ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਟੈਸਟ ਜਰੂਰ ਕਰਵਾਓ – ਡਾ. ਭੱਲਾਬਟਾਲਾ,

                  kirpalsinghchhit

-19ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਟੈਸਟ ਜਰੂਰ ਕਰਵਾਓ – ਡਾ. ਭੱਲਾਬਟਾਲਾ,
16 ਦਸੰਬਰ (  ਬਲਦੇਵ ਸਿੰਘ ਖਾਲਸਾ  ) – ਐੱਸ.ਐੱਮ.ਓ. ਬਟਾਲਾ ਡਾ. ਸੰਜੀਵ ਕੁਮਾਰ ਭੱਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਟੈਸਟ ਜਰੂਰ ਕਰਵਾਇਆ ਜਾਵੇ। ਉਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਕੋਰੋਨਾ ਦੇ ਟੈਸਟ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਟੈਸਟ ਕਰਾਉਣ ਵਿੱਚ ਸਿਹਤ ਅਮਲੇ ਦਾ ਸਹਿਯੋਗ ਕਰਨਾ ਚਾਹੀਦਾ ਹੈ।
ਡਾ. ਭੱਲਾ ਨੇ ਕਿਹਾ ਕਿ ਜੇਕਰ ਕਿਸੇ ਨੂੰ ਕੋਰੋਨਾ ਬਿਮਾਰੀ ਦੇ ਲੱਛਣ, ਜਿਵੇਂ ਬੁਖਾਰ ਹੋਣਾ, ਗਲਾ ਖਰਾਬ ਹੋਣਾ, ਥਕਾਵਟ ਮਹਿਸੂਸ ਹੋਣੀ ਜਾਂ ਜੁਕਾਮ ਆਦਿ ਹੋਵੇ ਤਾਂ ਕੋਰੋਨਾ ਟੈਸਟ ਕਰਵਾਉਣ ਵਿਚ ਦੇਰੀ ਨਹੀਂ ਕਰਨੀ ਚਾਹੀਦੀ। ਮਾਹਿਰ ਡਾਕਟਰਾਂ ਦਾ ਮੰਨਣਾ ਹੈ ਕਿ ਜੇਕਰ ਕੋਰੋਨਾ ਬਿਮਾਰੀ ਦਾ ਮੁੱਢਲੀ ਸਟੇਜ ਤੇ ਪਤਾ ਲੱਗ ਜਾਵੇ ਤਾਂ ਇਸ ਉਪਰ ਕੰਟਰੋਲ ਕੀਤਾ ਜਾ ਸਕਦਾ ਹੈ। ਡਾ. ਭੱਲਾ ਨੇ ਕਿਹਾ ਕਿ ਜਿਨ੍ਹਾਂ ਚਿਰ ਤੱਕ ਕੋਰੋਨਾ ਵਾਇਰਸ ਦੀ ਵੈਕਸੀਨ ਜਾਂ ਟੀਕਾ ਨਹੀਂ ਆ ਜਾਂਦਾ ਉਦੋਂ ਤੱਕ ਸਾਵਧਾਨੀਆਂ ਵਰਤ ਕੇ ਕੋਵਿਡ-19 ਤੋਂ ਬਚਿਆ ਜਾਵੇ।
ਡਾ. ਭੱਲਾ ਨੇ ਅੱਗੇ ਕਿਹਾ ਕਿ ਸਮੇਂ ਸਿਰ ਕੋਰੋਨਾ ਟੈਸਟ ਕਰਵਾ ਕੇ ਆਪਣੀ, ਆਪਣੇ ਪਰਿਵਾਰ ਤੇ ਸਮਾਜ ਦੀ ਤੰਦਰੁਸਤੀ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਮਾਸਕ ਲਾਜ਼ਮੀ ਤੌਰ ’ਤੇ ਪਹਿਨਿਆ ਜਾਵੇ। ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖੀ ਜਾਵੇ ਅਤੇ ਆਪਣੇ ਹੱਥਾਂ ਨੂੰ ਸਾਬੁਣ ਨਾਲ ਧੋਇਆ ਜਾਵੇ ਜਾਂ ਸ਼ੈਨਟਾਇਜ਼ ਜਰੂਰ ਕੀਤਾ ਜਾਵੇ। ਉਨਾਂ ਅੱਗੇ ਕਿਹਾ ਕਿ ਕਿਸੇ ਵੀ ਸਵਾਲ ਲਈ ਹੈਲਪਲਾਈਨ ਨੰਬਰ 104 ਤੇ ਕਾਲ ਕਰੋ, ਜਾਂ ਆਪਣੇ ਮੋਬਾਇਲ `ਤੇ `ਕੋਵਾ ਪੰਜਾਬ ਐਪ` ਡਾਊਨਲੋਡ ਕਰੋ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!