ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪਟਿਆਲਾ ਵਿਖੇ ਸੁਬਾਈ ਰੈਲੀ 07 ਫਰਵਰੀ ਨੂੰ  ਖੇਤੀ ਸਬੰਧੀ ਲਿਆਂਦੇ ਤਿੰਨੇ ਕਾਲ਼ੇ ਕਾਨੂੰਨਾਂ ਦੀਆਂ ਅਤੇ ਐੱਨ.ਪੀ.ਐੱਸ. ਦੀਆਂ ਕਾਪੀਆਂ ਸਾੜੀਆਂ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪਟਿਆਲਾ ਵਿਖੇ ਸੁਬਾਈ ਰੈਲੀ 07 ਫਰਵਰੀ ਨੂੰ

ਖੇਤੀ ਸਬੰਧੀ ਲਿਆਂਦੇ ਤਿੰਨੇ ਕਾਲ਼ੇ ਕਾਨੂੰਨਾਂ ਦੀਆਂ ਅਤੇ ਐੱਨ.ਪੀ.ਐੱਸ. ਦੀਆਂ ਕਾਪੀਆਂ ਸਾੜੀਆਂ

ਗੁਰਦਾਸਪੁਰ 24 ਜਨਵਰੀ ( ਇਕਬਾਲ ਸਿੰਘ ਮੱਤੇਵਾਲ ) ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਗੁਰਦਾਸਪੁਰ ਦੇ ਅਹੁਦੇਦਾਰਾਂ ਦੀ ਬੈਠਕ ਜ਼ਿਲ੍ਹਾ ਕਨਵੀਨਰ ਲਵਪ੍ਰੀਤ ਸਿੰਘ ਰੋੜਾਂਵਾਲੀ, ਕੋ-ਕਨਵੀਨਰ ਗੁਰਪ੍ਰੀਤ ਸਿੰਘ ਰੰਗੀਲਪੁਰ, ਸੀਨੀਅਰ ਮੀਤ ਪ੍ਰਧਾਨ ਜੁਗਲ ਕਿਸ਼ੋਰ, ਮੀਤ ਪ੍ਰਧਾਨ ਗਣੇਸ਼ ਭਗਤ, ਬਲਜੀਤ ਸਿੰਘ, ਚੇਤਨ ਮਹਾਜਨ ਅਤੇ ਅਮਨਦੀਪ ਦੀ ਅਗਵਾਈ ਵਿੱਚ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨੇ ਕਾਲ਼ੇ ਕਾਨੂੰਨਾਂ ਅਤੇ ਐੱਨ.ਪੀ.ਐੱਸ. ਦੀਆਂ ਕਾਪੀਆਂ ਸਾੜੀਆਂ ਗਈਆਂ । ਆਗੂਆਂ ਕਿਹਾ ਕਿ ਨਵੀਂ ਪੈਨਸ਼ਨ ਯੋਜਨਾ ਦਾ ਸੰਤਾਪ ਹੰਢਾ ਰਹੇ ਸਮੁੱਚੇ ਮੁਲਾਜ਼ਮਾਂ ਵੱਲੋਂ 07 ਫਰਵਰੀ 2021 ਨੂੰ ਪਟਿਆਲੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ । ਉਹਨਾਂ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ 2017 ਦੌਰਾਨ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਕੈਪਟਨ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰ ਰਹੀ । ਉਹਨਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਅਧਿਕਾਰ ਸਿਰਫ਼ ਕੇਂਦਰ ਸਰਕਾਰ ਕੋਲ ਹੀ ਨਹੀਂ ਬਲਕਿ ਸੰਵਿਧਾਨ ਦੀ ਸਮਵਰਤੀ ਸੂਚੀ ਵਿੱਚ ਦਰਜ਼ ਹੋਣ ਕਾਰਨ ਰਾਜ ਸਰਕਾਰਾਂ ਦੇ ਵੀ ਅਧਿਕਾਰ ਖੇਤਰ ਵਿੱਚ ਹੈ । ਇਹੀ ਕਾਰਨ ਹੈ ਕਿ ਪੱਛਮੀ ਬੰਗਾਲ ਵਿੱਚ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਯੋਜਨਾ ਲਾਗੂ ਹੈ । ਆਗੂਆਂ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ਾਹਕੋਟ ਰੈਲੀ ਦੇ ਕੀਤੇ ਸੰਘਰਸ਼ ਸਦਕਾ ਪੰਜਾਬ ਸਰਕਾਰ ਦੁਆਰਾ ਗਠਿਤ ਐੱਨ.ਪੀ. ਐੱਸ. ਰੀਵਿਊ ਕਮੇਟੀ ਸਿਰਫ਼ ਕਾਗਜ਼ੀ ਸਿੱਧ ਹੋਈ ਹੈ । ਇਸ ਲਈ ਪੰਜਾਬ ਦੇ ਸਮੁੱਚੇ ਐੱਨ.ਪੀ.ਐੱਸ. ਪੀੜਤ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ ਜਿਸ ਕਰਕੇ ਸੰਘਰਸ਼ ਕਮੇਟੀ 07 ਫਰਵਰੀ ਨੂੰ ਪਟਿਆਲਾ ਵਿਖੇ ਸੁਬਾਈ ਰੈਲੀ ਕਰਨ ਲਈ ਮਜ਼ਬੂਰ ਹੈ । ਇਸ ਮੋਕੇ ਨੇਕ ਰਾਜ, ਮਾਨ ਸਿੰਘ ਸੋਹਲ, ਹਰਪ੍ਰੀਤ ਸਿੰਘ, ਸੁਪਿੰਦਰ ਸਿੰਘ, ਬਿਕਰਮਜੀਤ ਸਿੰਘ, ਸੌਰਭ ਖੇਰ, ਰਾਜੇਸ਼ ਕੁਮਾਰ, ਸੁਸ਼ੀਲ ਕੁਮਾਰ, ਸੁਖਵਿੰਦਰ ਸਿੰਘ, ਰਵੀ ਕੁਮਾਰ, ਸੰਜੀਵ ਕੁਮਾਰ, ਅਮਿਤੇਸ਼ਵਰ ਚੌਧਰੀ, ਸੁਰੇਸ਼ ਕੁਮਾਰ, ਪਵਨ ਕੁਮਾਰ ਆਦਿ ਹਾਜ਼ਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!