ਅਧਿਆਪਕ ਇਨਸਾਫ਼ ਕਮੇਟੀ ਵੱਲੋਂ 19 ਅਪ੍ਰੈਲ ਨੂੰ ਪੰਜਗਰਾਈਆਂ ਵਿਖੇ ਹੋਵੇਗਾ ਰੋਸ ਮਾਰਚ

ਅਧਿਆਪਕ ਇਨਸਾਫ਼ ਕਮੇਟੀ ਵੱਲੋਂ 19 ਅਪ੍ਰੈਲ ਨੂੰ ਪੰਜਗਰਾਈਆਂ ਵਿਖੇ ਹੋਵੇਗਾ ਰੋਸ ਮਾਰਚ

ਬਟਾਲਾ 18, ਫਰਵਰੀ ( ਇਕਬਾਲ ਸਿੰਘ ਮੱਤੇਵਾਲ ) ਅੱਜ ਸਾਂਝੇ ਅਧਿਆਪਕ ਮੋਰਚੇ ਬਟਾਲੇ ਦੀ ਬੈਠਕ ਸ਼ਹੀਦ ਵੀਰ ਹਕੀਕਤ ਰਾਏ ਦੀ ਸਮਾਧ ਪਾਰਕ ਵਿੱਚ ਆਗੂਆਂ ਸੋਮ ਸਿੰਘ, ਤਰਸੇਮ ਲਾਲ, ਦਿਲਦਾਰ ਭੰਡਾਲ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਬਲਰਾਜ ਸਿੰਘ, ਤਜਿੰਦਰ ਸਿੰਘ ਸ਼ਾਹ, ਅਮਨਦੀਪ ਸਿੰਘ, ਜਸਵਿੰਦਰ ਸਿੰਘ ਅਤੇ ਦਿਲਬਾਗ ਸਿੰਘ ਦੀ ਅਗਵਾਈ ਵਿੱਚ ਹੋਈ । ਆਗੂਆਂ ਮੈਡਮ ਸੰਤੋਸ਼ ਰਾਣੀ ਉੱਤੇ ਹੋਏ ਹਮਲੇ ਦੀ ਜ਼ੋਰਦਾਰ ਨਿੰਦਾ ਕਰਦਿਆਂ ਪੁਲਿਸ ਪ੍ਰਸ਼ਾਸਨ ਬਟਾਲਾ ਦੀ ਢਿੱਲੀ ਕਾਰਗੁਜ਼ਾਰੀ ਉੱਤੇ ਰੋਸ ਪ੍ਰਗਟ ਕੀਤਾ । ਇਸ ਮੋਕੇ ਵੱਖ-ਵੱਖ ਅਧਿਆਪਕ ਜੱਥੇਬੰਦੀਆਂ ਵੱਲੋਂ ਅਧਿਆਪਕ ਇਨਸਾਫ਼ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਗਠਿਤ ਕੀਤੀ ਕਮੇਟੀ ਵੱਲੋਂ 19 ਅਪ੍ਰੈਲ ਨੂੰ ਪੰਜਗਰਾਈਆਂ ਵਿਖੇ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ । ਆਗੂਆਂ ਨੇ ਇਹ ਮਹਿਸੂਸ ਕੀਤਾ ਕਿ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤਸੱਲੀ ਬਖਸ਼ ਨਹੀਂ ਹੈ । ਇਸ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਸਮੁੱਚੇ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਆਗੂਆਂ ਚੇਤਾਵਨੀ ਦਿੱਤੀ ਕਿ ਜੇਕਰ ਮੈਡਮ ਸੰਤੋਸ਼ ਰਾਣੀ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਨਾ ਮਿਲੀ ਤਾਂ ਅਧਿਆਪਕ ਵੱਡੇ ਪੱਧਰ ਉੱਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ । ਇਸ ਮੋਕੇ ਕੰਸ ਰਾਜ, ਵਰਗਿਸ ਸਲਾਮਤ, ਗੁਰਪ੍ਰੀਤ ਸਿੰਘ ਰੰਗੀਲਪੁਰ, ਕੁਲਦੀਪ ਸਿੰਘ ਹੰਸਪਾਲ, ਗੁਰਜੀਤ ਸਿੰਘ, ਸਰਬਜੀਤ ਸਿੰਘ, ਮਨਪ੍ਰੀਤ ਸਿੰਘ, ਰੁਪਿੰਦਰਜੀਤ ਸਿੰਘ, ਹਰਪ੍ਰੀਤ ਸਿੰਘ, ਤਰਲੋਕ ਸਿੰਘ, ਵਰਿੰਦਰਪਾਲ ਸਿੰਘ, ਕੁਲਦੀਪ ਸਿੰਘ, ਅਮਰਬੀਰ ਸਿੰਘ, ਜਤਿੰਦਰ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!