ਯੂਥ ਕਾਂਗਰਸ ਦੀ ਅਹਿਮ ਮੀਟਿੰਗ ਹਲਕਾ ਮਜੀਠਾ ਦੇ ਪਿੰਡ ਰਾਮਦੀਵਾਲੀ ਮੁਸਲਮਾਨਾਂ ਦੀ

ਯੂਥ ਕਾਂਗਰਸ ਦੀ ਅਹਿਮ ਮੀਟਿੰਗ ਹਲਕਾ ਮਜੀਠਾ ਦੇ ਪਿੰਡ ਰਾਮਦੀਵਾਲੀ ਮੁਸਲਮਾਨਾਂ ਵਿਖੇ ਹੋਈ।

ਅੰਮ੍ਰਿਤਸਰ-24 ਮਈ(ਰਾਜਾ ਕੋਟਲੀ) ਯੂਥ ਕਾਂਗਰਸ ਦੀ ਅਹਿਮ ਮੀਟਿੰਗ ਹਲਕਾ ਮਜੀਠਾ ਦੇ ਪਿੰਡ ਰਾਮਦੀਵਾਲੀ ਮੁਸਲਮਾਨਾਂ ਦੀ ਵਿਖੇ ਸੀਨੀਅਰ ਕਾਂਗਰਸੀ ਆਗੂ ਸਤਬੀਰ ਸਿੰਘ ਦੇ ਗ੍ਰਹਿ ਵਿਖੇ ਹੋਈ।ਜਿਸ ਯੂਥ ਕਾਂਗਰਸ ਪੰਜਾਬ ਦੇ ਜਰਨਲ ਸਕੱਤਰ ਅਕਾਸ਼ਦੀਪ ਸਿੰਘ ਮਜੀਠਾ ਨੇ ਵਿਸ਼ੇਸ ਤੌਰ ਹਾਜਰੀ ਲਗਵਾਈ,ਜਿਸ ਵਿੱਚ ਸਮੂਹ ਅਹੁਦੇਦਾਰਾਂ ਤੇ ਹਲਕਾ ਮਜੀਠਾ ਦੇ ਵੱਖ ਵੱਖ ਪਿੰਡਾਂ ਦੇ ਆਗੂਆਂ ਅਤੇ ਵਰਕਰਾਂ ਵੱਲੋ ਸਮੂਲੀਅਤ ਕੀਤੀ ਗਈ ਅਤੇ ਯੂਥ ਕਾਂਗਰਸ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਦੇ ਨਾਲ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਰੱਦ ਕਰਨ ਲਈ ਅਪੀਲ ਕੀਤੀ।ਅਕਾਸਦੀਪ ਸਿੰਘ ਮਜੀਠਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਪਾਣੀਆਂ ਦੀ ਰਾਖੀ ਕਰ ਕੇ ਅਤੇ ਹੁਣ ਕਿਸਾਨਾਂ ਦੇ ਹੱਕ ਵਿੱਚ ਖੜ੍ਹ ਕੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਲਈ ਵਚਨਬੱਧ ਹੈ ਅਤੇ ਨਿਡਰਤਾ ਨਾਲ ਪਹਿਰੇਦਾਰੀ ਕੀਤੀ ਜਾਂਦੀ ਰਹੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸੀਨੀਅਰ ਕਾਂਗਰਸੀ ਆਗੂ ਵਿਧਾਨ ਸਭਾ ਹਲਕਾ ਮਜੀਠਾ ਦੇ ਸੇਵਾਦਾਰ ਜਗਵਿੰਦਰ ਪਾਲ ਸਿੰਘ ਜੱਗਾ ਮਜੀਠਾ ਦੀ ਅਗਵਾਈ ਵਿੱਚ ਹਲਕਾ ਮਜੀਠਾ ਦੇ ਵੱਖ ਵੱਖ ਪਿੰਡਾਂ ਦਾ ਚਹੁੰਮੁੱਖੀ ਵਿਕਾਸ ਹੋ ਰਿਹਾ ਹੈ ਅਤੇ ਅੱਗੇ ਵੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਿਆਸੀ ਸਲਾਹਕਾਰ ਬਚਿੱਤਰ ਸਿੰਘ ਲਾਲੀ ਢਿੰਗਨੰਗਲ,ਐਸੀ ਸੈੱਲ ਅੰਮ੍ਰਿਤਸਰ ਦਿਹਾਤੀ ਦੇ ਵਾਈਸ ਚੇਅਰਮੈਨ ਜਗਦੀਸ਼ ਸਿੰਘ ਸਾਬੀ ਨਾਗ ,ਸਰਪੰਚ ਰਾਜਵਿੰਦਰ ਸਿੰਘ ਰਾਮਦੀਵਾਲੀ ਮੁਸਲਮਾਨਾਂ,ਡਾ ਸੁਖਵਿੰਦਰ ਸਿੰਘ ਨੰਬਰਦਾਰ,ਉਘੇ ਸਮਾਜ ਸੇਵੀ ਜੋਨਦੀਪ ਸਿੰਘ ਕੋਟਲੀ ਢੋਲੇ ਸਾਹ, ਸਤਨਾਮ ਸਿੰਘ ਭੱਟੀ ਕੋਟਲੀ ਢੋਲੇ ਸਾਹ, ਡਾ ਰਵਿੰਦਰ ਸਿੰਘ, ਝਿਰਮਲ ਸਿੰਘ ਅਠਵਾਲ,ਪੰਚ ਕਵਲਜੀਤ ਸਿੰਘ ਕਲੇਰ, ਪਵਨ ਮਜੀਠਾ,ਗੁਰਮੀਤ ਸਿੰਘ ਆਦਿ ਹਾਜਰ ਸਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

June 2021
M T W T F S S
 123456
78910111213
14151617181920
21222324252627
282930  
error: Content is protected !!