ਸੀ ਪੀ ਆਈ ਐਮ ਐਲ ਵਲੋਂ ਸਟੇਨ ਸਵਾਮੀ ਦੀ ਮੌਤ ਦੇ ਮੁੱਦੇ ਉੱਤੇ ਕੇਂਦਰ ਸਰਕਾਰ ਵਿਰੁੱਧ ਪੰਜਾਬ ਭਰ ਵਿਚ ਮੁਜਾਹਰੇ ਕਰਨ ਦਾ ਐਲਾਨ

ਸੀ ਪੀ ਆਈ ਐਮ ਐਲ ਵਲੋਂ ਸਟੇਨ ਸਵਾਮੀ ਦੀ ਮੌਤ ਦੇ ਮੁੱਦੇ ਉੱਤੇ ਕੇਂਦਰ ਸਰਕਾਰ ਵਿਰੁੱਧ ਪੰਜਾਬ ਭਰ ਵਿਚ ਮੁਜਾਹਰੇ ਕਰਨ ਦਾ ਐਲਾਨ

ਜਲੰਧਰ,5 ਜੁਲਾਈ ( ਇਕਬਾਲ ਸਿੰਘ ਮੱਤੇਵਾਲ ) – ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ- ਲੈਨਿਨਵਾਦੀ) ਨਿਊਡੈਮੋਕ੍ਰੇਸੀ ਵਲੋਂ ਮਨੁੱਖੀ ਹੱਕਾਂ ਦੇ ਘੁਲਾਟੀਏ ਅਤੇ ਜਲ ਜੰਗਲ ਜਮੀਨ ਦੀ ਰਾਖੀ ਦੇ ਮੁੱਦੇ ਉੱਤੇ ਆਦਿਵਾਸੀਆਂ ਦੇ ਹੱਕ ਵਿਚ ਖੜਨ ਵਾਲੇ ਜਮਹੂਰੀ ਲਹਿਰ ਦੇ ਘੁਲਾਟੀਏ ਅਤੇ ਫਾਦਰ ਸਟੇਨ ਸਵਾਮੀ ਦੀ ਮੌਤ ਲਈ ਮੋਦੀ ਸਰਕਾਰ ਨੂੰ ਜਿੰਮੇਵਾਰ ਗਰਦਾਨਦਿਆਂ 6 ਜੁਲਾਈ ਨੂੰ ਪੰਜਾਬ ਭਰ ਵਿਚ ਸਰਕਾਰ ਵਿਰੁੱਧ ਮੁਜਾਹਰੇ ਕਰਨ ਦਾ ਐਲਾਨ ਕੀਤਾ ਹੈ।

ਪਾਰਟੀ ਆਗੂਆਂ ਕਾਮਰੇਡ ਅਜਮੇਰ ਸਿੰਘ ਸਮਰਾ ਅਤੇ ਕੁਲਵਿੰਦਰ ਸਿੰਘ ਵੜੈਚ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਸਾਲ ਐਨ ਆਈ ਏ ਵੱਲੋਂ ਗ੍ਰਿਫਤਾਰ ਕੀਤੇ ਗਏ 84 ਸਾਲ ਦੇ ਸਟੇਨ ਸਵਾਮੀ ਭੀਮਾ ਕੋਰੇਗਾਂਓ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਸਨ।ਪਾਰਕਿਨਸਨ ਬੀਮਾਰੀ ਤੋਂ ਪੀੜਤ ਫਾਦਰ ਦੇ ਵਕੀਲਾਂ ਨੇ ਕਈ ਵਾਰ ਜਮਾਨਤ ਦੀ ਮੰਗ ਕੀਤੀ ਸੀ ਪਰ ਜਮਾਨਤ ਤਾਂ ਦੂਰ ਉਹਨਾਂ ਵੱਲੋਂ ਜੇਲ੍ਹ ਵਿੱਚ ਸਟ੍ਰਾ ਅਤੇ ਸਿਪਰ ਦੀ ਕੀਤੀ ਮੰਗ ਨੂੰ ਵੀ ਜੇਲ੍ਹ ਵੱਲੋਂ ਇਨਕਾਰ ਕਰ ਦਿੱਤਾ ਗਿਆ ਸੀ।ਸਟੇਨ ਸਵਾਮੀ ਦੀ ਮੌਤ ਦਾ ਮੁੱਖ ਕਾਰਨ ਉਹਨਾਂ ਨੂੰ ਸਮੇਂ ਸਿਰ ਇਲਾਜ ਨਾ ਮਿਲਣਾ ਹੈ ।ਉਹਨਾਂ ਕਿਹਾ ਕਿ ਸਟੇਨ ਸਵਾਮੀ ਦੀ ਮੌਤ ਦੇ ਲਈ ਮੋਦੀ ਸਰਕਾਰ ,ਵਿਸ਼ੇਸ਼ ਕਰਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਿੱਧੇ ਤੌਰ ਉੱਤੇ ਜਿੰਮੇਵਾਰ ਹਨ।ਆਗੂਆਂ ਨੇ ਅਮਿਤ ਸ਼ਾਹ ਉੱਤੇ ਸਟੇਨ ਸਵਾਮੀ ਦੇ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!