ਵਿਰੋਧੀ ਧਿਰ ਦੇ ਐੱਮ.ਐੱਲ.ਏ. ਲਖਬੀਰ ਸਿੰਘ ਲੋਧੀਨੰਗਲ ਵੱਲੋਂ ਮੁਲਾਜ਼ਮ ਵਿਰੋਧੀ ਨਵੀਂ ਪੈਨਸ਼ਨ ਸਕੀਮ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

ਵਿਰੋਧੀ ਧਿਰ ਦੇ ਐੱਮ.ਐੱਲ.ਏ. ਲਖਬੀਰ ਸਿੰਘ ਲੋਧੀਨੰਗਲ ਵੱਲੋਂ ਮੁਲਾਜ਼ਮ ਵਿਰੋਧੀ ਨਵੀਂ ਪੈਨਸ਼ਨ ਸਕੀਮ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

ਐੱਮ.ਐੱਲ.ਏ. ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਿਫਾਰਸ਼ ਕਰਨ ਦਾ ਭਰੋਸਾ

ਬਟਾਲਾ, 11 ਅਪ੍ਰੈਲ ( ਇਕਬਾਲ ਸਿੰਘ ਮੱਤੇਵਾਲ ) ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਟਾਲਾ ਦੇ ਆਗੂਆਂ ਗੁਰਪ੍ਰੀਤ ਸਿੰਘ ਰੰਗੀਲਪੁਰ, ਅਮਨਦੀਪ, ਲਖਵਿੰਦਰ ਸਿੰਘ ਭੌਰ ਅਤੇ ਸੁਖਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਵਿਰੋਧੀ ਧਿਰ ਦੇ ਐੱਮ.ਐੱਲ.ਏ. ਲਖਬੀਰ ਸਿੰਘ ਲੋਧੀਨੰਗਲ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੂੰ ਮੁਲਾਜ਼ਮ ਵਿਰੋਧੀ ਨਵੀਂ ਪੈਨਸ਼ਨ ਸਕੀਮ ਦਾ ਮੁੱਦਾ ਪੰਜਾਬ ਸਰਕਾਰ ਅੱਗੇ ਜ਼ੋਰਦਾਰ ਢੰਗ ਨਾਲ ਉਠਾਉਣ ਲਈ ‘ਮੰਗ ਪੱਤਰ’ ਦਿੱਤਾ ਗਿਆ । ਇਸ ਮੋਕੇ ਐੱਮ.ਐੱਲ.ਏ. ਲਖਬੀਰ ਸਿੰਘ ਲੋਧੀਨੰਗਲ ਨੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਸਰਕਾਰ ਅੱਗੇ ਮੁਲਾਜ਼ਮ ਵਿਰੋਧੀ ਨਵੀਂ ਪੈਨਸ਼ਨ ਸਕੀਮ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣਗੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ ਲਈ ਵੀ 01-01-2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਦੀ ਅਵਾਜ਼ ਨੂੰ ਬੁਲੰਦ ਕਰਨ ਦਾ ਯਤਨ ਕਰਨਗੇ । ਆਗੂਆਂ ਉਹਨਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਬਣਦੇ ਹੀ ਉਹ 01-01-2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਲਾਗੂ ਕਰਮਚਾਰੀ ਵਿਰੋਧੀ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਗੇ ਪਰ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਪੰਜਾਬ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੀ ਹੈ । ਇਸ ਲਈ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ 01-01-2004 ਤੋਂ ਬਾਅਦ ਭਰਤੀ ਪੰਜਾਬ ਸਰਕਾਰ ਦੇ ਸਮੁੱਚੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਸ ਮੋਕੇ ਆਗੂਆਂ ਨੇ ਕਿਹਾ ਕਿ ਪਟਿਆਲਾ ਰੈਲੀ ਦੇ ਦਬਾਅ ਸਦਕਾ ਮਿਲੀ ਚੀਫ ਪ੍ਰਿੰਸੀਪਲ ਸੈਕਟਰੀ ਟੂ ਮੁੱਖ ਮੰਤਰੀ ਨਾਲ ਮੁਲਾਕਾਤ ਵੀ ਬੇਸਿੱਟਾ ਰਹੀ ਹੈ । ਉਹਨਾਂ ਵੀ ਭਰੋਸਾ ਦਿੱਤਾ ਸੀ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਜਲਦ ਹੀ ਮੁੱਖ ਮੰਤਰੀ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਲੀ ਲਈ ਬਣੀ ਕੈਬਨਿਟ ਮੰਤਰੀਆਂ ਦੀ ਸਬ-ਕਮੇਟੀ ਨਾਲ ਕਰਾਈ ਜਾਵੇਗੀ ਪਰ ਅੱਜ ਤੱਕ ਨਾ ਹੀ ਪੁਰਾਣੀ ਪੈਨਸ਼ਨ ਬਹਾਲੀ ਲਈ ਬਣੀ ਕੈਬਨਿਟ ਮੰਤਰੀਆਂ ਦੀ ਸਬ-ਕਮੇਟੀ ਅਤੇ ਨਾ ਹੀ ਮੁੱਖ ਮੰਤਰੀ ਪੰਜਾਬ ਨਾਲ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਕੋਈ ਬੈਠਕ ਕਰਾਈ ਗਈ ਹੈ । ਇਸ ਲਈ ਨਵੀਂ ਪੈਨਸ਼ਨ ਸਕੀਮ ਵਾਲੇ ਸਮੁੱਚੇ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ । ਐੱਮ.ਐੱਲ.ਏ. ਲਖਬੀਰ ਸਿੰਘ ਲੋਧੀਨੰਗਲ ਨੇ ਗੱਲਬਾਤ ਸੁਣਨ ਤੋਂ ਬਾਅਦ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਵੀ ਲਿਖ ਕੇ ਸਿਫਾਰਸ਼ ਕਰਨਗੇ । ਇਸ ਮੋਕੇ ਦਮਨਬੀਰ ਸਿੰਘ ਰੰਧਾਵਾ, ਲਵਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ, ਜਤਿੰਦਰ ਸਿੰਘ, ਗਣੇਸ਼ ਭਗਤ, ਬਲਵਿੰਦਰ ਕੁਮਾਰ, ਹਰਵਿੰਦਰ ਸਿੰਘ, ਭਗਵੰਤ ਸਿੰਘ, ਗੁਰਬਿੰਦਰ ਸਿੰਘ ਆਦਿ ਹਾਜ਼ਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!