ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਰੇਲਾ ਦਾ ਚੱਕਾ ਜਾਮ ਕੀਤਾ ਗਿਆ

ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਰੇਲਾ ਦਾ ਚੱਕਾ ਜਾਮ ਕੀਤਾ ਗਿਆ

ਕਰਤਾਰਪੁਰ,18 ਫ਼ਰਵਰੀ ( ਇਕਬਾਲ ਸਿੰਘ ਮੱਤੇਵਾਲ ) ਅੱਜ ੲੇਥੇ ਬੀਕੇਯੂ ਕਾਦੀਆਂ,ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ ਤਹਿਤ ਕਰਤਾਰਪੁਰ ਰੇਲਵੇ ਫਾਟਕ ਵਿਖੇ ਰੇਲਾਂ ਦਾ ਚੱਕਾ ਜਾਮ ਕਰਕੇ 12 ਤੋਂ 4 ਵਜੇ ਸ਼ਾਮ ਤੱਕ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿੱਟਾਂ, ਸਰਬਜੀਤ ਸਿੰਘ ਧੀਰਪੁਰ,ਸਤਿੰਦਰ ਸਿੰਘ ਮੱਲੀਆਂ, ਕਿਰਤੀ ਕਿਸਾਨ ਯੂਨੀਅਨ ਦੇ ਗੁਰਪ੍ਰੀਤ ਸਿੰਘ ਚੀਦਾ,ਸੁਖਮਨ ਸਿੰਘ ਘੱਗ,ਬਲਵਿੰਦਰ ਸਿੰਘ ਖੱਖ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਇਹ ਜਨ ਅੰਦੋਲਨ ਪੂਰੀਆਂ ਦੁਨੀਆਂ ਦੇ ਕਾਰਪੋਰੇਟ ਘਰਾਣਿਆਂ ਅਤੇੇ ਆਰ ਐੱਸ ਐੱਸ ਭਾਜਪਾ ਦੇ ਫਾਸ਼ੀਵਾਦ ਖਿਲਾਫ਼ ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਇਹ ਜਨ ਅੰਦੋਲਨ ਜੇਤੂ ਹੋਵੇਗਾ। ਉਨ੍ਹਾਂ ਕਿਹਾ ਲੋਕ ਵਿਰੋਧੀ ਖੇਤੀ, ਅਨਾਜ ਅਤੇੇ ਭੋਜਨ ਸੁਰੱਖਿਆ ਵਿਰੋਧੀ ਕਾਨੂੰਨ ਚਕਨਾਚੂਰ, ਇਸ ਤੋਂ ਘੱਟ ਕੁੱਝ ਨਹੀਂ ਮਨਜ਼ੂਰ। ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਕਾਨੂੰਨ ਰੱਦ ਹੋਣਗੇ ਅਤੇ ਫਾਸ਼ੀਵਾਦ ਦਾ ਖਾਤਮਾ ਨਿਸ਼ਚਿਤ ਹੈ। ਉਨ੍ਹਾਂ ਜਨ ਅੰਦੋਲਨ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਦਿੱਲੀ ਜਨ ਅੰਦੋਲਨ ਦੀ ਡੱਟਵੀਂ ਹਮਾਇਤ ਕਰਨ ਲਈ ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ 20 ਫ਼ਰਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਅਤੇੇ ਮੁਜ਼ਾਹਰੇ ਵਿੱਚ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!