ਸਮੁੱਚੇ ਕੱਚੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਵਿੱਚ ਪੰਜਾਬ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ ।

ਸਮੁੱਚੇ ਕੱਚੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਵਿੱਚ ਪੰਜਾਬ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ ।

ਸਿੱਖਿਆ ਪ੍ਰੋਵਾਈਡਰ, ਐੱਸ.ਟੀ.ਆਰ./ਈ.ਜੀ.ਐੱਸ./ਏ.ਆਈ.ਈ. ਤੇ ਹੋਰ ਕੱਚੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਰੈਗੂਲਰ ਕੀਤਾ ਜਾਵੇ : ਜੀ.ਟੀ.ਯੂ.

ਬਟਾਲਾ (ਇਕਬਾਲ ਸਿੰਘ ਮੱਤੇਵਾਲ) ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਬਟਾਲਾ ਦਿਆਂ ਆਗੂਆਂ ਹਰਭਜਨ ਲਾਲ, ਸੰਜੀਵ ਕੁਮਾਰ, ਅਮਰਜੀਤ ਕੌਰ ਅਤੇ ਗੁਰਪ੍ਰੀਤ ਸਿੰਘ ਰੰਗੀਲਪੁਰ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਤੋਂ ਸਿੱਖਿਆ ਪ੍ਰੋਵਾਈਡਰ, ਐੱਸ.ਟੀ.ਆਰ./ਈ.ਜੀ.ਐੱਸ./ਏ.ਆਈ.ਵੀ. ਤੇ ਕੱਚੇ ਹੋਰ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਗਈ । ਆਗੂਆਂ ਕਿਹਾ ਕਿ ਉਕਤ ਸਾਰੇ ਕਰਮਚਾਰੀ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਸਿੱਖਿਆ ਵਿਭਾਗ ਪੰਜਾਬ ਅੰਦਰ ਤਨਦੇਹੀ ਨਾਲ ਡਿਊਟੀ ਨਿਭਾ ਰਹੇ ਹਨ । ਉਹਨਾਂ ਕਿਹਾ ਕਿ ਚੋਣਾਂ ਸਮੇਂ ਪੰਜਾਬ ਸਰਕਾਰ ਨੇ ਵਾਅਦਾ ਵੀ ਕੀਤਾ ਸੀ ਕਿ ਜੇਕਰ ਉਹਨਾਂ ਦੀ ਸਰਕਾਰ ਬਣੀ ਤਾਂ ਉਹ ਪਹਿਲ ਦੇ ਆਧਾਰ ਤੇ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਉਕਤ ਕੱਚੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਰੈਗੂਲਰ ਕਰਨਗੇ । ਆਗੂਆਂ ਕਿਹਾ ਕਿ ਪੰਜਾਬ ਸਰਕਾਰ ਦੇ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਉਪਰੋਕਤ ਕੱਚੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਰੈਗੂਲਰ ਨਹੀਂ ਕੀਤਾ ਗਿਆ ਹੈ । ਇਸ ਲਈ ਸਿੱਖਿਆ ਵਿਭਾਗ ਦੇ ਸਮੁੱਚੇ ਕੱਚੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਵਿੱਚ ਪੰਜਾਬ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ । ਉਹਨਾਂ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿੱਚ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਕੰਮ ਕਰਦੇ ਕੱਚੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਪਹਿਲ ਦੇ ਆਧਾਰ ਉੱਤੇ ਰੈਗੂਲਰ ਕੀਤਾ ਜਾਵੇ । ਇਸ ਮੋਕੇ ਅਮਰਜੀਤ ਕੌਰ, ਕੰਵਲਜੀਤ ਕੌਰ, ਅਮਨਦੀਪ ਕੌਰ, ਰਜਿੰਦਰ ਕੌਰ, ਅਮਰਜੀਤ ਸਿੰਘ, ਅਮਨਦੀਪ ਸਿੰਘ ਅਤੇ ਵੀਰ ਕੌਰ ਆਦਿ ਹਾਜ਼ਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!