ਪੰਜਾਬ ਵਿਚ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਇਨੇ ਬੁਲੰਦ ਹਨ ਕਿ ਆਏ ਦਿਨ ਲੁੱਟਾਂ ਖੋਹਾਂ ਚੋਰੀ ਅਤੇ ਕਤਲ ਵਰਗੀਆਂ ਵਾਰਦਾਤਾਂ ਆਮ ਗੱਲ ਹੈ 

ਪੰਜਾਬ ਵਿਚ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਇਨੇ ਬੁਲੰਦ ਹਨ ਕਿ ਆਏ ਦਿਨ ਲੁੱਟਾਂ ਖੋਹਾਂ ਚੋਰੀ ਚਕਾਰੀ ਅਤੇ ਕਤਲ ਵਰਗੀਆਂ ਵਾਰਦਾਤਾਂ ਆਮ ਗੱਲ ਹੈ ।

ਅੰਮ੍ਰਿਤਸਰ (ਰਾਜਾ ਕੋਟਲੀ) ਬੀਤੇ ਦਿਨੀਂ ਹਲਕਾ ਮਜੀਠਾ ਦੇ ਪਿੰਡ ਰਾਮਦਿਵਾਲੀ ਹਿੰਦੂਆਂ ਵਿਖੇ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਸੀ ਜਿਥੇ ਪੁਰਾਣੀ ਰੰਜਿਸ਼ ਦੇ ਚਲਦਿਆਂ 9 ਹਮਲਾਵਰਾਂ ਵੱਲੋ ਇਕ ਨੌਜਵਾਨ ਬਲਜਿੰਦਰ ਸਿੰਘ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ ਅਤੇ ਕਤਲ ਕਰਨ ਤੋਂ ਬਾਅਦ ਲਲਕਾਰੇ ਮਾਰਦੇ ਹੋਏ ਦੋਸ਼ੀ ਫਰਾਰ ਹੋ ਗਏ ਸਨ । ਜਖਮੀ ਬਲਜਿੰਦਰ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸਦੀ ਮੌਤ ਹੋ ਗਈ ਵਾਰਦਾਤ ਵਾਲੇ ਦਿਨ ਪੁਲਿਸ ਨੇ ਕਿਹਾ ਸੀ ਕਿ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਮ੍ਰਿਤਕ ਦੇ ਪਰਿਵਾਰਕ ਮੈਬਰ ਪੁਲਿਸ ਦੀ ਕਾਰਜਸ਼ੈਲੀ ਤੋਂ ਖੁਸ਼ ਨਹੀਂ ਹਨ। ਪਰਿਵਾਰਕ ਮੈਬਰਾਂ ਨੇ ਅੰਮ੍ਰਿਤਸਰ ਪਠਾਨਕੋਟ ਹਾਈਵੇ ਤੇ ਪੁਲਿਸ ਥਾਣਾ ਕੱਥੂਨੰਗਲ ਅੱਗੇ ਬਲਜਿੰਦਰ ਸਿੰਘ ਦੀ ਲਾਸ਼ ਰੱਖਕੇ ਨਾਰੇਬਾਜ਼ੀ ਕੀਤੀ। ਪਰਿਵਾਰਕ ਮੈਬਰਾਂ ਨੇ ਕਿਹਾ ਕਿ ਪੁਲਿਸ ਵੱਲੋਂ ਕੋਈ ਮੁਕੱਦਮਾ ਦਰਜ ਨਹੀਂ ਕੀਤਾ ਗਿਆ ਦੋਸ਼ੀ ਪਿੰਡ ਵਿਚ ਘੁੰਮ ਰਹੇ ਹਨ ਅਤੇ ਕੁੱਲ 9 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ

ਉਧਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਵਿਚ ਮੁੱਖ ਦੋਸ਼ੀ ਹਰਜਿੰਦਰ ਪੁੱਤਰ ਨਰਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਬਾਕੀ ਰਹਿੰਦੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!