ਤਨਖਾਹ ਕਮਿਸ਼ਨ ਦੀ ਮਿਆਦ ਦੇ ਵਾਧੇ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਤਨਖਾਹ ਕਮਿਸ਼ਨ ਦੀ ਮਿਆਦ ਦੇ ਵਾਧੇ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਅਲੀਵਾਲ 6 ਜਨਵਰੀ( ਇਕਬਾਲ ਸਿੰਘ ਮੱਤੇਵਾਲ ) ਅੱਜ ਪੰਜਾਬ-ਯੂ.ਟੀ. ਮੁਲਾਜ਼ਮ-ਪੈਨਸ਼ਨਰਾਂ ਦੇ ਸਾਂਝੇ ਫਰੰਟ ਦੇ ਸੱਦੇ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਟਾਲਾ ਵੱਲੋਂ ਅਲੀਵਾਲ ਵਿਖੇ ਆਗੂਆਂ ਮਨਦੀਪ ਕੁਮਾਰ, ਬਲਜੀਤ ਸਿੰਘ ਦਾਬਾਂਵਾਲ, ਕੁਲਦੀਪ ਸਿੰਘ ਹੰਸਪਾਲ, ਨਿਸ਼ਾਨ ਸਿੰਘ ਜੋੜਾਸਿੰਘਾ ਅਤੇ ਗੁਰਪ੍ਰੀਤ ਸਿੰਘ ਰੰਗੀਲਪੁਰ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਜ਼ਾਰੀ ਤਨਖਾਹ ਕਮਿਸ਼ਨ ਦੀ ਮਿਆਦ ਦੇ ਵਾਧੇ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ । ਆਗੂਆਂ ਦੋਸ਼ ਲਾਇਆ ਕਿ ਵਿੱਤ ਮੰਤਰੀ ਪੰਜਾਬ ਨੇ ਮੀਟਿੰਗ ਵਿੱਚ ਪੰਜਾਬ-ਯੂ.ਟੀ. ਮੁਲਾਜ਼ਮ, ਪੈਨਸ਼ਨਰਾਂ ਦੇ ਸਾਂਝੇ ਫਰੰਟ ਨਾਲ ਵਾਅਦਾ ਕੀਤਾ ਸੀ ਕਿ 31 ਦਸੰਬਰ ਤੱਕ ਤਨਖਾਹ ਕਮਿਸ਼ਨ ਦੀ ਰਿਪੋਰਟ ਜ਼ਾਰੀ ਕਰ ਦਿੱਤੀ ਜਾਵੇਗੀ ਅਤੇ ਕੇਂਦਰ ਸਰਕਾਰ ਵੱਲੋਂ ਜੀ.ਐੱਸ.ਟੀ. ਦੇ ਪੈਸੇ ਆਉਣ ਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਰਹਿੰਦੇ ਬਕਾਏ ਦੇ ਦਿੱਤੇ ਜਾਣਗੇ । ਪਰ ਤਨਖਾਹ ਕਮਿਸ਼ਨ ਦੀ ਮਿਆਦ ਵਧਾ ਕੇ ਵਿੱਤ ਮੰਤਰੀ ਪੰਜਾਬ ਵੱਲੋਂ ਵਾਅਦਾ ਤੋੜਿਆ ਗਿਆ ਹੈ । ਮੁਲਾਜ਼ਮਾਂ, ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਰਹਿੰਦੇ ਬਕਾਏ ਵੀ ਨਹੀਂ ਦਿੱਤੇ ਗਏ । ਇਸੇ ਲਈ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਨਾਂ ਵਿੱਚ ਪੰਜਾਬ ਸਰਕਾਰ ਲਈ ਭਾਰੀ ਰੋਸ ਹੈ । ਆਗੂਆਂ ਮੰਗ ਕੀਤੀ ਕਿ ਜਲਦ ਤੋਂ ਜਲਦ ਕੱਚੇ ਮੁਲਾਜ਼ਮ ਰੈਗੂਲਰ ਕੀਤੇ ਜਾਣ, ਮਾਣਭੱਤਾ ਮੁਲਾਜ਼ਮਾਂ ਨੂੰ ਘੱਟੋ-ਘੱਟ ਜੀਵਨ ਯੋਗ ਉਜਰਤ 18000 ਪ੍ਰਤੀ ਮਹੀਨਾ ਦਿੱਤੀ ਜਾਵੇ,2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਦੀ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ । ਇਸ ਮੋਕੇ ਪ੍ਰਕਾਸ਼ ਮਸੀਹ, ਲਖਬੀਰ ਸਿੰਘ, ਮਾਣਾ ਮਸੀਹ, ਕਮਲਾ, ਪਾਸ਼ੋ, ਜੱਸੀ, ਮਕਬੂਲਾਂ, ਅਵਤਾਰ ਸਿੰਘ, ਕੁਲਜੀਤ ਸਿੰਘ, ਬੂਆ ਦੱਤਾ, ਸੰਤੌਖ ਸਿੰਘ ਆਦਿ ਹਾਜ਼ਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!