ਤਨਖਾਹ ਕਮਿਸ਼ਨ ਦੀ ਮਿਆਦ ਦੇ ਵਾਧੇ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਅਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਤਨਖਾਹ ਕਮਿਸ਼ਨ ਦੀ ਮਿਆਦ ਦੇ ਵਾਧੇ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਅਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਬਟਾਲਾ 7 ਜਨਵਰੀ( ਇਕਬਾਲ ਸਿੰਘ ਮੱਤੇਵਾਲ ) ਅੱਜ ਪੰਜਾਬ-ਯੂ.ਟੀ. ਮੁਲਾਜ਼ਮ-ਪੈਨਸ਼ਨਰਾਂ ਦੇ ਸਾਂਝੇ ਫਰੰਟ ਬਟਾਲਾ ਵੱਲੋਂ ਬਟਾਲਾ ਵਿਖੇ ਆਗੂਆਂ ਰਣਜੀਤ ਸਿੰਘ ਭਾਗੋਵਾਲ, ਗੁਰਪ੍ਰੀਤ ਸਿੰਘ ਰੰਗੀਲਪੁਰ, ਹਰਵਿੰਦਰ ਸਿੰਘ ਮੰਡ, ਜਸਪਾਲ ਸੋਹਲ, ਨਿਸ਼ਾਨ ਸਿੰਘ ਜੋੜਾਸਿੰਘਾ ਅਤੇ ਭੈਣ ਨੀਲਮ ਕੈਂਪ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਜ਼ਾਰੀ ਤਨਖਾਹ ਕਮਿਸ਼ਨ ਦੀ ਮਿਆਦ ਦੇ ਵਾਧੇ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਅਤੇ ਪੰਜਾਬ ਸਰਕਾਰ ਵੱਲੋਂ ਜ਼ਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ । ਆਗੂਆਂ ਦੋਸ਼ ਲਾਇਆ ਕਿ ਵਿੱਤ ਮੰਤਰੀ ਪੰਜਾਬ ਨੇ ਮੀਟਿੰਗ ਵਿੱਚ ਪੰਜਾਬ-ਯੂ.ਟੀ. ਮੁਲਾਜ਼ਮ, ਪੈਨਸ਼ਨਰਾਂ ਦੇ ਸਾਂਝੇ ਫਰੰਟ ਨਾਲ ਵਾਅਦਾ ਕੀਤਾ ਸੀ ਕਿ 31 ਦਸੰਬਰ ਤੱਕ ਤਨਖਾਹ ਕਮਿਸ਼ਨ ਦੀ ਰਿਪੋਰਟ ਜ਼ਾਰੀ ਕਰ ਦਿੱਤੀ ਜਾਵੇਗੀ ਅਤੇ ਕੇਂਦਰ ਸਰਕਾਰ ਵੱਲੋਂ ਜੀ.ਐੱਸ.ਟੀ. ਦੇ ਪੈਸੇ ਆਉਣ ਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਰਹਿੰਦੇ ਬਕਾਏ ਦੇ ਦਿੱਤੇ ਜਾਣਗੇ । ਪਰ ਤਨਖਾਹ ਕਮਿਸ਼ਨ ਦੀ ਮਿਆਦ ਵਧਾ ਕੇ ਵਿੱਤ ਮੰਤਰੀ ਪੰਜਾਬ ਵੱਲੋਂ ਵਾਅਦਾ ਤੋੜਿਆ ਗਿਆ ਹੈ । ਮੁਲਾਜ਼ਮਾਂ, ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਰਹਿੰਦੇ ਬਕਾਏ ਵੀ ਨਹੀਂ ਦਿੱਤੇ ਗਏ । ਇਸੇ ਲਈ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਨਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ । ਆਗੂਆਂ ਦੱਸਿਆ ਕਿ ਪਿਛਲੇ ਸਾਲ 2020 ਵਿੱਚ ਵੀ ਅਪ੍ਰੈਲ ਅਤੇ ਸਤੰਬਰ ਵਿੱਚ ਕਿਰਤ ਵਿਭਾਗ ਪੰਜਾਬ ਵੱਲੋਂ ਸਾਲਾਨਾ ਵਾਧਾ ਨਹੀਂ ਕੀਤਾ ਗਿਆ ਹੈ । ਆਗੂਆਂ ਮੰਗ ਕੀਤੀ ਕਿ ਜਲਦ ਤੋਂ ਜਲਦ ਕੱਚੇ ਮੁਲਾਜ਼ਮ ਰੈਗੂਲਰ ਕੀਤੇ ਜਾਣ, ਮਾਣਭੱਤਾ ਮੁਲਾਜ਼ਮਾਂ ਨੂੰ ਘੱਟੋ-ਘੱਟ ਜੀਵਨ ਯੋਗ ਉਜਰਤ 18000 ਪ੍ਰਤੀ ਮਹੀਨਾ ਦਿੱਤੀ ਜਾਵੇ,2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਦੀ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਰਹਿੰਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਰਹਿੰਦੇ ਬਕਾਏ ਤਰੁੰਤ ਪਾਏ ਜਾਣ । ਇਸ ਮੋਕੇ ਕੰਵਲਜੀਤ ਸਿੰਘ ਮੰਮਣ, ਮਲਕੀਤ ਸਿੰਘ, ਗੁਰਵਿੰਦਰ ਸਿੰਘ, ਰਜਿੰਦਰ ਸਿੰਘ, ਕੁਲਦੀਪ ਸਿੰਘ, ਜਸਵੰਤ ਸਿੰਘ, ਕੁਲਵੰਤ ਸਿੰਘ, ਮੱਖਣ ਮਸੀਹ, ਬਲਬੀਰ ਸਿੰਘ, ਰੂਪ ਬਸੰਤ, ਗੁਰਪ੍ਰੀਤ ਸਿੰਘ, ਹਰਬੰਸ ਸਿੰਘ, ਮੁਖਤਾਰ ਸਿੰਘ, ਜਗੀਰ ਕੌਰ, ਉਰਮਿਲਾ, ਕੁਲਵਿੰਦਰ ਕੌਰ, ਬਲਵਿੰਦਰ ਕੌਰ, ਵੀਨਾ ਕੁਮਾਰੀ, ਕ੍ਰਿਸ਼ਨਾ ਦੇਵੀ, ਪੂਨਮ, ਮਨਜੀਤ ਕੌਰ, ਪਲਵਿੰਦਰ ਕੌਰ ਆਦਿ ਹਾਜ਼ਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!