ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਰਚੁਅਲ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਰਚੁਅਲ ਸਮਾਗਮ ਰਾਹੀਂ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ

ਨਗਰ ਨਿਗਮ ਬਟਾਲਾ ਵਿਖੇ ਮੁੱਖ ਮੰਤਰੀ ਦੇ ਆਨ-ਲਾਈਨ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ

ਬਟਾਲਾ, 8 ਜਨਵਰੀ (ਬਲਦੇਵ ਸਿੰਘ ਖਾਲਸਾ )- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰੋਪਰਾਈਟਰੀ ਰਾਈਟਸ ਟੂ ਸਲੱਮ ਡਵੈਲਰਜ਼ ਐਕਟ ਤਹਿਤ ਅੱਜ ਝੁੱਗੀ ਝੋਪੜੀਆਂ ਦੇ ਨਿਵਾਸੀਆਂ ਨੂੰ ਮਾਲਕਾਨਾ ਹੱਕ ਦੇਣ ਲਈ ਵਰਚੂਅਲ ਸਮਾਗਮ ਰਾਹੀਂ ਸ਼ੁਰੂਆਤ ਕੀਤੀ ਕਰ ਦਿੱਤੀ ਹੈ। ਇਸ ਮੌਕੇ ਉਨਾਂ ਕਿਹਾ ਕਿ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿਚ 1 ਲੱਖ ਤੋਂ ਵਧ ਝੁਗੀ-ਝੌਂਪੜੀ ਵਾਲਿਆਂ ਨੂੰ ਅਜਿਹੇ ਮਾਲਕਾਨਾ ਹੱਕ ਮਿਲਣਗੇ। ਇਸ ਤੋਂ ਇਲਾਵਾ ਉਨਾਂ ਕਿਹਾ ਕਿ ਝੁੱਗੀ ਝੋਪੜੀਆਂ ਵਾਲਿਆਂ ਨੂੰ ਹੋਰ ਸਹੂਲਤਾ ਵੀ ਮੁਹੱਈਆ ਕਰਵਾਈਆਂ ਜਾਣਗੀਆਂ।ਮੁੱਖ ਮੰਤਰੀ ਦਾ ਇਹ ਵਰਚੁਅਲ ਸਮਾਗਮ ਨਗਰ ਨਿਗਮ ਬਟਾਲਾ ਦੇ ਦਫ਼ਤਰ ਵਿੱਚ ਸਕਰੀਨ ਰਾਹੀਂ ਆਨ-ਲਾਈਨ ਦੇਖਿਆ ਗਿਆ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਮੈਡਮ ਸੰਯੋਗਤਾ, ਸੀ.ਡੀ.ਪੀ.ਓ. ਵਰਿੰਦਰ ਸਿੰਘ, ਐਕਸੀਅਨ ਜਗਜੋਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜ਼ੂਦ ਸਨ।ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਰਟ ਮੀਟਰ, ਸਪੋਰਟਸ ਕਿੱਟਾਂ ਦੀ ਵੰਡ, ਈ-ਦਾਖਲ ਆਦਿ ਪ੍ਰੋਜੈਕਟਾਂ ਦੀ ਲਾਂਚਿੰਗ ਕੀਤੀ ਗਈ। ਉਨਾਂ ਦੱਸਿਆ ਕਿ ਪੰਜਾਬ ਪਹਿਲਾ ਸੂਬਾ ਹੈ ਜ਼ੋ ਕਿ ਫੋਰ-ਜੀ ਸਮਾਰਟ ਮੀਟਰ ਲਿਆ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਸੇਵਾਵਾਂ ਮੁਹੱਈਆਂ ਕਰਵਾਉਣ ਵਿਚ ਹੋਰ ਪਾਰਦਰਸ਼ਤਾ ਆਵੇਗੀ। ਉਨਾਂ ਕਿਹਾ ਕਿ ਸਮਾਰਟ ਮੀਟਰ ਨਾਲ ਮੀਟਰ ਦੀ ਰੀਡਿੰਗ, ਲੋਡ ਅਪਗ੍ਰੇਡ ਕਰਨ, ਪ੍ਰੀਪੇਡ ਤੇ ਪੋਸਟਪੇਡ ਮੀਟਰ ਆਦਿ ਸਹੂਲਤਾਂ ਮਿਲਣਗੀਆਂ। ਉਨਾਂ ਕਿਹਾ ਕਿ ਸਮਾਰਟ ਮੀਟਰ ਨਾਲ ਬਿਜਲੀ ਚੋਰੀ ਤੇ ਬਿਜਲੀ ਮੀਟਰ ਟੈਮਪਰਿੰਗ ਆਦਿ ਤੋਂ ਬਚਤ ਹੋਵੇਗੀ।ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਖਪਤਕਾਰਾਂ ਨੂੰ ਆਪਣੀਆਂ ਮੁਸ਼ਕਲਾਂ ਦਾ ਸਿੱਧੇ ਤੌਰ ’ਤੇ ਹਲ ਪ੍ਰਾਪਤ ਕਰਨ ਲਈ ਈ-ਦਾਖਲ ਸਿਸਟਮ ’ਤੇ ਆਪਣੀ ਸ਼ਿਕਾਇਤ ਦਾਖਲ ਕਰ ਸਕਦਾ ਹੈ।ਉਨਾਂ ਕਿਹਾ ਕਿ ਹੁਣ 5 ਲੱਖ ਰੁਪਏ ਤੱਕ ਦੀ ਸ਼ਿਕਾਇਤ ਲਈ ਪੋਰਟਲ ’ਤੇ ਮੁਫਤ ਦਾਖਲ ਕਰਨ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ।ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਮੀਡੀਏਸ਼ਨ ਸੈਂਟਰ ਵੀ ਬਣਾਏ ਜਾਣਗੇ।ਕੈਪਟਨ ਅਮਰਿੰਦਰ ਸਿੰਘ ਨੇ ਧੀਆਂ ਦੀ ਲੋਹੜੀ ਪ੍ਰੋਗਰਾਮ ਦੀ ਸ਼ੁਰਆਤ ਕਰਦਿਆਂ ਕਿਹਾ ਕਿ ਇਸ ਨਾਲ ਮਹਿਲਾਵਾਂ ਦੇ ਸਸ਼ਕਤੀਕਰਨ ਨੂੰ ਹੋਰ ਮਜਬੂਤੀ ਮਿਲੇਗੀ ਤੇ ਔਰਤਾਂ ਦਾ ਮਨੋਬਲ ਵੀ ਉੱਚਾ ਹੋਵੇਗਾ। ਉਨਾਂ ਕਿਹਾ ਕਿ ਲੜਕੇ-ਲੜਕੀ ਦੇ ਅੰਤਰ ਨੂੰ ਖਤਮ ਕਰਨ ਲਈ ਇਹ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨਾਂ ਕਿਹਾ ਕਿ ਕ੍ਰਮਵਾਰ ਹਰੇਕ ਜ਼ਿਲ੍ਹੇ ਵਿਚ ਧੀਆਂ ਦੀ ਲੋਹੜੀ ਦੇ ਪ੍ਰੋਗਰਾਮ ਆਉਣ ਵਾਲੇ ਸਮੇਂ ਵਿਚ ਆਯੋਜਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨਾਂ ਕਿਹਾ ਕਿ ਤੰਦਰੁਸਤ ਮਿਸ਼ਨ ਦੇ ਉਦੇਸ਼ ਨੂੰ ਬੂਰ ਪਾਉਂਦਿਆਂ ਨੌਜਵਾਨਾ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਵਿਚ 2500 ਖੇਡ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਦੀ ਸ਼ੁਰੂਆਤ ਅੱਜ ਉਨਾਂ ਨੇ 5 ਨੌਜਵਾਨਾਂ ਨੂੰ ਆਪਣੀ ਹੱਥੀਂ ਕਿੱਟਾਂ ਦੇ ਕੇ ਕੀਤੀ।ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ, ਖੁਰਾਕ ਸਪਲਾਈ ਮੰਤਰੀ ਸ੍ਰੀ ਭਾਰਤ ਭੁਸ਼ਣ ਆਸ਼ੂ, ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਮੰਤਰੀ ਮੈਡਮ ਅਰੁਨਾ ਚੌਧਰੀ, ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਿਮ ਮਹਿੰਦਰ ਨੇ ਵੀ ਸੰਬੋਧਨ ਕੀਤਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!