ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ ।

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ ।

ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਮੁਲਾਜ਼ਮ ਵਿਰੋਧੀ ਨਵੀਂ ਪੈਨਸ਼ਨ ਦੇ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਨ ਦਾ ਦਿੱਤਾ ਭਰੋਸਾ

ਬਟਾਲਾ, 28 ਜੂਨ ( ਇਕਬਾਲ ਸਿੰਘ ਮੱਤੇਵਾਲ ) ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਗੁਰਦਾਸਪੁਰ ਦੇ ਜ਼ਿਲ੍ਹਾ ਕਨਵੀਨਰ ਲਵਪ੍ਰੀਤ ਸਿੰਘ ਰੋੜਾਂਵਾਲੀ, ਜ਼ਿਲ੍ਹਾ ਕੋ-ਕਨਵੀਨਰ ਗੁਰਪ੍ਰੀਤ ਸਿੰਘ ਰੰਗੀਲਪੁਰ ਅਤੇ ਸੂਬਾ ਕਮੇਟੀ ਮੈਂਬਰ ਲਖਵਿੰਦਰ ਸਿੰਘ ਭੌਰ ਦੀ ਅਗਵਾਈ ਵਿੱਚ ਪਿੰਡ ਮੁਰੀਦਕੇ ਵਿਖੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਜੀ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜ ਕੇ ਮੁਲਾਜ਼ਮ ਵਿਰੋਧੀ ਨਵੀਂ ਪੈਨਸ਼ਨ ਸਕੀਮ ਰੱਦ ਕਰਨ ਅਤੇ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ । ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਜੀ ਨੇ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਤੱਕ ਪੁੱਜਦਾ ਕਰਨ ਅਤੇ ਮੁਲਾਜ਼ਮ ਵਿਰੋਧੀ ਨਵੀਂ ਪੈਨਸ਼ਨ ਸਕੀਮ ਦਾ ਮੁੱਦਾ ਗੰਭੀਰਤਾ ਨਾਲ ਵਿਚਾਰਨ ਦਾ ਸੰਘਰਸ਼ ਕਮੇਟੀ ਨੂੰ ਭਰੋਸਾ ਦਿੱਤਾ । ਆਗੂਆਂ ਪ੍ਰੈੱਸ ਨੋਟ ਜ਼ਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਲਈ ਗਠਿਤ ਕੀਤੀ ਗਈ ਐਨ.ਪੀ.ਐਸ. ਰਿਵਿਊ ਕਮੇਟੀ ਨੇ ਵੀ ਦੋ ਸਾਲ ਬੀਤ ਜਾਣ ਦੇ ਬਾਅਦ ਵੀ ਅਜੇ ਤੱਕ ਕੋਈ ਵੀ ਪੂਣੀ ਨਹੀਂ ਕੱਤੀ ਹੈ ਅਤੇ ਸਰਕਾਰ ਵਲੋਂ ਇਸ ਕਮੇਟੀ ਦਾ ਗਠਨ ਵੀ ਕਰਮਚਾਰੀਆਂ ਦੇ ਰੋਹ ਨੂੰ ਸ਼ਾਂਤ ਕਰਨ ਲਈ ਤੇ ਡੰਗ ਟਪਾਉ ਕਮੇਟੀ ਹੀ ਸਾਬਤ ਹੋਈ ਹੈ । ਪੰਜਾਬ ਸਰਕਾਰ ਦੇ ਮੁੱਖ ਪ੍ਰਿੰਸੀਪਲ ਸਕੱਤਰ ਨਾਲ ਪਟਿਆਲਾ ਰੈਲੀ ਤੋਂ ਬਾਅਦ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨਾਲ ਐਨ.ਪੀ.ਐਸ. ਰਿਵਿਊ ਕਮੇਟੀ ਨਾਲ ਜਲਦ ਹੀ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਸੀ ਉਹ ਵੀ ਦੋ ਮਹੀਨੇ ਬੀਤ ਜਾਣ ਬਾਅਦ ਵੀ ਝੂਠਾ ਲਾਰਾ ਹੀ ਸਿੱਧ ਹੋਇਆ ਹੈ । ਆਗੂਆਂ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ, ਤੇ ਹਰੀਸ਼ ਰਾਵਤ ਦੂਜੇ ਰਾਜਾਂ ਦੀਆਂ ਚੋਣਾਂ ਸਮੇਂ ਮੁਲਾਜਮਾਂ ਨਾਲ ਕਾਗਰਸ ਸਰਕਾਰ ਬਣਨ ਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਵਾਅਦਾ ਕਰ ਰਹੇ ਹਨ ਪਰ ਜਿੱਥੇ ਪੰਜਾਬ ਵਿੱਚ ਕਾਂਗਰਸ ਸਰਕਾਰ ਹੋਣ ਦੇ ਬਾਵਜੂਦ ਆਪਣੇ ਚੋਣ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਾਸਾ  ਵੱਟਿਆ ਜਾ ਰਿਹਾ ਹੈ । ਉਹਨਾਂ ਕਿਹਾ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਵਿੱਚ ਭੱਖਦੇ ਰੋਹ ਦਾ ਖਿਆਲ ਕਰਦਿਆਂ ਪੁਰਾਣੀ ਪੈਨਸ਼ਨ ਸਕੀਮ ਪੰਜਾਬ ਵਿਚ ਬਹਾਲ ਕਰ ਦੇਣੀ ਚਾਹੀਦੀ ਹੈ, ਨਹੀਂ ਤਾਂ ਪੰਜਾਬ ਦੇ ਦੋ ਲੱਖ ਦੇ ਕਰੀਬ ਐਨ.ਪੀ.ਐਸ. ਕਰਮਚਾਰੀ 11 ਜੁਲਾਈ ਨੂੰ ਬਠਿੰਡੇ ਸੂਬਾ ਪੱਧਰੀ ਰੈਲੀ ਕਰਨਗੇ । ਇਸ ਮੋਕੇ ਪ.ਸ.ਸ.ਫ. ਆਗੂ ਬਲਜੀਤ ਸਿੰਘ ਦਾਬਾਂਵਾਲ ਅਤੇ ਬਲਜੀਤ ਸਿੰਘ ਦੀਨਾਨਗਰ, ਜੁਗਲ ਕਿਸ਼ੋਰ ਬੱਲ, ਰਣਧੀਰ ਸਿੰਘ ਬੱਲ, ਹਰਵਿੰਦਰ ਸਿੰਘ ਮੰਡ, ਜੋਗਿੰਦਰ ਪਾਲ, ਸੁਖਵਿੰਦਰ ਸਿੰਘ, ਹੀਰਾ ਸਿੰਘ ਭੱਟੀ ਆਦਿ ਹਾਜ਼ਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!