ਬਾਬਾ ਰਾਮ ਸਿੰਘ ਨਾਨਕਸਰ ਵਾਲਿਆਂ ਵੱਲੋਂ ਦਿੱਤੀ ਸ਼ਹਾਦਤ ਨੂੰ ਸਦਾ ਯਾਦ ਰੱਖਿਆ ਜਾਵੇਗਾ – ਜਥੇਦਾਰ ਗੋਰਾ

ਬਲਦੇਵ ਸਿੰਘ ਖਾਲਸਾ                                        kirpal singh chhit

ਬਾਬਾ ਰਾਮ ਸਿੰਘ ਨਾਨਕਸਰ ਵਾਲਿਆਂ ਵੱਲੋਂ ਦਿੱਤੀ ਸ਼ਹਾਦਤ ਨੂੰ ਸਦਾ ਯਾਦ ਰੱਖਿਆ ਜਾਵੇਗਾ – ਜਥੇਦਾਰ ਗੋਰਾ

ਕੇਂਦਰ ਸਰਕਾਰ ਕਿਸਾਨਾਂ ਵਿਰੁੱਧ ਬਣਾਏ ਕਾਲੇ ਕਾਨੂੰਨ ਰੱਦ ਕਰੇ।

ਬਾਬਾ ਰਾਮ ਸਿੰਘ ਵੱਲੋਂ ਦਿੱਤੀ ਕੁਰਬਾਨੀ ਨੂੰ ਆਜਾਈ ਨਹੀਂ ਜਾਣ ਦਿੱਤੀ ਜਾਵੇਗੀ 

ਬਟਾਲਾ21ਦਸੰਬਰ (ਬਲਦੇਵ ਸਿੰਘ ਖਾਲਸਾ )ਕਿਸਾਨਾਂ ਦੇ ਹੱਕ ਵਿੱਚ ਕੋਈ ਮੈਡਲ ਤੇ ਕੋਈ ਸਨਮਾਨ ਵਾਪਸ ਕਰ ਰਹੇ, ਬਾਬਾ ਰਾਮ ਸਿੰਘ ਨਾਨਕਸਰ ਵਾਲਿਆਂ ਨੇ ਆਪਣਾ ਸਰੀਰ ਵਾਪਸ ਕਰਕੇ ਨਵਾਂ ਇਤਿਹਾਸ ਸਿਰਜਿਆਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਸ਼ਹਿਰ ਦੇ ਨਜ਼ਦੀਕ ਪਿੰਡ ਕੋਟਲਾ ਸ਼ਾਹੀਆਂ ਦੇ ਜੰਮਪਲ ਬਾਬਾ ਰਾਮ ਸਿੰਘ ਨਾਨਕਸਰ ਵਾਲਿਆਂ ਵੱਲੋਂ ਬੀਤੇ ਦਿਨੀਂ ਕਿਸਾਨਾਂ ਵੱਲੋਂ ਦਿੱਲੀ ਵਿਖੇ ਕੜਾਕੇ ਦੀ ਠੰਢ ਵਿੱਚ ਆਪਣੇ ਹੱਕਾਂ ਵਾਸਤੇ ਕੀਤੇ ਜਾ ਰਹੇ ਸੰਘਰਸ਼ ਨੂੰ ਨਾ ਸਾਹਰਦੇ ਹੋਏ ਸ਼ਹਾਦਤ ਦੇ ਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਰਾਮ ਸਿੰਘ ਨਾਨਕਸਰ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ਤੇ ਦੁੱਖ ਦਾ ਇਜ਼ਹਾਰ ਕਰਦਿਆਂ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਦੀ ਅਰਦਾਸ ਕੀਤੀ। ਜਥੇਦਾਰ ਗੋਰਾ ਨੇ ਕਿਹਾ ਬਾਬਾ ਰਾਮ ਸਿੰਘ ਨਾਨਕਸਰ ਵਾਲਿਆਂ ਵੱਲੋਂ ਦਿੱਤੀ ਗਈ ਕੁਰਬਾਨੀ ਨੂੰ ਸਦਾ ਵਾਸਤੇ ਯਾਦ ਰੱਖਿਆ ਜਾਵੇਗਾ ਅਤੇ ਬਾਬਾ ਜੀ ਦੀ ਕੁਰਬਾਨੀ ਨੂੰ ਆਜਾਈ ਨਹੀਂ ਜਾਣ ਦਿੱਤਾ ਜਾਵੇਗਾ। ਜਥੇਦਾਰ ਗੋਰਾ ਨੇ ਕਿਹਾ ਕਿ ਕਿਸਾਨਾਂ ਦੇ ਹੱਕ ਵਿੱਚ ਕੋਈ ਮੈਡਲ ਵਾਪਸ ਕਰ ਰਿਹਾ ਹੈ ਕੋਈ ਸਨਮਾਨ ਵਾਪਸ ਕਰ ਰਿਹਾ ਹੈ ਪਰ ਬਾਬਾ ਰਾਮ ਸਿੰਘ ਜੀ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੀ ਜ਼ਿੰਦਗੀ ਨੂੰ ਵਾਪਸ ਕਰ ਕੇ ਆਪਣੀ ਸ਼ਹਾਦਤ ਦੇ ਕੇ ਨਵਾਂ ਇਤਿਹਾਸ ਸਿਰਜਿਆ ਹੈ। ਜਥੇਦਾਰ ਗੋਰਾ ਨੇ ਕਿਹਾ ਕਿ ਬਾਬਾ ਜੀ ਵੱਲੋਂ ਦਿੱਤੀ ਗਈ ਸ਼ਹਾਦਤ ਨੂੰ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਲਿਖਿਆ ਜਾਵੇਗਾ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਬਣਾਏ ਗਏ ਕਾਲੇ ਕਾਨੂੰਨ ਨੂੰ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ।

 

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!