ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਨੁੱਖੀ ਇਤਿਹਾਸ ਦਾ ਅਦੁੱਤੀ ਸਾਕਾ – ਤ੍ਰਿਪਤ ਬਾਜਵਾ

Baldev singh khalsa                                                  kirpal singh chhit

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਨੁੱਖੀ ਇਤਿਹਾਸ ਦਾ ਅਦੁੱਤੀ ਸਾਕਾ – ਤ੍ਰਿਪਤ ਬਾਜਵਾ

ਬਟਾਲਾ, 19 ਦਸੰਬਰ ( ਬਲਦੇਵ ਸਿੰਘ ਖਾਲਸਾ ) – ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ ਸ਼ਹਾਦਤ ਦਿਵਸ ਮੌਕੇ ਗੁਰੂ ਸਾਹਿਬ ਨੂੰ ਆਪਣੀ ਅਕੀਦਤ ਭੇਟ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਤਿਲਕ-ਜੰਜੂ ਦੀ ਰਾਖੀ ਲਈ ਆਪਣਾ ਆਪ ਨਿਸ਼ਾਵਰ ਕਰ ਦੇਣਾ ਮਾਨਵ ਇਤਿਹਾਸ ਦਾ ਅਦੁੱਤੀ ਸਾਕਾ ਹੈ।ਸ. ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸਾਰਾ ਜੀਵਨ ਤੇ ਉਨ੍ਹਾਂ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲ ਕੇ ਭਵ-ਸਾਗਰ ਤੋਂ ਪਾਰ ਉਤਾਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਡੇ ਸਾਰਿਆਂ ਲਈ ਬਹੁਤ ਵੱਡੀ ਨਿਆਮਤ ਹਨ ਅਤੇ ਇਨ੍ਹਾਂ ਸਿੱਖਿਆਵਾਂ ਉੱੱਪਰ ਚੱਲਣ ਦਾ ਹਰ ਕਿਸੇ ਨੂੰ ਯਤਨ ਕਰਨਾ ਚਾਹੀਦਾ ਹੈ।

ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਨਾਨਕ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਸਮਾਗਮ ਕੀਤੇ ਜਾ ਰਹੇ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!