ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਵਿਖੇ ਹੋਈ।

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਵਿਖੇ ਹੋਈ।

ਅੰਮ੍ਰਿਤਸਰ 24 ਮਈ (ਰਾਜਾ ਕੋਟਲੀ)- ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਵਿਖੇ ਬਾਬਾ ਪ੍ਰੇਮ ਸਿੰਘ ਸੈਕਟਰ ਇੰਚਾਰਜ ਦੀ ਅਗਵਾਈ ਹੇਠ ਹੋਈ।ਜਿਸ ਵਿਚ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਅਬਦਾਲ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਗਵਾਈ | ਮੀਟਿੰਗ ਦੌਰਾਨ ਕਿਸਾਨ ਮਜਦੂਰਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਵਰਕਰਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਕਮਰਕੱਸੇ ਕਰ ਲੈਣ ਦੀ ਅਪੀਲ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੁਰਜੀਤ ਸਿੰਘ ਅਬਦਾਲ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪਾਸੇ ਫੇਲ ਸਾਬਤ ਹੋਈ ਹੈ ਅਕਾਲੀ ਭਾਜਪਾ ਨਾਲੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। 2022 ਵਿੱਚ ਬਹੁਜਨ ਸਮਾਜ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਇਸ ਮੀਟਿੰਗ ਵਿੱਚ ਬਾਬਾ ਪ੍ਰੇਮ ਸਿੰਘ ਅਤੇ ਸਾਥੀਆਂ ਵੱਲੋਂ ਬਸਪਾ ਦੇ ਸੰਸਥਾਪਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਨਾਲ ਪਾਰਟੀ ਦੀ ਚੜ੍ਹਦੀ ਕਲ੍ਹਾ ਲਈ ਦਿਨ ਰਾਤ ਮਿਹਨਤ ਕਰ ਰਹੇ ਵਰਕਰਾ ਨੂੰ ਸਨਮਾਨਿਤ ਕੀਤਾ ਗਿਆ ਅਤੇ ਬਾਬਾ ਪ੍ਰੇਮ ਸਿੰਘ ਤੇ ਸਾਥੀਆਂ ਵੱਲੋਂ ਪਾਰਟੀ ਹਾਈਕਮਾਂਡ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸੈਕਟਰ ਨੰਬਰ 12 ਦੇ ਨਾਲ ਨਾਲ ਹਲਕਾ ਮਜੀਠਾ ਨੂੰ ਵੀ ਮਜਬੂਤ ਕੀਤਾ ਜਾਵੇਗਾ ।ਇਸ ਮੌਕੇ ਯੂਥ ਆਗੂ ਬਲਹਾਰ ਸਿੰਘ, ਹਰਦੇਵ ਸਿੰਘ ਕੋਟਲੀ, ਗੁਰਮੇਜ ਸਿੰਘ, ਰੁਲਦਾ ਸਿੰਘ, ਹਰਭਿੰਦਰ ਸਿੰਘ ਅਦਿ ਹਾਜਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

September 2021
M T W T F S S
 12345
6789101112
13141516171819
20212223242526
27282930  
error: Content is protected !!