ਪਾਣੀ ਦੀ ਗੁਣਵੱਤਾ ਪ੍ਰਭਾਵਿਤ ਸੂਬੇ ਦੇ ਸਮੂਹ ਪਿੰਡਾਂ ਨੂੰ 2021 ਤੱਕ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ – ਵਿਧਾਇਕ ਫ਼ਤਹਿ ਬਾਜਵਾ

 

ਪਾਣੀ ਦੀ ਗੁਣਵੱਤਾ ਪ੍ਰਭਾਵਿਤ ਸੂਬੇ ਦੇ ਸਮੂਹ ਪਿੰਡਾਂ ਨੂੰ 2021 ਤੱਕ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ – ਵਿਧਾਇਕ ਫ਼ਤਹਿ ਬਾਜਵਾ

ਸੂਬੇ ਦੇ ਸਾਰੇ ਪੇਂਡੂ ਘਰਾਂ ਵਿੱਚ ਪੀਣਯੋਗ ਪਾਣੀ ਦੇ ਪਾਈਪ ਰਾਹੀਂ ਕੁਨੈਕਸ਼ਨ ਮਾਰਚ 2022 ਤੱਕ ਉਪਲੱਬਧ ਹੋਣਗੇ

ਬਟਾਲਾ, 22 ਦਸੰਬਰ ( ਬਲਦੇਵ ਸਿੰਘ ਖਾਲਸਾ ) – ਪੰਜਾਬ ਸਰਕਾਰ ਵੱਲੋਂ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਸੂਬੇ ਦੇ 1634 ਪਿੰਡਾਂ ਦੇ ਵਸਨੀਕਾਂ ਨੂੰ ਅਗਲੇ ਇਕ ਸਾਲ ਅੰਦਰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿ ਜੰਗ ਸਿੰਘ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਫਲੋਰਾਈਡ, ਆਰਸੈਨਿਕ ਤੇ ਹੋਰ ਭਾਰੀ ਤੱਤਾਂ ਨਾਲ ਪ੍ਰਭਾਵਿਤ ਪੰਜਾਬ ਦੇ ਅਜਿਹੇ ਸਾਰੇ ਪਿੰਡਾਂ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਨ ਲਈ ਵਚਨਬੱਧ ਹੈ ਜਿਸ ਲਈ ਸੂਬਾ ਸਰਕਾਰ ਛੋਟੇ ਸਮੇਂ ਅਤੇ ਲੰਬੇ ਸਮੇਂ ਦੇ ਕਦਮ ਚੁੱਕ ਰਹੀ ਹੈ। ਉਨਾਂ ਕਿਹਾ ਕਿ ਸਾਫ ਪੀਣ ਵਾਲਾ ਪਾਣੀ ਹਾਸਲ ਕਰਨਾ ਹਰੇਕ ਵਿਅਕਤੀ ਦਾ ਮੁੱਢਲਾ ਹੱਕ ਹੈ, ਚਾਹੇ ਉਹ ਅਮੀਰ ਹੋਵੇ ਜਾਂ ਗਰੀਬ। ਸਾਫ ਪੀਣ ਵਾਲਾ ਪਾਣੀ ਸਪਲਾਈ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।

ਵਿਧਾਇਕ ਸ. ਭਾਜਵਾ ਨੇ ਦੱਸਿਆ ਕਿ ਅਜਿਹੇ ਕਦਮਾਂ ਉਤੇ ਪੰਜਾਬ ਸਰਕਾਰ 1191 ਕਰੋੜ ਰੁਪਏ ਖਰਚ ਕਰ ਰਹੀ ਹੈ। ਵਿਅਕਤੀਗਤ ਘਰਾਂ ਅਤੇ ਕਮਿਊਨਿਟੀ ਪੱਧਰ ਦੋਵਾਂ ਥਾਂਵਾਂ ਉਤੇ ਸਾਰੇ ਚੁੱਕੇ ਜਾਣ ਵਾਲੇ ਛੋਟੇ ਸਮੇਂ ਦੇ ਕਦਮ ਜੂਨ 2021 ਤੱਕ ਪੂਰੇ ਹੋਣ ਦੀ ਸੰਭਾਵਨਾ ਹੈ। ਲੰਬੇ ਸਮੇਂ ਦੇ ਕਦਮ ਜਿਨਾਂ ਵਿੱਚ ਨਹਿਰੀ ਪਾਣੀ ਆਧਾਰਿਤ ਨਵੀਆਂ ਸਕੀਮਾਂ ਅਤੇ ਆਰਸੈਨਿਕ ਤੇ ਆਇਰਨ ਰੋਕੂ ਪਲਾਂਟ ਸ਼ਾਮਲ ਹਨ, ਅਗਲੇ 2-3 ਸਾਲਾਂ ਵਿੱਚ ਪੂਰੇ ਹੋ ਜਾਣਗੇ।ਸ. ਬਾਜਵਾ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ ਵਿੱਚ 35 ਲੱਖ ਪੇਂਡੂ ਘਰਾਂ ਨੂੰ ਜਲ ਜੀਵਨ ਮਿਸ਼ਨ ਤਹਿਤ ਮਾਰਚ 2022 ਤੱਕ ਪਾਈਪਾਂ ਰਾਹੀਂ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। 22.63 ਲੱਖ ਪੇਂਡੂ ਘਰ ਪਹਿਲਾਂ ਹੀ ਸਕੀਮ ਤਹਿਤ ਕਵਰ ਹੋ ਚੁੱਕੇ ਹਨ ਜਦੋਂ ਕਿ ਤਿੰਨ ਜ਼ਿਲਿਆਂ ਐਸ.ਏ.ਐਸ. ਨਗਰ (ਮੁਹਾਲੀ), ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡਾਂ ਦੇ 100 ਫੀਸਦੀ ਘਰ ਕਵਰ ਹੋ ਚੁੱਕੇ ਹਨ।

 

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!