ਹਲਕਾ ਮਜੀਠਾ ਦੇ ਪਿੰਡ ਰਾਮਦਵਾਲੀ ਵਿਚ ਦਿਨ ਦਿਹਾੜੇ  ਨੌਜਵਾਨ ਦਾ ਕਤਲ

ਹਲਕਾ ਮਜੀਠਾ ਦੇ ਪਿੰਡ ਰਾਮਦਵਾਲੀ ਵਿਚ ਦਿਨ ਦਿਹਾੜੇ  ਨੌਜਵਾਨ ਦਾ ਕਤਲ

ਅੰਮ੍ਰਿਤਸਰ: 20 (ਰਾਜਾ ਕੋਟਲੀ)ਜ਼ਿਲਾ ਅੰਮ੍ਰਿਤਸਰ ਦੇ ਵਿੱਚ ਹਲਕਾ ਮਜੀਠਾ ਦੇ ਪਿੰਡ ਰਾਮਦਵਾਲੀ ਵਿਚ ਦਿਨ ਦਿਹਾੜੇ ਨੋਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਆਪਸੀ ਰੰਜਿਸ਼ ਨੂੰ ਲੈ ਕੇ ਕੀਤਾ ਗਿਆ ਹੈ । ਕਿਉਂਕਿ ਉਨ੍ਹਾਂ ਦਾ ਪਹਿਲਾ ਵੀ ਕੋਰਟ ਵਿੱਚ ਝਗੜੇ ਨੂੰ ਲੈ ਕੇ ਕੇਸ ਚੱਲ ਰਿਹਾ ਸੀ ਮ੍ਰਿਤਕ ਬਲਜਿੰਦਰ ਕੌਰ ਦੀ ਮਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਿੰਡ ਦੇ ਹੀ ਦੋ ਨੌਜਵਾਨ ਹੱਥਾਂ ਵਿੱਚ ਤੇਜਧਾਰ ਹਥਿਆਰ ਲੈ ਕੇ ਲਲਕਾਰੇ ਮਾਰਦੇ ਹੋਏ ਉਨ੍ਹਾਂ ਦੇ ਘਰ ਆਏ ਅਤੇ ਕਹਿਣ ਲੱਗੇ ਕਿ ਅਸੀਂ ਤੁਹਾਡੇ ਬਲਜਿੰਦਰ ਨੂੰ ਵੱਢ ਦਿੱਤਾ ਹੈ ਤੁਸੀਂ ਜਾ ਕੇ ਚੁੱਕ ਲਿਆਓ

ਉੱਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਬ ਇੰਸਪੈਕਟਰ ਹਰਪ੍ਰਕਾਸ਼ ਸਿੰਘ ਨੇ ਦੱਸਿਆ ਕਿ ਕਤਲ ਤੇਜ਼ਧਾਰ ਹਥਿਆਰਾਂ ਦੇ ਨਾਲ ਪਿੰਡ ਦੇ ਬਾਹਰਵਾਰ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਦੋ ਨੌਜਵਾਨਾਂ ਦੇ ਵੱਲੋਂ ਮੋਟਰਸਾਈਕਲ ਤੇ ਆ ਕੇ ਇਸ ਵਾਰਦਾਤ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਇਨ੍ਹਾਂ ਦਾ ਆਪਸ ਵਿਚ ਇੱਕ ਕੇਸ ਚੱਲ ਰਿਹਾ ਸੀ ਜਿਸ ਦਾ ਸਾਇਦ ਪਿੰਡ ਪੱਧਰ ਤੇ ਰਾਜੀਨਾਵਾ ਵੀ ਹੋ ਚੁੱਕਾ ਸੀ ਤੇ ਅਤੇ ਦੋਸ਼ੀ ਵੀ ਇਸੇ ਪਿੰਡ ਦੇ ਹੀ ਰਹਿਣ ਵਾਲੇ ਹਨ ਜਲਦੀ ਹੀ ਪੁਲਸ ਵੱਲੋਂ ਗ੍ਰਿਫਤਾਰ ਕਰ ਲਿਆ ਜਾਵੇਗਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!