ਪੰਜਾਬ ਰੋਡਵੇਜ਼ ਦੇ ਐੱਨ.ਪੀ.ਐੱਸ. ਪੀੜਤ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ

ਪੰਜਾਬ ਰੋਡਵੇਜ਼ ਦੇ ਐੱਨ.ਪੀ.ਐੱਸ. ਪੀੜਤ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਗੁਰਦਾਸਪੁਰ ਦੇ 21 ਮਾਰਚ ਦੇ ਕਾਦੀਆਂ ਐਕਸ਼ਨ ਵਿੱਚ ਸ਼ਾਮਲ ਹੋਣ ਦਾ ਐਲਾਨ

ਬਟਾਲਾ 17 ਮਾਰਚ (ਇਕਬਾਲ ਸਿੰਘ ਮੱਤੇਵਾਲ ) ਅੱਜ ਪੰਜਾਬ ਰੋਡਵੇਜ਼ ਬਟਾਲਾ ਦੇ ਐੱਨ.ਪੀ.ਐੱਸ. ਪੀੜਤ ਮੁਲਾਜ਼ਮਾਂ ਵੱਲੋਂ ਪ੍ਰਧਾਨ ਹਰਵਿੰਦਰ ਸਿੰਘ ਮੰਡ, ਕੰਵਲਜੀਤ ਸਿੰਘ ਮੰਮਣ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਗੁਰਦਾਸਪੁਰ ਦੇ ਜ਼ਿਲ੍ਹਾ ਕੋ-ਕਨਵੀਨਰ ਗੁਰਪ੍ਰੀਤ ਸਿੰਘ ਰੰਗੀਲਪੁਰ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜ਼ਟ ਵਿੱਚ ਪੁਰਾਣੀ ਪੈਨਸ਼ਨ ਦੇਣ ਦਾ ਜ਼ਿਕਰ ਤੱਕ ਵੀ ਨਾ ਕਰਨ ਅਤੇ ਉਲਟਾ ਐੱਨ.ਪੀ.ਐੱਸ. ਦੇ 4% ਹਿੱਸੇ ਤੇ ਟੈਕਸ ਲਗਾਉਣ ਦਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ ਗਈ । ਆਗੂਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਨਾਲ ਚੀਫ ਪ੍ਰਿੰਸੀਪਲ ਸੈਕਟਰੀ ਟੂ ਮੁੱਖ ਮੰਤਰੀ ਪੰਜਾਬ ਨਾਲ ਹੋਣ ਵਾਲੀ ਮੀਟਿੰਗ ਨੂੰ ਅੱਗੇ ਪਾਉਣ ਕਰਕੇ ਸਮੁੱਚੇ ਐੱਨ.ਪੀ.ਐੱਸ. ਪੀੜਤ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ । ਇਸ ਲਈ ਪੰਜਾਬ ਰੋਡਵੇਜ਼ ਬਟਾਲਾ ਦੇ ਐੱਨ.ਪੀ.ਐੱਸ. ਪੀੜਤ ਮੁਲਾਜ਼ਮ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਗੁਰਦਾਸਪੁਰ ਦੀ ਜ਼ਿਲ੍ਹਾ ਕਮੇਟੀ ਦੇ ਫ਼ੈਸਲੇ ਅਨੁਸਾਰ 21 ਮਾਰਚ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਸ਼ਹਿਰ ਕਾਦੀਆਂ ਵਿਖੇ ਵੱਡਾ ਇਕੱਠ ਕਰਕੇ, ਸ਼ਹਿਰ ਵਿੱਚ ਰੋਸ ਮਾਰਚ ਕਰਕੇ ਉਹਨਾਂ ਨੂੰ ‘ਵਾਅਦਾ ਯਾਦ ਕਰਾਊ ਪੱਤਰ’ ਦਿੱਤੇ ਜਾਣ ਵਾਲੇ ਐਕਸ਼ਨ ਵਿੱਚ ਸ਼ਾਮਲ ਹੋਣਗੇ । ਇਸ ਮੋਕੇ ਅਵਤਾਰ ਸਿੰਘ, ਪਰਮਜੀਤ ਸਿੰਘ, ਜਤਿੰਦਰ ਸਿੰਘ, ਗੁਰਚਰਨ ਸਿੰਘ, ਹਰਭਜਨ ਸਿੰਘ, ਖਿਆਲ ਸਿੰਘ ਆਦਿ ਹਾਜ਼ਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!