ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਕਾਲੇ ਝੰਡੇ ਲਹਿਰਾ ਕੇ ਰੋਸ ਹਫਤੇ ਤਹਿਤ ਰੋਸ ਪ੍ਰਦਰਸ਼ਨ ਕੀਤਾ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਕਾਲੇ ਝੰਡੇ ਲਹਿਰਾ ਕੇ ਰੋਸ ਹਫਤੇ ਤਹਿਤ ਰੋਸ ਪ੍ਰਦਰਨ ਕੀਤਾ

ਕੱਚੇ ਮੁਲਾਜ਼ਮ ਰੈਗੂਲਰ ਕਰਨ, ਮਾਣਭੱਤਾ ਮੁਲਾਜ਼ਮਾਂ ਨੂੰ ਘੱਟੋ-ਘੱਟ ਉਜਰਤ ਦੇਣ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਕੀਤੀ ਮੰਗ

ਬਟਾਲਾ: 24 ਮਈ (ਇਕਬਾਲ ਸਿੰਘ ਮੱਤੇਵਾਲ ) ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਟਾਲਾ ਦੇ ਆਗੂਆਂ ਰਜਵੰਤ ਕੌਰ, ਰਣਜੀਤ ਸਿੰਘ ਭਾਗੋਵਾਲ, ਗੁਰਪ੍ਰੀਤ ਸਿੰਘ ਰੰਗੀਲਪੁਰ, ਕੁਲਦੀਪ ਸਿੰਘ ਹੰਸਪਾਲ ਅਤੇ ਨਿਸ਼ਾਨ ਸਿੰਘ ਜੌੜਾਸਿੰਘਾ ਦੀ ਅਗਵਾਈ ਵਿੱਚ ਪੰਜਾਬ ਯੂ.ਟੀ. ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਦੇ ਸੱਦੇ ਉੱਤੇ ਕਾਲੇ ਝੰਡੇ ਲਹਿਰਾ ਕੇ ਰੋਸ ਹਫਤਾ ਮਨਾਉਂਦੇ ਹੋਏ ਪੰਜਾਬ ਸਰਕਾਰ ਤੋਂ ਸਮੁੱਚੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਮਾਣਭੱਤਾ ਮੁਲਾਜ਼ਮਾਂ ਨੂੰ ਘੱਟੋ-ਘੱਟ ਜੀਵਨ ਯੋਗ ਉਜਰਤ ਦੇਣ ਅਤੇ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ ਗਈ । ਆਗੂਆਂ ਕਿਹਾ ਕਿ ਪੰਜਾਬ ਸਰਕਾਰ ਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਹੈ, ਨਾ ਹੀ ਮਾਣਭੱਤਾ ਮੁਲਾਜ਼ਮਾਂ ਨੂੰ ਘੱਟੋ-ਘੱਟ ਜੀਵਨ ਯੋਗ ਉਜਰਤ ਦਿੱਤੀ ਗਈ ਹੈ, ਨਾ ਹੀ ਮੁਲਾਜ਼ਮ ਵਿਰੋਧੀ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਗਈ ਹੈ, ਨਾ ਹੀ ਪੇਅ-ਕਮਿਸ਼ਨ ਦੀ ਰਿਪੋਰਟ ਜਨਤਕ ਕਰਕੇ ਸੰਘਰਸ਼ ਕਮੇਟੀ ਨੂੰ ਉਸਦੀ ਕਾਪੀ ਦਿੱਤੀ ਗਈ ਹੈ ਅਤੇ ਨਾ ਹੀ ਡੀ.ਏ. ਦੀਆਂ ਕਿਸ਼ਤਾਂ ਅਤੇ ਬਕਾਏ ਦਿੱਤੇ ਗਏ ਹਨ । ਇਸ ਲਈ ਪੰਜਾਬ ਸਰਕਾਰ ਦੇ ਸਮੁੱਚੇ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ । ਆਗੂਆਂ ਕਿਹਾ ਕਿ ਪੰਜਾਬ ਸਰਕਾਰ ਨੇ ਜੇਕਰ ਜਲਦੀ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਮੁਲਾਜ਼ਮ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ । ਇਸ ਮੋਕੇ ਮਨਜੀਤ ਕੌਰ, ਵੀਰ ਕੌਰ, ਕਮਲਾ, ਪਾਸ਼ੋ, ਬਲਜੀਤ ਸਿੰਘ, ਜਸਵੰਤ ਸਿੰਘ, ਲਖਬੀਰ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਰੂਪ ਬਸੰਤ, ਮਾਣਾ ਮਸੀਹ, ਦੇਸਾ ਸਿੰਘ ਆਦਿ ਹਾਜ਼ਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

September 2021
M T W T F S S
 12345
6789101112
13141516171819
20212223242526
27282930  
error: Content is protected !!