ਕਸਬਾ ਟਾਹਲੀ ਸਾਹਿਬ ਵਿਖੇ ਮੋਦੀ ਸਰਕਾਰ ਵੱਲੋਂ ਨਿੱਤ ਡੀਜ਼ਲ, ਪਟਰੋਲ, ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਦੇ ਖਿਲਾਫ ਰੋਸ ਪ੍ਰਦਰਸ਼ਨ

ਕਸਬਾ ਟਾਹਲੀ ਸਾਹਿਬ ਵਿਖੇ ਮੋਦੀ ਸਰਕਾਰ ਵੱਲੋਂ ਨਿੱਤ ਡੀਜ਼ਲ, ਪਟਰੋਲ, ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਦੇ ਖਿਲਾਫ ਰੋਸ ਪ੍ਰਦਰਸ਼ਨ

ਟਾਹਲੀ ਸਾਹਿਬ :11 ਫਰਵਰੀ (ਰਾਜਾ ਕੋਟਲੀ )ਅੱਜ ਹਲਕਾ ਮਜੀਠਾ ਦੇ ਕਸਬਾ ਟਾਹਲੀ ਸਾਹਿਬ ਚ ਵੱਖ ਵੱਖ ਪਿੰਡਾਂ ਦੇ ਕਾਂਗਰਸੀ ਆਗੂਆਂ ਵੱਲੋ ਕੇਂਦਰ ਸਰਕਾਰ ਦੀਆ ਕਿਸਾਨ ਮਾਰੂ ਨੀਤੀਆਂ ਅਤੇ ਰੋਜ਼ਮਰਾ ਦੀਆ ਵਸਤੂਆਂ ਦੇ ਵੱਧ ਰਹੇ ਰੇਟਾ ਖਿਲਾਫ਼ ਰੋਸ ਧਰਨਾ ਦਿੱਤਾ ਗਿਆ ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ ਤੇ,ਪ੍ਰਗਟ ਸਿੰਘ ਚੰਨਣਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਕਾਲ ਤੇ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਮੋਦੀ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅੜੀਅਲ ਰਵੱਈਏ ਨੂੰ ਛੱਡ ਕਾਲੇ ਕਾਨੂੰਨਾਂ ਨੂੰ ਰੱਦ ਕਰਨ, ਨਹੀਂ ਤਾ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਪਿੰਡਾਂ ਤੋਂ ਕਿਸਾਨਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!