ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਉਭਾਰਨ ਲਈ ਸਟਿੱਕਰ ਅਤੇ ਦਸਤਖ਼ਤ ਮੁਹਿੰਮ ਦਾ ਆਗਾਜ਼

ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਉਭਾਰਨ ਲਈ ਸਟਿੱਕਰ ਅਤੇ ਦਸਤਖ਼ਤ ਮੁਹਿੰਮ ਦਾ ਆਗਾਜ਼

ਬਟਾਲਾ : 04 ਮਈ (ਬਲਦੇਵ ਸਿੰਘ ਖਾਲਸਾ) ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਬਟਾਲਾ ਦੇ ਪ੍ਰਧਾਨ ਜਸਪਾਲ ਸੋਹਲ, ਵਰਜਿੰਦਰ ਸਿੰਘ ਭੁੱਲਰ ਅਤੇ ਜ਼ਿਲ੍ਹਾ ਕੋ-ਕਨਵੀਨਰ ਗੁਰਪ੍ਰੀਤ ਸਿੰਘ ਰੰਗੀਲਪੁਰ ਦੀ ਅਗਵਾਈ ਵਿੱਚ ਮੁਲਾਜ਼ਮ ਵਿਰੋਧੀ ਨਵੀਂ ਪੈਨਸ਼ਨ ਸਕੀਮ ਰੱਦ ਕਰਨ ਅਤੇ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਉਭਾਰਨ ਲਈ ਸਟਿੱਕਰ ਅਤੇ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ । ਆਗੂਆਂ ਪ੍ਰੈੱਸ ਨੋਟ ਜ਼ਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਲਈ ਗਠਿਤ ਕੀਤੀ ਗਈ ਐਨ.ਪੀ.ਐਸ. ਰਿਵਿਊ ਕਮੇਟੀ ਨੇ ਵੀ ਦੋ ਸਾਲ ਬੀਤ ਜਾਣ ਦੇ ਬਾਅਦ ਵੀ ਅਜੇ ਤੱਕ ਕੋਈ ਵੀ ਪੂਣੀ ਨਹੀਂ ਕੱਤੀ ਹੈ ਅਤੇ ਸਰਕਾਰ ਵਲੋਂ ਇਸ ਕਮੇਟੀ ਦਾ ਗਠਨ ਵੀ ਕਰਮਚਾਰੀਆਂ ਦੇ ਰੋਹ ਨੂੰ ਸ਼ਾਂਤ ਕਰਨ ਲਈ ਤੇ ਡੰਗ ਟਪਾਉ ਕਮੇਟੀ ਹੀ ਸਾਬਤ ਹੋਇਆ ਹੈ । ਪੰਜਾਬ ਸਰਕਾਰ ਦੇ ਮੁੱਖ ਪ੍ਰਿੰਸੀਪਲ ਸਕੱਤਰ ਨਾਲ ਪਟਿਆਲਾ ਰੈਲੀ ਤੋਂ ਬਾਅਦ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨਾਲ ਐਨ.ਪੀ.ਐਸ. ਰਿਵਿਊ ਕਮੇਟੀ ਨਾਲ ਜਲਦ ਹੀ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਸੀ ਉਹ ਵੀ ਦੋ ਮਹੀਨੇ ਬੀਤ ਜਾਣ ਬਾਅਦ ਵੀ ਝੂਠਾ ਲਾਰਾ ਹੀ ਸਿੱਧ ਹੋਇਆ ਹੈ । ਆਗੂਆਂ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ, ਤੇ ਹਰੀਸ਼ ਰਾਵਤ ਦੂਜੇ ਰਾਜਾਂ ਦੀਆਂ ਚੋਣਾਂ ਸਮੇਂ ਮੁਲਾਜਮਾਂ ਨਾਲ ਕਾਗਰਸ ਸਰਕਾਰ ਬਣਨ ਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਵਾਅਦਾ ਕਰ ਰਹੇ ਹਨ ਪਰ ਜਿੱਥੇ ਪੰਜਾਬ ਵਿੱਚ ਕਾਂਗਰਸ ਸਰਕਾਰ ਹੋਣ ਦੇ ਬਾਵਜੂਦ ਆਪਣੇ ਚੋਣ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ । ਉਹਨਾਂ ਕਿਹਾ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਵਿੱਚ ਭਖਦੇ ਰੋਹ ਦਾ ਖਿਆਲ ਕਰਦਿਆਂ ਪੁਰਾਣੀ ਪੈਨਸ਼ਨ ਸਕੀਮ ਪੰਜਾਬ ਵਿਚ ਬਹਾਲ ਕਰ ਦੇਣੀ ਚਾਹੀਦੀ ਹੈ, ਨਹੀਂ ਤਾਂ ਪੰਜਾਬ ਦੇ ਦੋ ਲੱਖ ਦੇ ਕਰੀਬ ਐਨ.ਪੀ.ਐਸ. ਕਰਮਚਾਰੀ ਪੰਜਾਬ ਸਰਕਾਰ ਨੂੰ ਚੱਲਦਾ ਕਰਨ ਲਈ ਪੂਰਾ ਰੋਲ ਨਿਭਾਉਣਗੇ । ਇਸ ਸਮੇ ਸੰਘਰਸ਼ ਕਮੇਟੀ ਵੱਲੋਂ ਸੂਬੇ ਭਰ ਵਿੱਚ ਚਲਾਈ ਸਟਿੱਕਰ ਅਤੇ ਦਸਤਖ਼ਤ ਮੁਹਿੰਮ ਨੂੰ ਆਪਣੇ ਜ਼ਿਲ੍ਹੇ ਗੁਰਦਾਸਪੁਰ ਵਿੱਚ ਵੀ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ । ਇਸ ਮੋਕੇ ਰਜਨੀ, ਪ੍ਰੀਆ ਸ਼ਰਮਾ, ਅਮਨਿੰਦਰ ਕੌਰ, ਰਜਵੰਤ ਕੌਰ, ਬਲਜੀਤ ਕੌਰ, ਅਮਰਜੀਤ ਸਿੰਘ, ਬਸੰਤ ਲਾਲ, ਜਤਿੰਦਰ ਸਿੰਘ, ਸਰਦਾਰੀ ਲਾਲ, ਰਜਿੰਦਰ ਸਿੰਘ, ਮਨਿੰਦਰ ਸਿੰਘ, ਗੁਰਪਾਲ ਸਿੰਘ, ਹਰਭਜਨ ਲਾਲ, ਦੀਪਕ ਚਤਰਥ ਆਦਿ ਹਾਜ਼ਰ ਸਨ ।

 

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!