ਸਟਿੱਕਰ ਅਤੇ ਦਸਤਖ਼ਤ ਮੁਹਿੰਮ ਦੇ ਨਾਲ-ਨਾਲ ਕਾਲੇ ਝੰਡੇ ਲਹਿਰਾ ਕੇ ਸੂਬਾ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ

ਸਟਿੱਕਰ ਅਤੇ ਦਸਤਖ਼ਤ ਮੁਹਿੰਮ ਦੇ ਨਾਲ-ਨਾਲ ਕਾਲੇ ਝੰਡੇ ਲਹਿਰਾ ਕੇ ਸੂਬਾ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

ਕੇਂਦਰ ਸਰਕਾਰ ਖੇਤੀ ਸਬੰਧੀ ਤਿੰਨੇ ਕਾਲੇ ਕਾਨੂੰਨ ਅਤੇ ਸੂਬਾ ਸਰਕਾਰ ਮੁਲਾਜ਼ਮ ਵਿਰੋਧੀ ਨਵੀਂ ਪੈਨਸ਼ਨ ਸਕੀਮ ਰੱਦ ਕਰੇ : ਆਗੂ।

ਬਟਾਲਾ 27 ਮਈ ( ਇਕਬਾਲ ਸਿੰਘ ਮੱਤੇਵਾਲ) ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਬਟਾਲਾ ਦੇ ਪੰਜਾਬ ਰੋਡਵੇਜ਼ ਦੇ ਆਗੂਆਂ ਹਰਵਿੰਦਰ ਸਿੰਘ ਮੰਡ, ਕੰਵਲਜੀਤ ਸਿੰਘ ਮੰਮਣ, ਜੋਗਿੰਦਰ ਸਿੰਘ, ਸਰਤਾਜ ਸਿੰਘ, ਸੁਖਵਿੰਦਰ ਸਿੰਘ ਅਤੇ ਜ਼ਿਲ੍ਹਾ ਕੋ-ਕਨਵੀਨਰ ਗੁਰਪ੍ਰੀਤ ਸਿੰਘ ਰੰਗੀਲਪੁਰ ਦੀ ਅਗਵਾਈ ਵਿੱਚ ਸਟਿੱਕਰ ਅਤੇ ਦਸਤਖ਼ਤ ਮੁਹਿੰਮ ਦੇ ਨਾਲ-ਨਾਲ ਕਾਲੇ ਝੰਡੇ ਲਹਿਰਾ ਕੇ ਕੇਂਦਰ ਸਰਕਾਰ ਤੋਂ ਤਿੰਨੇ ਖੇਤੀ ਸਬੰਧੀ ਕਾਲੇ ਕਾਨੂੰਨ ਅਤੇ ਸੂਬਾ ਸਰਕਾਰ ਤੋਂ ਮੁਲਾਜ਼ਮ ਵਿਰੋਧੀ ਨਵੀਂ ਪੈਨਸ਼ਨ ਸਕੀਮ ਰੱਦ ਕਰਨ ਦੀ ਮੰਗ ਕੀਤੀ ਗਈ । ਆਗੂਆਂ ਕਿਹਾ ਕਿ ਉਹ ਸ਼ੁਰੂ ਤੋਂ ਹੀ ਕਿਸਾਨੀ ਅੰਦੋਲਨ ਦੀ ਹਮਾਇਤ ਕਰਦੇ ਹਨ ਅਤੇ ਹੁਣ ਵੀ ਕਿਸਾਨਾਂ ਨਾਲ ਚਟਾਨ ਵਾਂਗ ਖੜੇ ਹਨ । ਆਗੂਆਂ ਪ੍ਰੈੱਸ ਨੋਟ ਜ਼ਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਲਈ ਗਠਿਤ ਕੀਤੀ ਗਈ ਐਨ.ਪੀ.ਐਸ. ਰਿਵਿਊ ਕਮੇਟੀ ਨੇ ਵੀ ਦੋ ਸਾਲ ਬੀਤ ਜਾਣ ਦੇ ਬਾਅਦ ਵੀ ਅਜੇ ਤੱਕ ਕੋਈ ਵੀ ਪੂਣੀ ਨਹੀਂ ਕੱਤੀ ਹੈ ਅਤੇ ਸਰਕਾਰ ਵਲੋਂ ਇਸ ਕਮੇਟੀ ਦਾ ਗਠਨ ਵੀ ਕਰਮਚਾਰੀਆਂ ਦੇ ਰੋਹ ਨੂੰ ਸ਼ਾਂਤ ਕਰਨ ਲਈ ਤੇ ਡੰਗ ਟਪਾਉ ਕਮੇਟੀ ਹੀ ਸਾਬਤ ਹੋਇਆ ਹੈ । ਪੰਜਾਬ ਸਰਕਾਰ ਦੇ ਮੁੱਖ ਪ੍ਰਿੰਸੀਪਲ ਸਕੱਤਰ ਨਾਲ ਪਟਿਆਲਾ ਰੈਲੀ ਤੋਂ ਬਾਅਦ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨਾਲ ਐਨ.ਪੀ.ਐਸ. ਰਿਵਿਊ ਕਮੇਟੀ ਨਾਲ ਜਲਦ ਹੀ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਸੀ ਉਹ ਵੀ ਦੋ ਮਹੀਨੇ ਬੀਤ ਜਾਣ ਬਾਅਦ ਵੀ ਝੂਠਾ ਲਾਰਾ ਹੀ ਸਿੱਧ ਹੋਇਆ ਹੈ । ਆਗੂਆਂ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ, ਤੇ ਹਰੀਸ਼ ਰਾਵਤ ਦੂਜੇ ਰਾਜਾਂ ਦੀਆਂ ਚੋਣਾਂ ਸਮੇਂ ਮੁਲਾਜਮਾਂ ਨਾਲ ਕਾਗਰਸ ਸਰਕਾਰ ਬਣਨ ਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਵਾਅਦਾ ਕਰ ਰਹੇ ਹਨ ਪਰ ਜਿੱਥੇ ਪੰਜਾਬ ਵਿੱਚ ਕਾਂਗਰਸ ਸਰਕਾਰ ਹੋਣ ਦੇ ਬਾਵਜੂਦ ਆਪਣੇ ਚੋਣ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ । ਉਹਨਾਂ ਕਿਹਾ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਵਿੱਚ ਭਖਦੇ ਰੋਹ ਦਾ ਖਿਆਲ ਕਰਦਿਆਂ ਪੁਰਾਣੀ ਪੈਨਸ਼ਨ ਸਕੀਮ ਪੰਜਾਬ ਵਿਚ ਬਹਾਲ ਕਰ ਦੇਣੀ ਚਾਹੀਦੀ ਹੈ, ਨਹੀਂ ਤਾਂ ਪੰਜਾਬ ਦੇ ਦੋ ਲੱਖ ਦੇ ਕਰੀਬ ਐਨ.ਪੀ.ਐਸ. ਕਰਮਚਾਰੀ ਪੰਜਾਬ ਸਰਕਾਰ ਨੂੰ ਚੱਲਦਾ ਕਰਨ ਲਈ ਪੂਰਾ ਰੋਲ ਨਿਭਾਉਣਗੇ । ਇਸ ਸਮੇ ਸੰਘਰਸ਼ ਕਮੇਟੀ ਵੱਲੋਂ ਸੂਬੇ ਭਰ ਵਿੱਚ ਚਲਾਈ ਸਟਿੱਕਰ ਅਤੇ ਦਸਤਖ਼ਤ ਮੁਹਿੰਮ ਨੂੰ ਆਪਣੇ ਜ਼ਿਲ੍ਹੇ ਗੁਰਦਾਸਪੁਰ ਵਿੱਚ ਵੀ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ । ਇਸ ਮੋਕੇ ਸਤਿੰਦਰ ਸਿੰਘ, ਰਣਜੀਤ ਸਿੰਘ, ਗੁਰਪਾਲ ਸਿੰਘ, ਸਵਿੰਦਰ ਸਿੰਘ, ਸੁਰਿੰਦਰ ਸਿੰਘ, ਹਰਵਿੰਦਰ ਸਿੰਘ, ਜਸਬੀਰ ਸਿੰਘ, ਮਹੇਸ਼ ਸ਼ਰਮਾ, ਜਸਪਾਲ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

June 2021
M T W T F S S
 123456
78910111213
14151617181920
21222324252627
282930  
error: Content is protected !!