ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਸਿਹਤ ਵਿਭਾਗ ਵਿੱਚ 7000 ਭਰਤੀ ਕੀਤੀ – ਚੇਅਰਮੈਨ ਚੀਮ


Baldev singh Batala

ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਸਿਹਤ ਵਿਭਾਗ ਵਿੱਚ 7000 ਭਰਤੀ ਕੀਤੀ – ਚੇਅਰਮੈਨ ਚੀਮਾ

ਸਿਹਤ ਵਿਭਾਗ ਦੇ ਯੋਧਿਆਂ ਨੇ ਬੜੀ ਬਹਾਦਰੀ ਨਾਲ ਕੋਰੋਨਾ ਦੀ ਜੰਗ ਲੜੀ – ਚੀਮਾ

ਬਟਾਲਾ, 17 ਦਸੰਬਰ ( ਬਲਦੇਵ ਸਿੰਘ ਖਾਲਸਾ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਪਿਛਲੇ 3 ਸਾਲਾਂ ਦੌਰਾਨ ਸਿਹਤ ਵਿਭਾਗ ਵਿੱਚ ਲਗਭਗ 7000 ਭਰਤੀਆਂ ਕੀਤੀਆਂ ਗਈਆਂ ਹਨ ਜਿਸ ਵਿੱਚ ਮਾਹਰ ਡਾਕਟਰ, ਮੈਡੀਕਲ ਅਧਿਕਾਰੀ, ਡੈਂਟਲ ਅਧਿਕਾਰੀ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਸ਼ਾਮਲ ਹੈ।ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਹਨ ਅਤੇ ਰਾਜ ਸਰਕਾਰ ਵੱਲੋਂ ਜਿਥੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਹੈ ਓਥੇ ਮਾਹਿਰ ਡਾਕਟਰਾਂ ਦੇ ਨਾਲ ਪੈਰਾ ਮੈਡੀਕਲ ਸਟਾਫ ਦੀ ਵੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਹੋਈ ਨਵੀਂ ਭਰਤੀ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ ਅਤੇ ਲੋਕਾਂ ਨੂੰ ਇਲਾਜ ਲਈ ਹੁਣ ਦੂਰ ਨਹੀਂ ਜਾਣਾ ਪੈਂਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ‘ਹੈਲਥ ਫਾਰ ਆਲ’ ਦੇ ਵਾਅਦੇ ਤਹਿਤ ਕੰਮ ਕੀਤਾ ਜਾ ਰਿਹਾ ਹੈ।ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਨੂੰ ਹਰ ਪੱਖੋਂ ਸੰਪੂਰਨ ਬਣਾਉਣ ਦਾ ਨਤੀਜਾ ਹੀ ਸੀ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਨੇ ਬਹੁਤ ਵਧੀਆ ਢੰਗ ਨਾਲ ਕੰਮ ਕਰਕੇ ਰਾਜ ਦੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਵਿਭਾਗ ਦੇ ਮਾਹਿਰ ਡਾਕਟਰਾਂ, ਪੈਰਾ ਮੈਡੀਕਲ ਸਟਾਫ, ਆਸ਼ਾ ਵਰਕਰਾਂ ਸਮੇਤ ਵਿਭਾਗ ਦੇ ਹਰ ਕਰਮਚਾਰੀ ਨੇ ਆਪਣੀ ਜਾਨ ਨੂੰ ਜ਼ੋਖਮ ਵਿੱਚ ਪਾ ਕੇ ਕੋਰੋਨਾ ਦੀ ਜੰਗ ਲੜੀ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਦੇ ਸ਼ੁਰੂ ਵਿੱਚ ਕੋਰੋਨਾ ਵਾਇਰਸ ਦੀ ਵੈਕਸੀਅਨ ਆ ਜਾਵੇਗੀ ਜੋ ਕਿ ਵੱਡੀ ਰਾਹਤ ਦੀ ਖਬਰ ਹੈ।ਸ. ਚੀਮਾ ਨੇ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਦੇ ਕੀਤੇ ਕਾਇਆ ਕਲਪ ਤੋਂ ਸੂਬਾ ਵਾਸੀ ਖੁਸ਼ ਹਨ ਅਤੇ ਪਹਿਲਾਂ ਦੇ ਮੁਕਾਬਲੇ ਸਰਕਾਰੀ ਸਿਹਤ ਸੰਸਥਾਵਾਂ ਦੀ ਓ.ਪੀ.ਡੀ. ਵਿੱਚ ਰਿਕਾਰਡ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਵੀ ਜਦੋਂ ਨਿੱਜੀ ਹਸਪਤਾਲ ਮੈਦਾਨ ਵਿੱਚੋਂ ਭੱਜ ਗਏ ਸਨ ਉਸ ਸਮੇਂ ਵੀ ਸਰਕਾਰੀ ਸਿਹਤ ਸੰਸਥਾਵਾਂ ਵੱਡਾ ਸਹਾਰਾ ਬਣੀਆਂ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਜੋ ਵਿਸ਼ਵਾਸ਼ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਣਿਆ ਹੈ ਉਸ ਨੂੰ ਹੋਰ ਵੀ ਪੱਕਿਆਂ ਕੀਤਾ ਜਾਵੇਗਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!