ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

 

ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਬਟਾਲਾ ਪੁਲਿਸ ਲੋਕਾਂ ਨੂੰ ਪੜ੍ਹਾ ਰਹੀ ਆਵਾਜਾਈ ਨਿਯਮਾਂ ਦਾ ਪਾਠ

ਬਟਾਲਾ, 21 ਜਨਵਰੀ (ਬਲਦੇਵ ਸਿੰਘ ਖਾਲਸਾ ) – ਜ਼ਿਲ੍ਹਾ ਗੁਰਦਾਸਪੁਰ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਅਵਾਜਾਈ ਨਿਯਮਾਂ ਤੋਂ ਜਾਣੂ ਕਰਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਇਹ ਜਾਗਰੂਕਤਾ ਮੁਹਿੰਮ ਪੂਰਾ ਇੱਕ ਮਹੀਨਾ 17 ਫਰਵਰੀ ਤੱਕ ਜਾਰੀ ਰਹੇਗੀ।ਬਟਾਲਾ ਪੁਲਿਸ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸੈਮੀਨਾਰ ਲਗਾਏ ਜਾ ਰਹੇ। ਬਟਾਲਾ ਪੁਲਿਸ ਦੇ ਟਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਰੋਜ਼ਾਨਾਂ ਸਕੂਲਾਂ, ਕਾਲਜਾਂ, ਟੈਕਸੀ ਸਟੈਂਡ ਅਤੇ ਟਰਾਂਸਪੋਰਟ ਯੂਨੀਅਨ ਵਿਖੇ ਪਹੰੁਚ ਕਰਕੇ ਸੜਕੀ ਨਿਯਮ ਸਮਝਾਏ ਜਾ ਰਹੇ ਹਨ। ਬਟਾਲਾ ਪੁਲਿਸ ਦੀ ਇਸ ਜਾਗਰੂਕਤਾ ਮੁਹਿੰਮ ਨੂੰ ਹਾਂ-ਪੱਖੀ ਹੁੰਗਾਰਾ ਵੀ ਮਿਲ ਰਿਹਾ ਹੈ ਅਤੇ ਸਕੂਲ ਕਾਲਜ ਪੜ੍ਹਦੇ ਨੌਜਵਾਨਾਂ ਵੱਲੋਂ ਇਸ ਮੁਹਿੰਮ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਈ ਜਾ ਰਹੀ ਹੈ।ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਦੱਸਿਆ ਕਿ ਸੜਕੀ ਸੁਰੱਖਿਆ ਦੀ ਮਹੱਤਤਾ ਨੂੰ ਸਮਝਦਿਆਂ ਇਸ ਵਾਰ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਇਕ ਸਪਤਾਹ ਦੀ ਥਾਂ ਇਕ ਮਹੀਨਾ ਚੱਲੇਗੀ, ਜਿਸ ਸਬੰਧੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਟਰੈਫਿਕ ਪੁਲਿਸ ਵੱਲੋਂ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਾਉਣ, ਵਾਹਨਾਂ ਨੂੰ ਸਪੀਡ ਲਿਮਿਟ ਵਿਚ ਚਲਾਉਣ ਅਤੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਐੱਸ.ਐੱਸ.ਪੀ. ਬਟਾਲਾ. ਸ. ਰਛਪਾਲ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੁਦ ਸੜਕੀ ਨਿਯਮਾਂ ਦੀ ਪਾਲਣਾ ਕਰਨ ਕਿਉਂਕਿ ਇਹ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜਿਆ ਮਸਲਾ ਹੈ।

 

 

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!