ਪ੍ਰਗਟਿਓ ਮਰਦ ਅਗੰਮੜਾ ਵਰਿਆਮ ਅਕੇਲਾ ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ 

ਪ੍ਰਗਟਿਓ ਮਰਦ ਅਗੰਮੜਾ ਵਰਿਆਮ ਅਕੇਲਾ ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ

ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ.354 ਵਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮਹਾਨ ਨਗਰ ਕੀਰਤਨ ਕੱਢਿਆ ਗਿਆ ਇਹ ਨਗਰ ਕੀਰਤਨ ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ ਨਵੀਂ ਆਬਾਦੀ ਸ਼ੁੱਕਰਪੁਰਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਇਹ ਮਹਾਨ ਨਗਰ ਕੀਰਤਨ ਸ਼ੁਕਰਪੁਰਾ ਤੋਂ ਸ਼ੁਰੂ ਹੋ ਕੇ ਅਲੀਵਾਲ ਰੋਡ ਮੁਲਾ ਸੁਨੱਈਆ ਫੋਕਲ ਪੁਆਇੰਟ ਆਲੋਵਾਲ ਇੰਡਸਟਰੀਆਂ ਤੇਲੀਆ ਵਾਲ ਤੋਂ ਹੁੰਦਾ ਹੋਇਆ ਫਿਰ ਮਾਨ ਨਗਰ ਤੇ ਸਮਾਪਤ ਕੀਤਾ ਗਿਆ ਇਸ ਮੌਕੇ ਤੇ ਸਰਬੱਤ ਦਾ ਭਲਾ ਵੈੱਲਫੇਅਰ ਕਲੱਬ ਵੱਲੋਂ ਪ੍ਰਧਾਨ ਬਲਦੇਵ ਸਿੰਘ ਖਾਲਸਾ ਕੌਂਸਲਰ ਰਾਜ ਕੁਮਾਰ,ਮਨਰਾਜ ਸਿੰਘ ਬੋਪਾਰਾਏ, ਸਾਬਕਾ ਐਮ ਸੀ ਦਵਿੰਦਰ ਸਿੰਘ ਕਾਲਾ ਰਜਿੰਦਰਾ ਫਾਊਂਡਰੀ ਵਾਲੇ, ਸੀ੍ ਸਵਰਨ ਮੁੱਢ ਜੀ ਸਿਟੀ ਪ੍ਰਧਾਨ ਅਸ਼ੋਕ ਜੜੇਵਾਲ, ਕਰਨ ਸਿੰਘ ਭੱਟੀ ਮਿਠੂ ਬਜਵਾ, ਹਰਪਾਲ ਸਿੰਘ, ਮੱਖਣ ਫੌਜੀ, ਨੇ ਸਾਂਝੇ ਤੌਰ ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਤੇ ਸਰਬੱਤ ਦਾ ਭਲਾ ਵੈੱਲਫੇਅਰ ਕਲੱਬ ਵੱਲੋਂ ਪੰਜਾਂ ਪਿਆਰਿਆਂ ਜੀ ਦਾ ਸਵਾਗਤ ਕੀਤਾ ਗਿਆ ਸਰਬੱਤ ਦਾ ਭਲਾ ਵੈੱਲਫੇਅਰ ਕਲੱਬ ਵੱਲੋਂ ਆਈਆਂ ਹੋਈਆਂ ਸੰਗਤਾਂ ਵਾਸਤੇ ਅਟੁੱਟ ਲੰਗਰ ਵੀ ਵਰਤਾਇਆ ਗਿਆ ਅਤੇ ਨਾਲ ਹੀ ਸਰਬੱਤ ਦੇ ਭਲੇ ਦੀ ਅਤੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੇ ਚੜ੍ਹਦੀ ਕਲਾ ਵਾਸਤੇ ਅਰਦਾਸ ਕਰਵਾਈ ਗਈ ਇਸ ਮੌਕੇ ਸੰਗਤਾਂ ਲਈ ਜਗ੍ਹਾ ਜਗ੍ਹਾ ਤੇ ਤਰ੍ਹਾਂ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਤੇ ਪ੍ਰਧਾਨ ਬਲਦੇਵ ਸਿੰਘ ਖਾਲਸਾ ਚੇਅਰਮੈਨ ਮਨਰਾਜ ਸਿੰਘ ਬੋਪਾਰਾਏ ਕੌਂਸਲਰ ਰਾਜ ਕੁਮਾਰ ਫੈਜਪੁਰ ਵਲੋਂ ਕਿਹਾ ਗਿਆ ਕਿ ਸਾਨੂੰ ਸਾਰਿਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਣਾ ਚਾਹੀਦਾ ਹੈ

ਰਿਪੋਰਟਰ– ਬਲਦੇਵ ਸਿੰਘ ਖਾਲਸਾ ਬਟਾਲਾ

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!