ਪ.ਸ.ਸ.ਫ. ਨੇ ਵਿਰੋਧ ਦਿਵਸ ਮਨਾਉਂਦਿਆਂ ਰਾਜ ਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਕੱਚੇ ਮੁਲਾਜ਼ਮ ਰੈਗੂਲਰ ਕੀਤੇ ਜਾਣ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ : ਆਗੂ

ਪ.ਸ.ਸ.ਫ. ਨੇ ਵਿਰੋਧ ਦਿਵਸ ਮਨਾਉਂਦਿਆਂ ਰਾਜ ਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ

ਕੱਚੇ ਮੁਲਾਜ਼ਮ ਰੈਗੂਲਰ ਕੀਤੇ ਜਾਣ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ : ਆਗੂ

ਬਟਾਲਾ ( ਇਕਬਾਲ ਸਿੰਘ ਮੱਤੇਵਾਲ) ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਟਾਲਾ ਦੇ ਆਗੂਆਂ ਰਣਜੀਤ ਸਿੰਘ ਭਾਗੋਵਾਲ, ਗੁਰਪ੍ਰੀਤ ਸਿੰਘ ਰੰਗੀਲਪੁਰ, ਹੀਰਾ ਸਿੰਘ ਭੱਟੀ, ਨਿਸ਼ਾਨ ਸਿੰਘ ਜੋੜਾ ਸਿੰਘਾਂ ਅਤੇ ਰਜਵੰਤ ਕੌਰ ਦੀ ਅਗਵਾਈ ਵਿੱਚ ਰਾਜ ਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਖਿਲਾਫ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਦੇ ਸੱਦੇ ਤੇ ਵਿਰੋਧ ਦਿਵਸ ਮਨਾਉਂਦਿਆਂ ਰਾਜ ਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ । ਆਗੂਆਂ ਰਾਜ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਨਾ ਬੰਦ ਕਰਕੇ ਉਹਨਾਂ ਦਾ ਪੁਨਰਗਠਨ ਕਰਨ ਦੇ ਨਾਮ ਤੇ ਸਰਕਾਰੀ ਅਦਾਰਿਆਂ ਦੀ ਅਕਾਰਘਟਾਈ ਕਰਨੀ ਬੰਦ ਕੀਤੀ ਜਾਵੇ, ਰਾਜ ਤੇ ਕੇਂਦਰ ਸਰਕਾਰ ਦੇ ਅਦਾਰਿਆਂ ਵਿੱਚ ਕੰਮ ਕਰਦੇ ਤਿੰਨ ਸਾਲ ਪੂਰੇ ਕਰ ਚੁੱਕੇ ਸਮੁੱਚੇ ਕੱਚੇ ਮੁਲਾਜ਼ਮਾਂ ਨੂੰ ਤਰੁੰਤ ਪੂਰੀਆਂ ਸਹੂਲਤਾਂ ਦੇ ਕੇ ਰੈਗੂਲਰ ਕੀਤਾ ਜਾਵੇ, 2004 ਤੋਂ ਬਾਅਦ ਭਰਤੀ ਰਾਜ ਤੇ ਕੇਂਦਰ ਸਰਕਾਰ ਦੇ ਸਮੁੱਚੇ ਮੁਲਾਜ਼ਮਾਂ ਤੇ ਲਾਗੂ ਕਰਮਚਾਰੀ ਵਿਰੋਧੀ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਰਾਜ ਤੇ ਕੇਂਦਰ ਸਰਕਾਰ ਦੇ ਕੱਚੇ ਅਤੇ ਰੈਗੂਲਰ ਮੁਲਾਜ਼ਮ ਜੋ ਸੁਸਾਇਟੀਆਂ/ ਬੋਰਡਾਂ/ ਸਕੀਮਾਂ ਅੰਦਰ ਕੰਮ ਕਰਦੇ ਹਨ ਉਹਨਾਂ ਤੇ ਪੁਰਾਣੀ ਪੈਨਸ਼ਨ ਸਕੀਮ ਸਮੇਤ ਸਾਰੀਆਂ ਸਹੂਲਤਾਂ ਪ੍ਰਦਾਨ ਕਰਕੇ ਉਹਨਾਂ ਨੂੰ ਪਿਤਰੀ ਵਿਭਾਗਾਂ ਵਿੱਚ ਲਿਆਂਦਾ ਜਾਵੇ, ਰਾਜ ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਅਧੀਨ ਕੰਮ ਕਰਦੇ ਮਾਣਭੱਤਾ ਮੁਲਾਜ਼ਮਾਂ ਨੂੰ ਜਿੰਨਾ ਚਿਰ ਰੈਗੂਲਰ ਨਹੀਂ ਕੀਤਾ ਜਾਂਦਾ ਉਨ੍ਹਾਂ ਚਿਰ ਉਹਨਾਂ ਨੂੰ ਘੱਟੋ-ਘੱਟ ਜੀਵਨ ਯੋਗ ਉਜਰਤ ਦੇ ਘੇਰੇ ਅੰਦਰ ਲਿਆਂਦਾ ਜਾਵੇ । ਇਸ ਮੋਕੇ ਕੰਵਲਜੀਤ ਕੌਰ, ਸ਼ਿੰਦਰਪਾਲ ਕੌਰ, ਸਵਿੰਦਰ ਕੌਰ, ਮਨਜੀਤ ਕੌਰ, ਜਗੀਰ ਕੌਰ, ਜੱਸੀ, ਕਮਲਾ, ਪਾਸ਼ੋ, ਕੁਲਦੀਪ ਸਿੰਘ, ਬਲਜੀਤ ਸਿੰਘ, ਲਖਬੀਰ ਸਿੰਘ, ਦੇਸ ਰਾਜ, ਗੁਰਬਾਜ਼ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!