ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਪੇਅ-ਕਮਿਸ਼ਨ ਦੀ ਰਿਪੋਰਟ ਅੱਗੇ ਪਾਉਣ ਦੇ ਪੱਤਰ ਦੀਆਂ ਕਾਪੀਆਂ ਸਾੜੀਆਂ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਪੇਅ-ਕਮਿਸ਼ਨ ਦੀ ਰਿਪੋਰਟ ਅੱਗੇ ਪਾਉਣ ਦੇ ਪੱਤਰ ਦੀਆਂ ਕਾਪੀਆਂ ਸਾੜੀਆਂ

10 ਅਪ੍ਰੈਲ ਨੂੰ ਦੀਨਾਨਗਰ ਪੁੱਜ ਕੇ ਕੈਬਨਿਟ ਮੰਤਰੀ ਸ਼੍ਰੀ ਮਤੀ ਅਰੁਣਾ ਚੌਧਰੀ ਨੂੰ ਸੌਂਪਾਂਗੇ ‘ਵਾਅਦਾ ਯਾਦ ਕਰਾਊ ਪੱਤਰ’

: ਆਗੂ

ਕਾਦੀਆਂ 06, ਬਟਾਲਾ ( ਇਕਬਾਲ ਸਿੰਘ ਮੱਤੇਵਾਲ ) ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਕਾਦੀਆਂ ਨੇ ਪੰਜਾਬ, ਯੂ.ਟੀ. ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਦੇ ਸੱਦੇ ਤੇ ਪੈਨਸ਼ਨਰ ਆਗੂ ਸੰਤੋਖ ਸਿੰਘ ਔਲਖ, ਸੁਖਬੀਰ ਸਿੰਘ ਗਿੱਲ, ਗੁਰਿੰਦਰਜੀਤ ਸਿੰਘ, ਦਮਨਬੀਰ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਕੋ-ਕਨਵੀਨਰ ਗੁਰਪ੍ਰੀਤ ਸਿੰਘ ਰੰਗੀਲਪੁਰ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੇਅ-ਕਮਿਸ਼ਨ ਦੀ ਰਿਪੋਰਟ ਅੱਗੇ ਪਾਉਣ ਦੇ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਆਗੂਆਂ ਦੋਸ਼ ਲਾਇਆ ਕਿ ਇੱਕ ਤਾਂ ਚਾਰ ਸਾਲ ਤੋਂ ਪੰਜਾਬ ਸਰਕਾਰ ਨੇ ਮੁਲਾਜ਼ਮਾਂ, ਪੈਨਸ਼ਨਰਾਂ ਦੀ ਕੋਈ ਵੀ ਮੰਗ ਨਹੀਂ ਪੂਰੀ ਕੀਤੀ ਅਤੇ ਦੂਜਾ ਪੇਅ-ਕਮਿਸ਼ਨ ਦੀ ਰਿਪੋਰਟ ਨੂੰ ਹੋਰ ਲਮਕਾ ਦਿੱਤਾ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਬਣਦੇ ਸਾਰ ਹੀ 01-01-2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਲਾਗੂ ਕਰਮਚਾਰੀ ਵਿਰੋਧੀ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਉਲਟਾ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੀਤੇ ਸੰਘਰਸ਼ ਦੇ ਦਬਾਅ ਸਦਕਾ ਚੀਫ ਪ੍ਰਿੰਸੀਪਲ ਸੈਕਟਰੀ ਟੂ ਮੁੱਖ ਮੰਤਰੀ ਨਾਲ ਮਿਲੀ ਮੀਟਿੰਗ ਵੀ ਬੇਸਿੱਟਾ ਰਹੀ ਹੈ । ਇਸ ਲਈ ਸੂਬੇ ਦੇ ਨਵੀਂ ਪੈਨਸ਼ਨ ਸਕੀਮ ਨਾਲ ਪੀੜਤ ਸਮੁੱਚੇ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਸ ਲਈ ਪੂਰੇ ਪੰਜਾਬ ਦੀ ਤਰ੍ਹਾਂ ਗੁਰਦਾਸਪੁਰ ਵੱਲੋਂ ਵੀ 10 ਅਪ੍ਰੈਲ ਨੂੰ ਦੀਨਾਨਗਰ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਕੈਬਨਿਟ ਮੰਤਰੀ ਸ਼੍ਰੀ ਮਤੀ ਅਰੁਣਾ ਚੌਧਰੀ ਨੂੰ ‘ਵਾਅਦਾ ਯਾਦ ਕਰਾਊ ਪੱਤਰ’ ਦਿੱਤਾ ਜਾਵੇਗਾ । ਇਸ ਮੋਕੇ ਪ.ਸ.ਸ.ਫ. ਆਗੂ ਨਿਸ਼ਾਨ ਸਿੰਘ ਜੌੜਾਸਿੰਘਾ, ਰਾਜਵਿੰਦਰ ਕੌਰ, ਪੂਜਾ ਹਾਂਡਾ, ਕੁਲਵੰਤ ਕੌਰ, ਅਮ੍ਰਿਤਪਾਲ ਸਿੰਘ, ਲਵਜੀਤ ਸਿੰਘ, ਮਦਨ ਲਾਲ, ਜਗਜੀਤ ਸਿੰਘ, ਦਲਜੀਤ ਸਿੰਘ, ਸੁਦੇਸ਼ ਕੁਮਾਰ, ਮਨਪ੍ਰੀਤ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!