ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਟਾਲਾ ਨੇ ਰਾਸ਼ਟਰੀ ਪੈਨਸ਼ਨ ਦਿਵਸ ਮਨਾਇਆ

iqbal singh mattewal                         ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਟਾਲਾ ਨੇ ਰਾਸ਼ਟਰੀ ਪੈਨਸ਼ਨ ਦਿਵਸ ਮਨਾਇਆ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਸੰਘਰਸ਼ ਕਰਨ ਦਾ ਪ੍ਰਣ ਕੀਤਾ

ਬਟਾਲਾ; 18 /12/ ( ਇਕਬਾਲ ਸਿੰਘ ਮੱਤੇਵਾਲ) ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਟਾਲਾ ਵੱਲੋਂ ਬਲਾਕ ਪ੍ਰਧਾਨ ਜਸਪਾਲ ਸੋਹਲ, ਜੋਗਿੰਦਰ ਪਾਲ, ਜ਼ਿਲ੍ਹਾ ਆਗੂ ਪਰਮਜੀਤ ਸਿੰਘ ਅਤੇ ਜ਼ਿਲ੍ਹਾ ਕੋ-ਕਨਵੀਨਰ ਗੁਰਪ੍ਰੀਤ ਸਿੰਘ ਰੰਗੀਲਪੁਰ ਦੀ ਅਗਵਾਈ ਵਿੱਚ ਰਾਸ਼ਟਰੀ ਪੈਨਸ਼ਨ ਦਿਵਸ ਮਨਾਇਆ ਗਿਆ । ਇਸ ਮੋਕੇ ਐੱਨ.ਪੀ.ਐੱਸ. ਪੀੜਤ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਸੰਘਰਸ਼ ਕਰਨ ਦਾ ਪ੍ਰਣ ਕੀਤਾ । ਆਗੂਆਂ ਦੱਸਿਆ ਕਿ ਨਵੀਂ ਪੈਨਸ਼ਨ ਸਕੀਮ ਕਰਮਚਾਰੀ ਵਿਰੋਧੀ ਹੈ ਅਤੇ ਇਹ ਸਕੀਮ ਪੂਰੀ ਤਰ੍ਹਾਂ ਸਹੂਲਤਾਂ ਤੋਂ ਸੱਖਣੀ ਹੈ । ਉਹਨਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਮਣੀ ਚੋਣਾਂ ਸਮੇਂ ਲੜ੍ਹੇ ਸੰਘਰਸ਼ ਸਦਕਾ ਹੀ ਪੰਜਾਬ ਸਰਕਾਰ ਨੇ ਗ੍ਰੈਚੂਅਟੀ ਅਤੇ ਐਕਸ ਗ੍ਰੇਸ਼ਈਆ ਦੇਣ ਸਬੰਧੀ ਨੋਟੀਫਿਕੇਸ਼ਨ ਜ਼ਾਰੀ ਕੀਤਾ ਸੀ । ਉਹਨਾਂ ਕਿਹਾ ਕਿ ਅੱਜ ਅਸੀਂ ਰਾਸ਼ਟਰੀ ਪੈਨਸ਼ਨ ਦਿਵਸ ਤੇ ਅਸੀਂ ਪ੍ਰਣ ਲੈਂਦੇ ਹਾਂ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਸੰਘਰਸ਼ ਜ਼ਾਰੀ ਰੱਖਾਂਗੇ । ਇਸ ਮੋਕੇ ਗੁਰਵਿੰਦਰ ਸਿੰਘ, ਦਿਨੇਸ਼ ਕੁਮਾਰ, ਰਵੀ ਕੁਮਾਰ, ਰਾਜੀਵ ਕੁਮਾਰ, ਸਰਦਾਰੀ ਲਾਲ, ਨੀਰਜ ਮਿੱਤਲ, ਰਮਨੀਸ਼ ਸ਼ਰਮਾ, ਸੁਖਦੇਵ ਸਿੰਘ, ਰਜੇਸ਼ ਮਿੱਤਲ, ਰਜਿੰਦਰ ਸਿੰਘ, ਭੁਪਿੰਦਰ ਸਿੰਘ, ਰਵਿੰਦਰ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!