ਤ੍ਰਿਪਤ ਬਾਜਵਾ ਨੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੀਆਂ 6 ਸੰਪਰਕ ਸੜਕਾਂ ਦੇ ਨਿਰਮਾਣ ਦੇ ਨੀਂਹ ਪੱਥਰ ਰੱਖੇ

ਤ੍ਰਿਪਤ ਬਾਜਵਾ ਨੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੀਆਂ 6 ਸੰਪਰਕ ਸੜਕਾਂ ਦੇ ਨਿਰਮਾਣ ਦੇ ਨੀਂਹ ਪੱਥਰ ਰੱਖੇ

6 ਸੜਕਾਂ ਦੇ ਨਿਰਮਾਣ ਉੱਪਰ 4.26 ਕਰੋੜ ਰੁਪਏ ਖਰਚੇ ਜਾਣਗੇ

ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ – ਤ੍ਰਿਪਤ ਬਾਜਵਾ

ਬਟਾਲਾ, 10 ਜਨਵਰੀ (ਬਲਦੇਵ ਸਿੰਘ ਖਾਲਸਾ ) – ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਭਸ਼ਾਵਾਂ ਬਾਰੇ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡਾਂ ਵਿੱਚ ਵੱਖ-ਵੱਖ ਸੰਪਰਕਾਂ ਸੜਕਾਂ ਦੀ ਨਵੀਂ ਉਸਾਰੀ ਦੇ ਨੀਂਹ ਪੱਥਰ ਰੱਖੇ। ਇਨ੍ਹਾਂ 6 ਸੜਕਾਂ ਦੇ ਨਿਰਮਾਣ ਉੱਪਰ ਪੰਜਾਬ ਸਰਕਾਰ ਵੱਲੋਂ 4.26 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਸਭ ਤੋਂ ਪਹਿਲਾਂ ਕਿਲ੍ਹਾ ਲਾਲ ਸਿੰਘ ਤੋਂ ਅਲੀਵਾਲ ਨੂੰ ਜਾਂਦੀ 7.75 ਕਿਲੋ ਮੀਟਰ ਲੰਬੀ ਸੰਪਰਕ ਸੜਕ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਨੂੰ ਬਣਾਉਣ ਉੱਪਰ 2.10 ਕਰੋੜ ਰੁਪਏ ਖਰਚਾ ਆਵੇਗਾ। ਇਸਦੇ ਨਾਲ ਹੀ ਉਨ੍ਹਾਂ ਲਿੰਕ ਸੜਕ ਅਲੀਵਾਲ ਤੋਂ ਕਿਲਾ ਲਾਲ ਸਿੰਘ ਤੱਕ 7.75 ਕਿਲੋ ਮੀਟਰ ਲੰਬੀ ਸੜਕ ਬਣਾਉਣ ਦਾ ਨੀਂਹ ਪੱਥਰ ਵੀ ਰੱਖਿਆ। ਇਸ ਸੜਕ ਦੇ ਨਿਰਮਾਣ ਉੱਪਰ ਵੀ 2.10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਸ. ਬਾਜਵਾ ਨੇ ਅਲੀਵਾਲ ਬਾਈਪਾਸ ਤੋਂ ਬਟਾਲਾ-ਫ਼ਤਹਿਗੜ੍ਹ ਚੂੜੀਆਂ ਰੋਡ (ਰਜਬਾਹੇ ਦੇ ਨਾਲ) ਸੜਕ ਅਤੇ 6 ਮੀਟਰ ਪੁੱਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰੋਜੈਕਟ ਉੱਪਰ 66.50 ਲੱਖ ਰੁਪਏ ਖਰਚੇ ਜਾ ਰਹੇ ਹਨ। ਕੈਬਨਿਟ ਮੰਤਰੀ ਸ. ਬਾਜਵਾ ਨੇ ਲਿੰਕ ਸੜਕ ਕੋਟਲਾ ਬਾਮਾ ਤੋਂ ਰਿਆਲੀ ਰੋਡ (ਰਜਬਾਹੇ ਦੇ ਨਾਲ) ਜਿਸਦੀ ਲੰਬਾਈ 0.90 ਕਿਲੋਮੀਟਰ ਹੈ ੳੇੁਸਦਾ ਵੀ ਨੀਂਹ ਪੱਥਰ ਰੱਖਿਆ। ਇਸ ਸੜਕ ਉੱਪਰ 22 ਲੱਖ ਰੁਪਏ ਖਰਚੇ ਜਾ ਰਹੇ ਹਨ।

ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੰਮ੍ਰਿਤਸਰ-ਪਠਾਨਕੋਟ ਹਾਈਵੇ ਤੋਂ ਜਾਂਦੀ ਲਿੰਕ ਰੋਡ ਹਰਦੋ ਝੰਡੇ, ਕੋਟਲਾ ਸਰਫ, ਸਰੂਪਵਾਲੀ, ਬੱਜੂਮਾਨ-ਛਿੱਤ ਰੋਡ ਤੱਕ 5.10 ਕਿਲੋਮੀਟਰ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਵੀ ਰੱਖਿਆ। ਇਸ ਸੜਕ ਦੇ ਨਿਰਮਾਣ ਉੱਪਰ 128.25 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਅਖੀਰ ਵਿੱਚ ਸ. ਬਾਜਵਾ ਨੇ ਬੱਜੂਮਾਨ-ਛਿੱਤ ਰੋਡ ਤੋਂ ਸਰੂਪਵਾਲੀ, ਕੋਟਲਾ ਸਰਫ਼, ਹਰਦੋ ਝੰਡੇ, ਅੰਮ੍ਰਿਤਸਰ ਰੋਡ ਤੱਕ (ਰਜਬਾਹੇ ਦੇ ਨਾਲ) ਸੜਕ ਜਿਸਦੀ ਲੰਬਾਈ 5.10 ਕਿਲੋਮੀਟਰ ਹੈ ਉਸਦੇ ਨਿਰਮਾਣ ਦਾ ਵੀ ਨੀਂਹ ਪੱਥਰ ਰੱਖਿਆ। ਇਸ ਸੜਕ ਦੀ ਨਿਰਮਾਣ ਲਾਗਤ 128.25 ਲੱਖ ਰੁਪਏ ਹੈ।

ਹਲਕੇ ਦੀ ਛੇ ਵੱਖ-ਵੱਖ ਸੰਪਰਕ ਸੜਕਾਂ ਦੇ ਨਿਰਮਾਣ ਦੇ ਨੀਂਹ ਪੱਥਰ ਰੱਖਦਿਆਂ ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਪੇਂਡੂ ਸੰਪਰਕ ਸੜਕਾਂ ਦਾ ਜਾਲ ਹੋਰ ਮਜਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ 6 ਸੜਕਾਂ ਦੇ ਨਿਰਮਾਣ ਉੱਪਰ 4.26 ਕਰੋੜ ਰੁਪਏ ਖਰਚੇ ਜਾ ਰਹੇ ਹਨ ਅਤੇ ਇਹ ਸਾਰੀਆਂ ਸੜਕਾਂ ਅਗਲੇ 6 ਮਹੀਨੇ ਦੇ ਅੰਦਰ ਬਣ ਕੇ ਤਿਆਰ ਹੋ ਜਾਣਗੀਆਂ। ਸ. ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਾਲ 2021 ਨੂੰ ਵਿਕਾਸ ਵਰ੍ਹੇ ਵਜੋਂ ਮਨਾਉਂਦਿਆਂ ਸੂਬੇ ਭਰ ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾਏ ਜਾਣਗੇ।

ਇਸ ਬੇਸ ਮੌਕੇ ਉਨ੍ਹਾਂ ਨਾਲ ਸ. ਬਲਵਿੰਦਰ ਸਿੰਘ ਕੋਟਲਾ ਬਾਮਾ, ਸਿਟੀ ਕਾਂਗਰਸ ਪ੍ਰਧਾਨ ਸ੍ਰੀ ਸਵਰਨ ਮੁੱਢ, ਉਂਕਾਰ ਸਿੰਘ ਲਾਟੀ, ਐਕਸੀਨ ਮੰਡੀ ਬੋਰਡ ਸ. ਅਨੂਪ ਸਿੰਘ ਸਮੇਤ ਹਲਕੇ ਦੇ ਮੋਹਤਬਰ ਹਾਜ਼ਰ ਸਨ।ਇਸ ਮੌਕੇ ਉਨ੍ਹਾਂ ਨਾਲ ਸ. ਬਲਵਿੰਦਰ ਸਿੰਘ ਕੋਟਲਾ ਬਾਮਾ, ਸਿਟੀ ਕਾਂਗਰਸ ਪ੍ਰਧਾਨ ਸ੍ਰੀ ਸਵਰਨ ਮੁੱਢ, ਉਂਕਾਰ ਸਿੰਘ ਲਾਟੀ, ਐਕਸੀਨ ਮੰਡੀ ਬੋਰਡ ਸ. ਅਨੂਪ ਸਿੰਘ ਸਮੇਤ ਹਲਕੇ ਦੇ ਮੋਹਤਬਰ ਹਾਜ਼ਰ ਸਨ।

 

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!