ਕੈਪਟਨ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲ ਕੇ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ – ਤ੍ਰਿਪਤ ਬਾਜਵਾ

 

Baldev singh khalsA                            KIRPAL SINGH CHHIT

ਕੈਪਟਨ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲ ਕੇ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ – ਤ੍ਰਿਪਤ ਬਾਜਵਾ

ਤ੍ਰਿਪਤ ਬਾਜਵਾ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਧੁੱਪਸੜੀ ਵਿਖੇ 24 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਸਮਾਰਟ ਕਾਲਸ ਰੂਮਜ਼ ਦਾ ਕੀਤਾ ਉਦਘਾਟਨ

ਬਟਾਲਾ19 ਦਸੰਬਰ ( ਬਲਦੇਵ ਸਿੰਘ ਖਾਲਸਾ ) – ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਭਾਸ਼ਾ ਬਾਰੇ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਕੂਲੀ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ ਜਿਸ ਬਦੌਲਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਵਧੀਆ ਕਾਰਗੁਜ਼ਾਰੀ ਦਾ ਹੀ ਸਿੱਟਾ ਹੈ ਕਿ ਇਸ ਸਾਲ 3.50 ਲੱਖ ਤੋਂ ਵੱਧ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ। ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਾਨੀ ਸੱਜਣਾ ਸਹਿਯੋਗ ਨਾਲ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲ ਕੇ ਇਨ੍ਹਾਂ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ ਅਤੇ ਹੁਣ ਤੱਕ ਰਾਜ ਭਰ ਵਿੱਚ 7842 ਸਰਕਾਰੀ ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਧੁੱਪਸੜੀ ਵਿਖੇ 24 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਸਮਾਰਟ ਕਲਾਸ ਰੂਮਜ਼ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਧੁੱਪਸੜੀ ਜ਼ਿਲ੍ਹੇ ਦਾ ਨਾਮੀ ਸਕੂਲ ਹੈ ਅਤੇ ਇਸ ਸਕੂਲ ਵਿੱਚ ਸਮਾਰਟ ਕਲਾਸ ਰੂਮ ਬਣਨ ਨਾਲ ਵਿਦਿਆਰਥੀਆਂ ਨੂੰ ਡਿਜ਼ੀਟਲ ਤਰੀਕੇ ਨਾਲ ਪੜ੍ਹਾਈ ਕਰਾਈ ਜਾ ਸਕੇਗੀ। ਸ. ਬਾਜਵਾ ਨੇ ਕਿਹਾ ਕਿ ਸਕੂਲ ਦੀ ਚਾਰਦੀਵਾਰੀ ਕੀਤੀ ਜਾਵੇਗੀ ਅਤੇ ਹੋਰ ਵੀ ਨਵੇਂ ਕਲਾਸ ਰੂਮ ਬਣਾ ਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਹੋਰ ਬੇਹਤਰ ਬਣਾਉਣਾ ਸੂਬਾ ਸਰਕਾਰ ਦੀ ਟੀਚਾ ਹੈ ਅਤੇ ਸਰਕਾਰ ਆਪਣੇ ਇਸ ਮਕਸਦ ਵਿੱਚ ਕਾਮਯਾਬ ਵੀ ਹੋਈ ਹੈ। ਉਨ੍ਹਾਂ ਧੁੱਪਸੜੀ ਸਕੂਲ ਦੀ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਕੀਤੀ ਜਾ ਰਹੀ ਮਿਹਨਤ ਦੀ ਸਰਾਹਨਾ ਵੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਿੰਡ ਧੁੱਪਸੜੀ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈਲੱਖ2   2ਰੁਪਏ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਾਦੀਆਂ ਤੋਂ ਕਾਹਨੂੰਵਾਨ ਰੋਡ ਨੂੰ ਜੋੜਦੀ ਪਿੰਡ ਧੁੱਪਸੜੀ ਦੀ 60 ਫੁੱਟ ਚੌੜੀ ਸੜਕ ਨੂੰ 77 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਇਸ ਸਬੰਧੀ ਇੱਕ ਹਫ਼ਤੇ ਵਿੱਚ ਗ੍ਰਾਂਟ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਹਨੂੰਵਾਨ ਰੋਡ ਨੂੰ ਕਾਦੀਆਂ ਰੋਡ ਨਾਲ ਜੋੜਦੀ ਇੱਕ ਹੋਰ ਸੜਕ ਨੂੰ ਵੀ ਬਣਾਇਆ ਜਾਵੇਗਾ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ, ਲੈਕਚਰਾਰ ਸ੍ਰੀਮਤੀ ਸਤਿੰਦਰ ਕੌਰ ਕਾਹਲੋਂ, ਸਰਪੰਚ ਬਲਜਿੰਦਰ ਕੌਰ, ਸਾਬਕਾ ਸਰਪੰਚ ਬੂਟਾ ਸਿੰਘ, ਸੁਖਵਿੰਦਰ ਸਿੰਘ, ਜਰਨੈਲ ਸਿੰਘ, ਪੀ.ਏ. ਸਿਕੰਦਰ ਸਿੰਘ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।

 

 

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!