. ਬਟਾਲਾਬਟਾਲਾ ਵਿਖੇ ਨਿਭਾਈਆਂ ਸੇਵਾਵਾਂ ਮੇਰੀ ਨੌਂਕਰੀ ਦਾ ਯਾਦਗਾਰੀ ਸਮਾਂ – ਤਹਿਸੀਲਦਾਰ ਬਲਜਿੰਦਰ ਸਿੰਘ

ਬਟਾਲਾ, 16 ਦਸੰਬਰ (  ਬਲਦੇਵ ਸਿੰਘ ਖਾਲਸਾ ) – ਤਹਿਸੀਲਦਾਰ ਬਟਾਲਾ ਸ. ਬਲਜਿੰਦਰ ਸਿੰਘ ਦੀ ਜਲੰਧਰ-2 ਤਹਿਸੀਲ ਵਿਖੇ ਹੋਈ ਬਦਲੀ ਉਪਰੰਤ ਅੱਜ ਉਨ੍ਹਾਂ ਨੂੰ ਬਟਾਲਾ ਤੋਂ ਵਿਦਾਇਗੀ ਦਿੱਤੀ ਗਈ। ਸਥਾਨਕ ਬਟਾਲਾ ਕਲੱਬ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਤਹਿਸੀਲਦਾਰ ਬਲਜਿੰਦਰ ਸਿੰਘ ਵੱਲੋਂ ਬਟਾਲਾ ਵਿਖੇ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸ. ਬਲਜਿੰਦਰ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ ਜਾਵੇਗਾ। ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਤਹਿਸੀਲਦਾਰ ਬਲਜਿੰਦਰ ਸਿੰਘ ਨੇ ਬਟਾਲਾ ਵਿਖੇ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਇਆ ਹੈ। ਉਨ੍ਹਾਂ ਤਹਿਸੀਲਦਾਰ ਬਲਜਿੰਦਰ ਸਿੰਘ ਦੇ ਬੇਹਤਰ ਭਵਿੱਖ ਦੀ ਕਾਮਨਾ ਕਰਦਿਆਂ ਉਮੀਦ ਜ਼ਾਹਰ ਕੀਤੀ ਕਿ ਉਹ ਜਲੰਧਰ ਵਿਖੇ ਵੀ ਲੋਕ ਸੇਵਾ ਨੂੰ ਸਮਰਪਿਤ ਹੁੰਦਿਆਂ ਸ਼ਾਨਦਾਰ ਸੇਵਾਵਾਂ ਨਿਭਾਉਣਗੇ।

ਇਸ ਮੌਕੇ ਤਹਿਸੀਲਦਾਰ ਬਲਜਿੰਦਰ ਸਿੰਘ ਨੇ ਕਿਹਾ ਕਿ ਬਟਾਲਾ ਵਿਖੇ ਨਿਭਾਈਆਂ ਸੇਵਾਵਾਂ ਉਨ੍ਹਾਂ ਦੀ ਨੌਂਕਰੀ ਦਾ ਯਾਦਗਾਰੀ ਸਮਾਂ ਰਿਹਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਤਹਿਸੀਲ ਦੇ ਸਟਾਫ਼ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਹਿਯੋਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਾਂਵੇ ਸਾਲ 2020 ਕੋਰੋਨਾ ਮਹਾਂਮਾਰੀ ਕਾਰਨ ਬਹੁਤ ਚਣੌਤੀਆਂ ਭਰਿਆ ਰਿਹਾ ਹੈ ਪਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਦੀ ਅਗਵਾਈ ਸਦਕਾ ਉਹ ਆਪਣੀ ਜਿੰਮੇਵਾਰੀ ਨੂੰ ਵਧੀਆ ਢੰਗ ਨਾਲ ਨਿਭਾ ਸਕੇ ਹਨ। ਉਨ੍ਹਾਂ ਕਿਹਾ ਕਿ ਬਟਾਲਾ ਹਮੇਸ਼ਾਂ ਉਨ੍ਹਾਂ ਦੀ ਸਿਮਰਤੀਆਂ ਵਿੱਚ ਵੱਸਿਆ ਰਹੇਗਾ।  ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ, ਨਾਇਬ ਤਹਿਸੀਲਦਾਰ ਅਮਰਜੀਤ ਸਿੰਘ, ਨਾਇਬ ਤਹਿਸੀਲਦਾਰ ਰਾਜ ਕੁਮਾਰ, ਬਾਊ ਸੁੰਦਰ, ਸਟੈਨੋ ਰਾਜਵਿੰਦਰ ਸਿੰਘ, ਸਰਪੰਚ ਦਲਜੀਤ ਸਿੰਘ ਚੂਹੇਵਾਲ, ਰਾਹੁਲ ਸ਼ਰਮਾਂ, ਤਹਿਸੀਲ ਦਫ਼ਤਰ ਦੇ ਕਰਮਚਾਰੀਆਂ ਨੇ ਤਹਿਸੀਲਦਾਰ ਸ. ਬਲਜਿੰਦਰ ਸਿੰਘ ਨੂੰ ਬਟਾਲਾ ਵਿਖੇ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਤ ਕੀਤਾ

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!