ਸਹੂਲਤਾਂ ਤੋਂ ਸੱਖਣੀ ਨਵੀਂ ਪੈਨਸ਼ਨ ਸਕੀਮ ਰੱਦ ਕੀਤੀ ਜਾਵੇ : ਆਗੂ

ਸਹੂਲਤਾਂ ਤੋਂ ਸੱਖਣੀ ਨਵੀਂ ਪੈਨਸ਼ਨ ਸਕੀਮ ਰੱਦ ਕੀਤੀ ਜਾਵੇ : ਆਗੂ

ਧਾਰੀਵਾਲ ( ਇਕਬਾਲ ਸਿੰਘ ਮੱਤੇਵਾਲ) ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਧਾਰੀਵਾਲ ਦੇ ਆਗੂਆਂ ਜੁਗਲ ਕਿਸ਼ੋਰ ਬੱਲ, ਗਣੇਸ਼ ਭਗਤ, ਚੇਤਨ ਮਹਾਜਨ, ਤਜਿੰਦਰ ਸਿੰਘ ਘੋਤੜਾ ਅਤੇ ਜ਼ਿਲ੍ਹਾ ਕੋ-ਕਨਵੀਨਰ ਗੁਰਪ੍ਰੀਤ ਸਿੰਘ ਰੰਗੀਲਪੁਰ ਦੀ ਅਗਵਾਈ ਵਿੱਚ ਸਹੂਲਤਾਂ ਤੋਂ ਸੱਖਣੀ ਨਵੀਂ ਪੈਨਸ਼ਨ ਸਕੀਮ ਰੱਦ ਕਰਨ ਦੀ ਮੰਗ ਕੀਤੀ ਗਈ । ਆਗੂਆਂ ਪ੍ਰੈੱਸ ਨੋਟ ਜ਼ਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਲਈ ਗਠਿਤ ਕੀਤੀ ਗਈ ਐਨ.ਪੀ.ਐਸ. ਰਿਵਿਊ ਕਮੇਟੀ ਨੇ ਵੀ ਦੋ ਸਾਲ ਬੀਤ ਜਾਣ ਦੇ ਬਾਅਦ ਵੀ ਅਜੇ ਤੱਕ ਕੋਈ ਵੀ ਪੂਣੀ ਨਹੀਂ ਕੱਤੀ ਹੈ ਅਤੇ ਸਰਕਾਰ ਵਲੋਂ ਇਸ ਕਮੇਟੀ ਦਾ ਗਠਨ ਵੀ ਕਰਮਚਾਰੀਆਂ ਦੇ ਰੋਹ ਨੂੰ ਸ਼ਾਂਤ ਕਰਨ ਲਈ ਤੇ ਡੰਗ ਟਪਾਉ ਕਮੇਟੀ ਹੀ ਸਾਬਤ ਹੋਇਆ ਹੈ । ਪੰਜਾਬ ਸਰਕਾਰ ਦੇ ਮੁੱਖ ਪ੍ਰਿੰਸੀਪਲ ਸਕੱਤਰ ਨਾਲ ਪਟਿਆਲਾ ਰੈਲੀ ਤੋਂ ਬਾਅਦ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨਾਲ ਐਨ.ਪੀ.ਐਸ. ਰਿਵਿਊ ਕਮੇਟੀ ਨਾਲ ਜਲਦ ਹੀ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਸੀ ਉਹ ਵੀ ਦੋ ਮਹੀਨੇ ਬੀਤ ਜਾਣ ਬਾਅਦ ਵੀ ਝੂਠਾ ਲਾਰਾ ਹੀ ਸਿੱਧ ਹੋਇਆ ਹੈ । ਆਗੂਆਂ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ, ਤੇ ਹਰੀਸ਼ ਰਾਵਤ ਦੂਜੇ ਰਾਜਾਂ ਦੀਆਂ ਚੋਣਾਂ ਸਮੇਂ ਮੁਲਾਜਮਾਂ ਨਾਲ ਕਾਗਰਸ ਸਰਕਾਰ ਬਣਨ ਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਵਾਅਦਾ ਕਰ ਰਹੇ ਹਨ ਪਰ ਜਿੱਥੇ ਪੰਜਾਬ ਵਿੱਚ ਕਾਂਗਰਸ ਸਰਕਾਰ ਹੋਣ ਦੇ ਬਾਵਜੂਦ ਆਪਣੇ ਚੋਣ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ । ਉਹਨਾਂ ਕਿਹਾ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਵਿੱਚ ਭਖਦੇ ਰੋਹ ਦਾ ਖਿਆਲ ਕਰਦਿਆਂ ਪੁਰਾਣੀ ਪੈਨਸ਼ਨ ਸਕੀਮ ਪੰਜਾਬ ਵਿਚ ਬਹਾਲ ਕਰ ਦੇਣੀ ਚਾਹੀਦੀ ਹੈ, ਨਹੀਂ ਤਾਂ ਪੰਜਾਬ ਦੇ ਦੋ ਲੱਖ ਦੇ ਕਰੀਬ ਐਨ.ਪੀ.ਐਸ. ਕਰਮਚਾਰੀ ਪੰਜਾਬ ਸਰਕਾਰ ਨੂੰ ਚੱਲਦਾ ਕਰਨ ਲਈ ਪੂਰਾ ਰੋਲ ਨਿਭਾਉਣਗੇ । ਇਸ ਸਮੇ ਸੰਘਰਸ਼ ਕਮੇਟੀ ਵੱਲੋਂ ਸੂਬੇ ਭਰ ਵਿੱਚ ਚਲਾਈ ਸਟਿੱਕਰ ਅਤੇ ਦਸਤਖ਼ਤ ਮੁਹਿੰਮ ਨੂੰ ਆਪਣੇ ਜ਼ਿਲ੍ਹੇ ਗੁਰਦਾਸਪੁਰ ਵਿੱਚ ਵੀ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ । ਇਸ ਮੋਕੇ ਸਰਬਜੀਤ ਕੌਰ, ਪੂਜਾ ਮਹਾਜਨ, ਹਰਵਿੰਦਰ ਕੌਰ, ਮਨਜੀਤ ਕੌਰ, ਸੁਦੇਸ਼ ਕੁਮਾਰੀ, ਜਸਬੀਰ ਕੌਰ, ਮਲਕੀਤ ਸਿੰਘ, ਦੀਪਕ, ਜੁਗਰਾਜ ਸਿੰਘ, ਰਜਿੰਦਰ ਕੁਮਾਰ, ਕਮਲ ਕਿਸ਼ੋਰ, ਅਸ਼ੋਕ ਕੁਮਾਰ, ਅਮਨਦੀਪ, ਅਮਿਤਸ਼ਏਵਰ ਚੌਧਰੀ, ਨਰੇਸ਼ ਕੁਮਾਰ, ਆਦਿ ਹਾਜ਼ਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

June 2021
M T W T F S S
 123456
78910111213
14151617181920
21222324252627
282930  
error: Content is protected !!