ਗੁਰਦੁਆਰਾ ਨਨਕਾਣਾ ਸਾਹਿਬ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ 100 ਵਾਂ ਸ਼ਹੀਦੀ ਦਿਹਾਡ਼ਾ ਮਨਾਇਆ  

ਗੁਰਦੁਆਰਾ ਨਨਕਾਣਾ ਸਾਹਿਬ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ 100 ਵਾਂ ਸ਼ਹੀਦੀ ਦਿਹਾਡ਼ਾ ਮਨਾਇਆ

ਮੱਤੇਵਾਲ:੨੧ ਫਰਵਰੀ ( ਇਕਬਾਲ ਸਿੰਘ ਮੱਤੇਵਾਲ)  ਗੁਰਦੁਆਰਾ ਨਨਕਾਣਾ ਸਾਹਿਬ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਪਿੰਡ ਧਾਰੋਵਾਲੀ ਵਿਖੇ 100 ਵਾਂ ਸ਼ਹੀਦੀ ਦਿਹਾਡ਼ਾ ਮਨਾਇਆ ਗਿਆ

ਇੱਥੇ ਜ਼ਿਕਰਯੋਗ ਹੈ ਕਿ ਅੰਗਰੇਜ਼ ਸਰਕਾਰ ਦੇ ਸਮੇਂ ਵਿਚ ਗੁਰਦੁਆਰਾ ਸਾਹਿਬ ਤੇ ਮਹੰਤਾਂ ਦਾ ਕਬਜ਼ਾ ਸੀ ਅਤੇ ਜੋ ਉਹ ਗੁਰਦੁਆਰਾ ਸਾਹਿਬ ਨੂੰ ਆਪਣੀ ਜਗੀਰ ਸਮਝਦੇ ਸੀਂ ਤੇ ਆਪਣੀਆਂ ਹੀ ਮਨ ਮਰਜ਼ੀਆਂ ਕਰਦੇ ਸਨ ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਵੱਲੋਂ ਅਰਦਾਸਾ ਕਰਕੇ ਗੁਰਦੁਆਰਿਆਂ ਨੂੰ ਮਹੰਤਾਂ ਤੋਂ ਆਜ਼ਾਦ ਕਰਾਉਣ ਲਈ ਇਕ ਲਹਿਰ ਚਾਲੂ ਕੀਤੀ ਜਿਸ ਲਹਿਰ ਵਿਚ ਭਾਈ ਲਛਮਣ ਸਿੰਘ ਧਾਰੋਵਾਲੀ ਆਪਣਾ ਜਥਾ ਲੈ ਕੇ ਨਨਕਾਣਾ ਸਾਹਿਬ 21 ਫਰਵਰੀ 1921ਨੂੰ ਪਹੁੰਚੇ ਤੇ ਜਿੱਥੇ ਨਰੈਣੂ ਮਹੰਤ ਵੱਲੋਂ ਆਪਣੇ ਗੁੰਡਿਆਂ ਨਾਲ ਰਲ ਕੇ ਸਿੰਘਾਂ ਉੱਪਰ ਹਮਲਾ ਕਰ ਕੇ ਵੱਖ ਵੱਖ ਤਰੀਕਿਆਂ ਨਾਲ ਸ਼ਹੀਦ ਕਰ ਦਿੱਤਾ ਤੇ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦਿਆਂ ਕੋਆਪਰੇਟ ਬੈਂਕ ਬ੍ਰਾਂਚ ਮੱਤੇਵਾਲ ਵੱਲੋਂ ਸ਼ਹੀਦੀ ਦਿਹਾੜਾ ਮਨਾਉਣ ਲਈ ਪਿੰਡ ਧਾਰੋਵਾਲੀ ਵਿਖੇ ਜਥਾ ਭੇਜਿਆ ਗਿਆ ਜਿਸ ਦੀ ਅਗਵਾਈ ਭਾਈ ਮਨੀ ਸਿੰਘ ਸੁਖਵਿੰਦਰ ਸਿੰਘ ਬੈਂਕ ਮੈਨੇਜਰ ਮਨਪ੍ਰੀਤ ਸਿੰਘ ਵੱਲੋਂ ਕੀਤੀ ਗਈ

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!