ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਪਿੰਡਾਂ ਨੂੰ ਮਾਡਲ ਬਨਾਉਣ ਲਈ ਕੋਈ ਵੀ ਕਸਰ ਨਹੀਂ ਛੱਡੀ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਪਿੰਡਾਂ ਨੂੰ ਮਾਡਲ ਬਨਾਉਣ ਲਈ ਕੋਈ ਵੀ ਕਸਰ ਨਹੀਂ ਛੱਡੀ।

ਮਜੀਠਾ- (ਰਾਜਾ ਕੋਟਲੀ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਪਿੰਡਾਂ ਨੂੰ ਮਾਡਲ ਬਨਾਉਣ ਲਈ ਕੋਈ ਵੀ ਕਸਰ ਨਹੀਂ ਛੱਡੀ ਜਾ ਰਹੀ ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਵੱਲੋਂ ਬਲਾਕ ਤਰਸਿੱਕਾ ਦੇ ਪਿੰਡ ਉਦੋਕੇ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਕੀਤਾ ਗਿਆ। ਇਸ ਮੌਕੇ ਭਗਵੰਤਪਾਲ ਸਿੰਘ ਸੱਚਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੋਰ ਵਿਕਾਸ ਕਾਰਜਾਂ ਲਈ ਨੀਹ ਪੱਥਰ ਰੱਖਿਆ ਗਿਆ। ਜਿਸ ਨਾਲ ਪਿੰਡ ਉਦੋਕੇ ਵਿੱਚ ਗਲੀਆਂ ਨਾਲੀਆਂ ਨੂੰ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਏਗਾ। ਪਿੰਡ ਉਦੋਕੇ ਨੂੰ ਮਾਡਰਨ ਪਿੰਡ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੋਕੇ ਤੇ ਸੋਸ਼ਲ ਮੀਡੀਆ ਇੰਚਾਰਜ ਬਲਜੀਤ ਸਿੰਘ ਹੈਪੀ ਵਡਾਲਾ,ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਸਰਪੰਚ ਸਤਨਾਮ ਸਿੰਘ ਕਾਜੀਕੋਟ, ਸਰਪੰਚ ਕੁਲਵਿੰਦਰ ਸਿੰਘ ਸਿੱਧਵਾਂ, ਸਰਪੰਚ ਹਰਪ੍ਰੀਤ ਸਿੰਘ ਬੁਲਾਰਾ, ਸਰਪੰਚ ਬਲਵਿੰਦਰ ਸਿੰਘ ਕਲੇਰ, ਸਰਪੰਚ ਦਲਬੀਰ ਸਿੰਘ ਬੱਠੂਚੱਕ, ਸਰਪੰਚ ਗੁਰਮੀਤ ਸਿੰਘ ਅਠਵਾਲ, ਸਮਸ਼ੇਰ ਸਿੰਘ ਬਾਬੋਵਾਲ, ਮਾਸਟਰ ਬਖਸੀਸ ਸਿੰਘ, ਸੁੱਚਾ ਸਿੰਘ, ਕਸ਼ਮੀਰ ਸਿੰਘ, ਸੰਤੋਖ ਸਿੰਘ, ਨਿਰਵੈਰ ਸਿੰਘ ਸਰਾਂ ਤੋਂ ਇਲਾਵਾ ਕੁੱਝ ਹੋਰ ਪਤਵੰਤੇ ਸੱਜਣ ਹਾਜ਼ਿਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!