ਪਿੰਡ ਛਿੱਤ ਤੋਂ ਦਿੱਲੀ ਕਿਸਾਨ ਮੋਰਚੇ ਲਈ ਪੰਜਵਾਂ ਜੱਥਾ ਹੋਇਆ ਰਵਾਨਾ

ਪਿੰਡ ਛਿੱਤ ਤੋਂ ਦਿੱਲੀ ਕਿਸਾਨ ਮੋਰਚੇ ਲਈ ਪੰਜਵਾਂ ਜੱਥਾ ਹੋਇਆ ਰਵਾਨਾ

ਜੈਂਤੀਪੁਰ 5 ਮਈ (ਜਗਤਾਰ ਸਿੰਘ ਛਿੱਤ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੀ ਇਕਾਈ ਪਿੰਡ ਛਿੱਤ ਤੋਂ ਪ੍ਰਧਾਨ ਸੁਖਦੇਵ ਸਿੰਘ ਮਾਹਲ ਦੀ ਅਗਵਾਈ ਹੇਠ ਅਗਵਾਈ ਅੱਜ ਕਿਸਾਨਾਂ ਤੇ ਮਜ਼ਦੂਰਾਂ ਦਾ ਇੱਕ ਵੱਡਾ ਜੱਥਾ ਦਿੱਲੀ ਕਿਸਾਨ ਮੋਰਚੇ ਲਈ ਰਵਾਨਾ ਹੋਇਆ । ਇਸ ਮੌਕੇ ਸਰਪੰਚ ਅਵਤਾਰ ਸਿੰਘ ਗਿੱਲ ਨੇ ਕਿਹਾ ਕਿ ਜਿੰਨੀ ਦੇਰ ਤੱਕ ਕੇਂਦਰ ਦੀ ਮੋਦੀ ਸਰਕਾਰ ਲੋਕ ਮਾਰੂ ਅਤੇ ਦੇਸ਼ ਨੂੰ ਬਰਬਾਦ ਕਰਨ ਵਾਲੇ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਇਹ ਜੱਥੇ ਰਵਾਨਾ ਹੁੰਦੇ ਰਹਿਣਗੇ। ਉਨ੍ਹਾਂ ਕਿਹਾ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਪਿੰਡ ਵਾਸੀ ਤਨ ਮਨ ਧਨ ਨਾਲ ਪੂਰੀ ਮਦਦ ਕਰ ਰਹੇ ਹਨ। ਇਸ ਮੌਕੇ ਸਾਬਕਾ ਸਰਪੰਚ ਬਲਵੰਤ ਸਿੰਘ ਫੌਜੀ, ਹਰਭਾਲ ਸਿੰਘ ਵਪਾਰੀ, ਬਚਿੱਤਰ ਸਿੰਘ ਮੈਂਬਰ, ਰਾਜਵਿੰਦਰ ਸਿੰਘ ਰਾਜੂ, ਮਨਜੀਤ ਸਿੰਘ ਡਰਾਈਵਰ, ਜਤਿੰਦਰ ਸਿੰਘ ਗੋਲਡੀ, ਲਖਬੀਰ ਸਿੰਘ ਗਿੱਲ, ਭਲਵਾਨ ਘੁੱਗੀ ਛਿੱਤ, ਬਾਪੂ ਮੋਹਨ ਸਿੰਘ, ਮੁਖਤਾਰ ਸਿੰਘ ਅਤੇ ਹੋਰ ਕਮੇਟੀ ਮੈਂਬਰ ਵੀ ਹਾਜ਼ਰ ਸਨ।

ਪਿੰਡ ਛਿੱਤ ਤੋਂ ਦਿੱਲੀ ਕਿਸਾਨ ਮੋਰਚੇ ਲਈ ਪੰਜਵਾਂ ਜੱਥਾ ਰਵਾਨਾ ਹੁੰਦਾ ਹੋਇਆ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

September 2021
M T W T F S S
 12345
6789101112
13141516171819
20212223242526
27282930  
error: Content is protected !!