ਹੋਲੇ ਮਹੱਲੇ ਨੂੰ ਸਮਰਪਿਤ ਕਬੱਡੀ ਕੱਪ ਕਰਵਾਇਆ ਗਿਆ ਕਬੱਡੀ ਕੱਪ ਅੰਮ੍ਰਿਤਸਰ ਦੀ ਟੀਮ ਨੇ ਜਿੱਤਿਆ

ਹੋਲੇ ਮਹੱਲੇ ਨੂੰ ਸਮਰਪਿਤ ਕਬੱਡੀ ਕੱਪ ਕਰਵਾਇਆ ਗਿਆ
ਕਬੱਡੀ ਕੱਪ ਅੰਮ੍ਰਿਤਸਰ ਦੀ ਟੀਮ ਨੇ ਜਿੱਤਿਆ

ਜੈਂਤੀਪੁਰ 22 ਮਾਰਚ ( ਜਗਤਾਰ ਸਿੰਘ ਛਿੱਤ ) ਕਸਬਾ ਟਾਹਲੀ ਸਾਹਿਬ ਹੋਲੇ ਮਹੱਲੇ ਨੂੰ ਸਮਰਪਿਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਸਲਾਨਾ ਯਾਦਗਾਰੀ ਕਬੱਡੀ ਕੱਪ ਬਾਬਾ ਅਜੈਬ ਸਿੰਘ ਜੀ ਕਾਰ ਸੇਵਾ ਵਾਲੇ ਅਤੇ ਸਰਪੰਚ ਕੰਵਲਜੀਤ ਸਿੰਘ ਦੀ ਅਗਵਾਈ ਹੇਠ ਇਲਾਕੇ ਦੀ ਸੰਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਫਾਈਨਲ ਮੁਕਾਬਲਾ ਅੰਮ੍ਰਿਤਸਰ ਕਬੱਡੀ ਕਲੱਬ ਅਤੇ ਗੁਰਦਾਸਪੁਰ ਕਬੱਡੀ ਕਲੱਬ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ ਵਿੱਚ ਬੜੇ ਫਸਵੇਂ ਅਤੇ ਦਿਲਚਸਪ ਮੁਕਾਬਲੇ ਵਿੱਚ ਅੰਮ੍ਰਿਤਸਰ ਦੀ ਟੀਮ ਨੇ 30 ਅੰਕਾਂ ਦੇ ਮੁਕਾਬਲੇ 36 ਅੰਕ ਲੈਣ ਕੇ ਗੁਰਦਾਸਪੁਰ ਦੀ ਟੀਮ ਨੂੰ ਹਰਾ ਕੇ ਕਬੱਡੀ ਕੱਪ ਜਿੱਤਿਆ । ਇਸ ਮੌਕੇ ਜੇਤੂ ਟੀਮ ਨੂੰ ਇਨਾਮ ਵੰਡਣ ਦੀ ਰਸਮ ਬਾਬਾ ਅਜੈਬ ਸਿੰਘ ਜੀ, ਬਾਬਾ ਸੱਜਣ ਸਿੰਘ ਜੀ, ਭਗਵੰਤ ਸਿੰਘ ਸਿਆਲਕਾ ਜਰਨਲ ਸਕੱਤਰ ਸ਼੍ਰੋਮਣੀ ਕਮੇਟੀ, ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ, ਚੇਅਰਮੈਨ ਗੁਰਮੁੱਖ ਸਿੰਘ ਕਾਦਰਾਂਬਾਦ ਅਤੇ ਸਰਪੰਚ ਕੰਵਲਜੀਤ ਸਿੰਘ ਟਾਹਲੀ ਸਾਹਿਬ ਨੇ ਸਾਂਝੇ ਤੌਰ ਤੇ ਕੀਤੀ । ਇਸ ਮੌਕੇ ਸਰਪੰਚ ਕਸ਼ਮੀਰ ਸਿੰਘ ਝੋਨਾ, ਲਖਵਿੰਦਰ ਸਿੰਘ ਲਹਿਰਕਾ, ਡਾ਼ ਸੁੱਚਾ ਸਿੰਘ, ਕੁਲਦੀਪ ਸ਼ਰਮਾ, ਵਿਸ਼ਾਲ ਸਿੰਘ ਸਿਆਲਕਾ, ਪਲਵਿੰਦਰ ਸਿੰਘ ਭੱਟੀ ਅਤੇ ਇਲਾਕੇ ਦੇ ਹੋਰ ਪਤਵੰਤੇ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ । ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਿਆ ।
ਕਸਬਾ ਟਾਹਲੀ ਸਾਹਿਬ ਵਿਖੇ ਕਬੱਡੀ ਕੱਪ ਮੌਕੇ ਖਿਡਾਰੀਆਂ ਨਾਲ ਬਾਬਾ ਅਜੈਬ ਸਿੰਘ ਜੀ ਅਤੇ ਹੋਰ ਪਤਵੰਤੇ ਸੱਜਣ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!