ਕਿਸੇ ਵੀ ਸਮੱਸਿਆ ਸਬੰਧੀ ਕੋਈ ਵੀ ਵਿਅਕਤੀ ਕਿਸੇ ਸਮੇਂ ਵੀ ਸੰਪਰਕ ਕਰ ਸਕਦਾ ਹੈ: A.s.i ਜਤਿੰਦਰ ਸਿੰਘ

ਕਿਸੇ ਵੀ ਸਮੱਸਿਆ ਸਬੰਧੀ ਕੋਈ ਵੀ ਵਿਅਕਤੀ ਕਿਸੇ ਸਮੇਂ ਵੀ ਸੰਪਰਕ ਕਰ ਸਕਦਾ ਹੈ: A.s.i ਜਤਿੰਦਰ ਸਿੰਘ

ਜੈਂਤੀਪੁਰ (ਰਾਜਾ ਕੋਟਲੀ )ਪੁਲਿਸ ਚੌਂਕੀ ਜੈਂਤੀਪੁਰ ਦੇ ਨਵ-ਨਿਯੁਕਤ ਚੌਂਕੀ ਇੰਚਾਰਜ ਤਜਿੰਦਰ ਸਿੰਘ ਨੇ ਅਹੁਦਾ ਸੰਭਾਲਦੇ ਹੀ ਪੁਲਿਸ-ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਆਪਣੇ ਪਿੰਡਾਂ ‘ਚ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਦੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਸਮਾਜ ਵਿਰੋਧੀ ਅਨਸਰਾ ਨੂੰ ਕਾਬੂ ਕੀਤਾ ਜਾ ਸਕੇ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ | ਉਨ੍ਹਾਂ ਕਿਹਾ ਕਿ ਪੁਲਿਸ ਚੌਕੀ ਜੈਂਤੀਪੁਰ ਦੇ ਦਰਵਾਜੇ ਹਰ ਸਮੇਂ ਆਮ ਲੋਕਾਂ ਲਈ ਹਰ ਸਮੇਂ ਖੁੱਲ੍ਹੇ ਹਨ | ਕਿਸੇ ਵੀ ਸਮੱਸਿਆ ਸਬੰਧੀ ਕੋਈ ਵੀ ਵਿਅਕਤੀ ਕਿਸੇ ਸਮੇਂ ਵੀ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਸਹਿਯੋਗ ਦੀ ਅਪੀਲ ਕੀਤੀ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਤੇ ਸਖ਼ਤੀ ਨਾਲ ਕਾਬੂ ਪਾਇਆ ਜਾ ਸਕੇ |

ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਬਲਕਾਰ ਸਿੰਘ ਕੋਟਲੀ ਢੌਲੇ ਸਾਹ ਨੇ ਮੀਟਿੰਗ ਉਪਰੰਤ ਚੌਕੀ ਇੰਚਾਰਜ ਜਤਿੰਦਰ ਸਿੰਘ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ,ਅਤੇ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ

ਲਈ ਦਿਨ ਰਾਤ ਮਿਹਨਤ ਕਰਦੇ ਹਨ। ਇਥੋ ਤੱਕ ਕਿ ਆਪਣੀ ਅਤੇ ਆਪਣੇ ਪਰਿਵਾਰ ਦੀ ਪ੍ਰਵਾਹ ਨਹੀ ਕਰਦੇ ।ਇਸ ਮੌਕੇ ਹਿੰਮਤ ਸਿੰਘ, ਪਰਮਜੀਤ ਸਿੰਘ, ਸੰਤੋਖ ਸਿੰਘ, ਬਲਵਿੰਦਰ ਸਿੰਘ, ਆਦਿ ਹਾਜ਼ਰ ਸਨ

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!