ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋ ਦੁਕਾਨਦਾਰਾਂ ਦੇ ਹੱਕ ਵਿੱਚ ਕੀਤਾ ਗਿਆ ਰੋਸ ਮੁਜਾਹਰਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋ ਦੁਕਾਨਦਾਰਾਂ ਦੇ ਹੱਕ ਵਿੱਚ ਕੀਤਾ ਗਿਆ ਰੋਸ ਮੁਜਾਹਰਾ

ਸ਼ਨੀਵਾਰ ਤੇ ਐਤਵਾਰ ਨੂੰ ਵੀ ਕੀਤੀ ਦੁਕਾਨਾਂ ਖੋਲਣ ਦੀ ਮੰਗ

ਜੈਂਤੀਪੁਰ 8 ਮਈ (ਜਗਤਾਰ ਸਿੰਘ ਛਿੱਤ ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਦੇ ਬਲਾਕ ਬਟਾਲਾ ਦੇ ਕਨਵੀਨਰ ਮਾਸਟਰ ਨਿਰਮਲ ਸਿੰਘ ਬੱਜੂਮਾਨ ਅਤੇ ਇਕਾਈ ਪਿੰਡ ਬੱਜੂਮਾਨ ਦੇ ਪ੍ਰਧਾਨ ਸੁਖਪਾਲ ਸਿੰਘ ਦੀ ਅਗਵਾਈ ਹੇਠ ਕਸਬਾ ਜੈਂਤੀਪੁਰ ਵਿਖੇ ਦੁਕਾਨਦਾਰਾਂ ਦੇ ਹੱਕ ਵਿੱਚ ਰੋਸ ਮੁਜਾਹਰਾ ਕੀਤਾ ਗਿਆ, ਜਿਸ ਵਿੱਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਦੁਕਾਨਦਾਰਾਂ ਨੂੰ ਸ਼ਨੀਵਾਰ ਤੇ ਐਤਵਾਰ ਨੂੰ ਵੀ ਦੁਕਾਨਾਂ ਖੋਲਣ ਦੀ ਖੁੱਲ੍ਹ ਦਿੱਤੀ ਜਾਵੇ । ਇਸ ਮੌਕੇ ਜੱਥੇਬੰਦੀ ਦੇ ਆਗੂ ਮਾਸਟਰ ਨਿਰਮਲ ਸਿੰਘ ਅਤੇ ਸੁਖਪਾਲ ਸਿੰਘ ਨੇ ਕਿਹਾ ਕਿ ਸ਼ਨੀਵਾਰ ਤੇ ਐਤਵਾਰ ਨੂੰ ਦੁਕਾਨਾਂ ਬੰਦ ਹੋਣ ਕਾਰਨ ਆਮ ਗਰੀਬ ਲੋਕਾਂ ਦੇ ਕੰਮਕਾਰ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਉਥੇ ਰੋਜ਼ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਵਾਲੇ ਆਮ ਲੋਕਾਂ ਨੂੰ ਰੋਜ਼ਮਰਾ ਜ਼ਿੰਦਗੀ ਸਮਾਂਨ ਖ੍ਰੀਦਣ ਵਿੱਚ ਵੀ ਦਿੱਕਤ ਪੇਸ਼ ਆਉਂਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਬੱਸਾਂ ਵਿੱਚ ਸਵਾਰੀਆਂ ਸਫਰ ਕਰ ਸਕਦੀਆਂ ਹਨ ਤਾਂ ਦੁਕਾਂਨਾਂ ਕਿਉਂ ਨਹੀਂ ਖੁੱਲ ਸਕਦੀਆਂ । ਉਨ੍ਹਾਂ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਆਮ ਲੋਕਾਂ ਦੀਆਂ ਮੁਸਕਲਾਂ ਨੂੰ ਸਮਝਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਵੀ ਦੁਕਾਨਾਂ ਖੋਲਣ ਦੀ ਆਗਿਆ ਦਿੱਤੀ ਜਾਵੇ। ਇਸ ਮੌਕੇ ਗਿਆਨੀ ਸਵਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਗੁਰਭੇਜ ਸਿੰਘ, ਮਾਸਟਰ ਲਖਬੀਰ ਸਿੰਘ, ਨਿਰਮਲ ਸਿੰਘ, ਹਰਜਿੰਦਰ ਸਿੰਘ, ਭਿੰਦਰ ਸਿੰਘ, ਪ੍ਰਗਟ ਸਿੰਘ, ਦਿਲਬਾਗ ਸਿੰਘ, ਕੁਲਦੀਪ ਸਿੰਘ, ਗੁਰਦਿਆਲ ਸਿੰਘ, ਅਤੇ ਹੋਰ ਕਿਸਾਨ ਮਜ਼ਦੂਰ ਆਗੂ ਤੇ ਵਰਕਰ ਹਾਜ਼ਰ ਸਨ।

ਕਸਬਾ ਜੈਂਤੀਪੁਰ ਵਿਖੇ ਸ਼ਨੀਵਾਰ ਤੇ ਐਤਵਾਰ ਨੂੰ ਵੀ ਦੁਕਾਨਾਂ ਖੋਲਣ ਦੀ ਮੰਗ ਕਰਦੇ ਹੋਏ ਕਿਸਾਨ ਮਜ਼ਦੂਰ ਅਤੇ ਆਮ ਦੁਕਾਨਦਾਰ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

June 2021
M T W T F S S
 123456
78910111213
14151617181920
21222324252627
282930  
error: Content is protected !!