ਵਿਧਾਇਕ ਲਾਡੀ ਤੇ ਚੇਅਰਮੈਨ ਰਵੀਨੰਦਨ ਬਾਜਵਾ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੀਆਂ ਪੰਚਾਇਤਾਂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਤਕਸੀਮ ਕੀਤੀ

ਬਲਦੇਵ ਸਿੰਘ ਖਾਲਸਾ

ਪੰਜਾਬ ਸਰਕਾਰ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਲਈ ਖਜ਼ਾਨੇ ਦਾ ਮੂੰਹ ਖੋਲ੍ਹਿਆ – ਵਿਧਾਇਕ ਲਾਡੀ

ਸਾਲ 2021 ਨੂੰ ਵਿਕਾਸ ਵਰ੍ਹੇ ਵਜੋਂ ਮਨਾਉਂਦਿਆਂ ਹਰ ਪਿੰਡ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ – ਚੇਅਰਮੈਨ ਬਾਜਵਾ

ਬਟਾਲਾ, 21 ਦਸੰਬਰ ( ਬਲਦੇਵ ਸਿੰਘ ਖਾਲਸਾ ) – ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਲਈ ਪੰਜਾਬ ਸਰਕਾਰ ਨੇ ਆਪਣੇ ਖਜ਼ਾਨੇ ਦੇ ਮੂੰਹ ਖੋਲ ਦਿੱਤੇ ਹਨ ਅਤੇ ਵਿਕਾਸ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਅਤੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਸ. ਰਵੀਨੰਦਨ ਸਿੰਘ ਬਾਜਵਾ ਵੱਲੋਂ ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਦੀਆਂ 193 ਪੰਚਾਇਤਾਂ ਨੂੰ 40 ਕਰੋੜ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ ਗਏ ਹਨ।

ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਇਸ ਗ੍ਰਾਂਟ ਨਾਲ ਹਲਕੇ ਦੇ ਹਰ ਪਿੰਡ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਸਰਕਾਰਾਂ ਨੇ ਹਮੇਸ਼ਾਂ ਹੀ ਹਲਕਾ ਸ੍ਰੀ ਹਰਗੋਬਿੰਦਪੁਰ ਨੂੰ ਵਿਕਾਸ ਪੱਖੋਂ ਅਣਗੌਲਿਆਂ ਕੀਤਾ ਹੋਇਆ ਸੀ ਜਿਸ ਕਾਰਨ ਵਿਕਾਸ ਪੱਖੋਂ ਹਲਕੇ ਦੇ ਪਿੰਡ ਬਹੁਤ ਪੱਛੜ ਗਏ ਸਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਜਿਸ ਤਰਾਂ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਗ੍ਰਾਂਟ ਜਾਰੀ ਕੀਤੀ ਹੈ ਉਸ ਨਾਲ ਦਹਾਕਿਆਂ ਦੇ ਪੱਛੜੇਪਨ ਨੂੰ ਖਤਮ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਇਸਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ।ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਸ. ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਹਲਕਾ ਗੁਰੂ ਸਾਹਿਬਾਨ ਅਤੇ ਸੰਤਾਂ, ਭਗਤਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਅਤੇ ਇਸਦਾ ਸਰਬਪੱਖੀ ਵਿਕਾਸ ਕਰਨਾ ਰਾਜ ਸਰਕਾਰ ਦਾ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਇਸ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਚੇਅਰਮੈਨ ਬਾਜਵਾ ਨੇ ਕਿਹਾ ਕਿ ਸਮੁੱਚੇ ਜ਼ਿਲ੍ਹੇ ਵਿੱਚ ਵਿਕਾਸ ਕਾਰਜ ਜ਼ੋਰਾਂ ’ਤੇ ਚੱਲ ਰਹੇ ਹਨ ਅਤੇ ਅਗਲੇ ਸਾਲ 2021 ਨੂੰ ਵਿਕਾਸ ਵਰ੍ਹੇ ਵਜੋਂ ਮਨਾਉਂਦਿਆਂ ਹਰ ਪਿੰਡ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕਰਨ ’ਤੇ ਹਲਕੇ ਦੀਆਂ ਪੰਚਾਇਤਾਂ ਨੇ ਵੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਸੰਮਤੀ ਮੈਂਬਰ ਨਿਰਮਲ ਸਿੰਘ ਬੂੜੇਨੰਗਲ, ਮਾਸਟਰ ਅਜਮੇਰ ਸਿੰਘ ਵਾਈਸ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਸਰਪੰਚ ਮਨਦੀਪ ਸਿੰਘ ਰੰਗੜ ਨੰਗਲ, ਲਖਵਿੰਦਰ ਸਿੰਘ ਚੌਧਰੀਵਾਲ, ਸਰਪੰਚ ਮਨਦੀਪ ਸਿੰਘ ਮਹਿਮਦ, ਅਵਤਾਰ ਸਿੰਘ ਭਲਵਾਨ, ਬਾਬਾ ਸੋਨੂੰ ਭੱਲਾ, ਹਰਵਿੰਦਰ ਸਿੰਘ, ਸਰਪੰਚ ਪਰਮਜੀਤ ਸਿੰਘ ਬੋਲੇਵਾਲ, ਲਖਵਿੰਦਰ ਸਿੰਘ ਚਾਹਲ, ਸਰਪੰਚ ਅਜੀਤ ਸਿੰਘ ਅੰਮੋਨੰਗਲ, ਸਰਪੰਚ ਹਰਵਿੰਦਰ ਸਿੰਘ ਸ਼ਾਹਬਾਦ, ਸਰਪੰਚ ਨੰਦ ਸਿੰਘ ਮੰਡਿਆਲਾ, ਪਰਮਜੀਤ ਸਿੰਘ ਟੀਟਾ ਪੰਜਗਰਾਈਆਂ, ਸਰਪੰਚ ਸਹਿਜਪਾਲ ਸੱਖੋਵਾਲ, ਸਰਪੰਚ ਤਾਰਾ ਸਿੰਘ ਊਧਨਵਾਲ, ਹਰਪਾਲ ਸਿੰਘ ਹਰਪੁਰਾ, ਸਰਪੰਚ ਗੁਰਵਿੰਦਰ ਸਿੰਘ ਕੋਕਲਪੁਰ, ਸਰਪੰਚ ਮੋਹਨ ਸਿੰਘ ਪੱਡਾ ਵੈਰੋਨੰਗਲ, ਰਾਜਦੇਵ ਸਿੰਘ ਪੀ.ਏ ਤੋਂ ਇਲਾਵਾ ਹਲਕੇ ਦੇ ਮੋਹਤਬਰ ਹਾਜ਼ਰ ਸਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!